AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦਾਸਪੁਰ ‘ਚ SSP ਦੀ ਅਗਵਾਈ ਹੇਠ ਚਾਰੋਂ ਸਬ-ਡਿਵੀਜ਼ਨਾਂ ‘ਚ ਚਲਾਇਆ ਸਰਚ ਅਭਿਆਨ, ਕਈ ਸ਼ੱਕੀ ਰਾਊਂਡਅੱਪ

ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਕੇਲ ਕੱਸਣ ਦੇ ਮਕਸਦ ਨਾਲ ਐਤਵਾਰ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਐੱਸ.ਐੱਸ.ਪੀ. (SSP) ਆਦਿੱਤਿਆ ਦੀ ਅਗਵਾਈ ਹੇਠ ਚਲਾਏ ਗਏ ਇਸ ਆਪ੍ਰੇਸ਼ਨ ਤਹਿਤ ਜ਼ਿਲ੍ਹੇ ਦੀਆਂ ਚਾਰੋਂ ਸਬ-ਡਿਵੀਜ਼ਨਾਂ ਵਿੱਚ ਇੱਕੋ ਸਮੇਂ ਸਖ਼ਤ ਚੈਕਿੰਗ ਕੀਤੀ ਗਈ।

ਗੁਰਦਾਸਪੁਰ 'ਚ SSP ਦੀ ਅਗਵਾਈ ਹੇਠ ਚਾਰੋਂ ਸਬ-ਡਿਵੀਜ਼ਨਾਂ 'ਚ ਚਲਾਇਆ ਸਰਚ ਅਭਿਆਨ, ਕਈ ਸ਼ੱਕੀ ਰਾਊਂਡਅੱਪ
avtar-singh
| Published: 22 Nov 2026 16:59 PM IST
Share

ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸਣ ਦੇ ਮਕਸਦ ਨਾਲ ਐਤਵਾਰ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਐੱਸ.ਐੱਸ.ਪੀ. (SSP) ਆਦਿੱਤਿਆ ਦੀ ਅਗਵਾਈ ਹੇਠ ਚਲਾਏ ਗਏ ਇਸ ਆਪ੍ਰੇਸ਼ਨ ਤਹਿਤ ਜ਼ਿਲ੍ਹੇ ਦੀਆਂ ਚਾਰੋਂ ਸਬ-ਡਿਵੀਜ਼ਨਾਂ ਵਿੱਚ ਇੱਕੋ ਸਮੇਂ ਸਖ਼ਤ ਚੈਕਿੰਗ ਕੀਤੀ ਗਈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਸੰਵੇਦਨਸ਼ੀਲ ਇਲਾਕਿਆਂ, ਸ਼ੱਕੀ ਟਿਕਾਣਿਆਂ ਅਤੇ ਮੁੱਖ ਮਾਰਗਾਂ ‘ਤੇ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ਵਾਹਨ ਅਤੇ ਵਿਅਕਤੀ ਦੀ ਬਾਰੀਕੀ ਨਾਲ ਤਲਾਸ਼ੀ ਲਈ।

ਇਸ ਅਭਿਆਨ ਦੌਰਾਨ ਥਾਣਾ ਸਿਟੀ ਅਧੀਨ ਪੈਂਦੇ ਸਕੀਮ ਨੰਬਰ ਸੱਤ ਸਥਿਤ ਕੁਆਰਟਰਾਂ ਦੀ ਵਿਸ਼ੇਸ਼ ਤੌਰ ‘ਤੇ ਤਲਾਸ਼ੀ ਲਈ ਗਈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਸ ਇਲਾਕੇ ਦੇ ਕਈ ਕੁਆਰਟਰਾਂ ਵਿੱਚ ਬਿਨਾਂ ਪੁਲਿਸ ਵੈਰੀਫਿਕੇਸ਼ਨ ਦੇ ਬਾਹਰੀ ਅਤੇ ਸ਼ੱਕੀ ਵਿਅਕਤੀ ਰਹਿ ਰਹੇ ਹਨ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਫੋਰਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਘਰ-ਘਰ ਜਾ ਕੇ ਜਾਂਚ ਕੀਤੀ। ਇਸ ਦੌਰਾਨ ਸ਼ੱਕੀ ਹਾਲਤ ਵਿੱਚ ਮਿਲੇ ਕੁਝ ਵਿਅਕਤੀਆਂ ਨੂੰ ਪੁੱਛਗਿੱਛ ਲਈ ਰਾਊਂਡਅੱਪ ਵੀ ਕੀਤਾ ਗਿਆ ਹੈ। ਐੱਸ.ਐੱਸ.ਪੀ. ਆਦਿੱਤਿਆ ਨੇ ਸਪੱਸ਼ਟ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਨਾਂ ਵੈਰੀਫਿਕੇਸ਼ਨ ਦੇ ਰਹਿ ਰਿਹਾ ਕੋਈ ਵੀ ਵਿਅਕਤੀ ਕਿਸੇ ਅਪਰਾਧਿਕ ਜਾਂ ਗਲਤ ਗਤੀਵਿਧੀ ਵਿੱਚ ਸ਼ਾਮਲ ਪਾਇਆ ਗਿਆ, ਤਾਂ ਸਬੰਧਤ ਕੁਆਰਟਰ ਮਾਲਕ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਰੱਗ ਹੌਟਸਪੌਟ ਇਲਾਕਿਆਂ ‘ਤੇ ਪੁਲਿਸ ਦੀ ਨਜ਼ਰ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਨੇ ਦੱਸਿਆ ਕਿ ਇਹ ਵਿਸ਼ੇਸ਼ ਅਭਿਆਨ ਮੁੱਖ ਤੌਰ ‘ਤੇ ਸ਼ਰਾਰਤੀ ਅਨਸਰਾਂ, ਸਰਗਰਮ ਅਪਰਾਧੀਆਂ, ਨਸ਼ਾ ਤਸਕਰਾਂ ਅਤੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢਿਆ ਗਿਆ ਹੈ। ਪੁਲਿਸ ਵੱਲੋਂ ਜ਼ਿਲ੍ਹੇ ਦੇ ਚਿੰਨ੍ਹਿਤ ਕੀਤੇ ਗਏ ਡਰੱਗ ਹੌਟਸਪੌਟ ਇਲਾਕਿਆਂ ਨੂੰ ਵੀ ਖੰਗਾਲਿਆ ਗਿਆ ਹੈ ਅਤੇ ਸ਼ੱਕੀ ਗਤੀਵਿਧੀਆਂ ‘ਤੇ ਲਗਾਤਾਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਕਾਂਸਟੇਬਲ ਕਤਲ ਕਾਂਡ ਤੇ ਪਠਾਨਕੋਟ ਕਾਰ ਲੁੱਟ ਮਾਮਲੇ ‘ਤੇ ਅਹਿਮ ਬਿਆਨ

ਕਾਂਸਟੇਬਲ ਕਤਲ ਕਾਂਡ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਨੇ ਭਰੋਸਾ ਦਿਵਾਇਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਦੀਆਂ ਕਈ ਵਿਸ਼ੇਸ਼ ਟੀਮਾਂ ਦਿਨ-ਰਾਤ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਪਠਾਨਕੋਟ ਵਿੱਚ ਹਾਲ ਹੀ ਵਿੱਚ ਲੁੱਟੀ ਗਈ ਗੱਡੀ ਦੇ ਮਾਮਲੇ ਬਾਰੇ ਉਨ੍ਹਾਂ ਦੱਸਿਆ ਕਿ ਪਠਾਨਕੋਟ ਜ਼ਿਲ੍ਹਾ ਪੁਲਿਸ ਦੀ ਟੀਮ ਇਸ ਵਾਰਦਾਤ ਦੀ ਡੂੰਘਾਈ ਨਾਲ ਤਫ਼ਤੀਸ਼ ਕਰ ਰਹੀ ਹੈ। ਇਸ ਘਟਨਾ ਵਿੱਚ ਗੁਰਦਾਸਪੁਰ ਨਾਲ ਜੁੜੇ ਸ਼ੱਕੀ ਮੁਲਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਖੰਗਾਲੇ ਜਾ ਰਹੇ ਹਨ।

ਆਗਾਮੀ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਸਖ਼ਤ

ਆਗਾਮੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਵਧੇਰੇ ਪੁਖ਼ਤਾ ਕਰ ਦਿੱਤਾ ਗਿਆ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਬਲ ਦੇ ਨਾਲ-ਨਾਲ ਅਰਧ ਸੈਨਿਕ ਬਲਾਂ ਦੀਆਂ ਦੋ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਸੀ.ਆਰ.ਪੀ.ਐੱਫ. (CRPF) ਅਤੇ ਬੀ.ਐੱਸ.ਐੱਫ. (BSF) ਦੀ ਇੱਕ-ਇੱਕ ਕੰਪਨੀ ਸ਼ਾਮਲ ਹੈ, ਜੋ ਸੰਵੇਦਨਸ਼ੀਲ ਖੇਤਰਾਂ ਵਿੱਚ ਲਗਾਤਾਰ ਫਲੈਗ ਮਾਰਚ ਅਤੇ ਗਸ਼ਤ ਕਰ ਰਹੀ ਹੈ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...