AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦਾਸਪੁਰ ‘ਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼, ਗੋਲੀ ਲੱਗਣ ਦਾ ਖਦਸ਼ਾ

ਪਰਿਵਾਰਕ ਮੈਂਬਰਾਂ ਮੁਤਾਬਕ, ਕਿਸੇ ਅਣਪਛਾਤੇ ਵਿਅਕਤੀ ਵੱਲੋਂ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਨੂੰ ਗੋਲੀ ਮਾਰੀ ਗਈ ਹੈ। ਹਾਲਾਂਕਿ, ਘਟਨਾ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਗੁਰਦਾਸਪੁਰ 'ਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼, ਗੋਲੀ ਲੱਗਣ ਦਾ ਖਦਸ਼ਾ
avtar-singh
| Updated On: 16 Nov 2026 11:11 AM IST
Share

ਗੁਰਦਾਸਪੁਰ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲਣ ਨਾਲ ਇਲਾਕੇ ‘ਚ ਹੜਕੰਪ ਮਚ ਗਿਆ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਗੋਲੀ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਪਰਿਵਾਰਕ ਮੈਂਬਰਾਂ ਮੁਤਾਬਕ, ਕਿਸੇ ਅਣਪਛਾਤੇ ਵਿਅਕਤੀ ਵੱਲੋਂ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਨੂੰ ਗੋਲੀ ਮਾਰੀ ਗਈ ਹੈ। ਹਾਲਾਂਕਿ, ਘਟਨਾ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹੈੱਡ ਕਾਂਸਟੇਬਲ ਦੀ ਮੌਤ ਕਿਨ੍ਹਾਂ ਹਾਲਾਤਾਂ ‘ਚ ਹੋਈ। ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਅਤੇ ਘਟਨਾ ਪਿੱਛੇ ਦੀ ਸੱਚਾਈ ਦਾ ਖੁਲਾਸਾ ਹੋ ਸਕੇਗਾ।

ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਈ ਲਾਸ਼

ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਗੁਰਦਾਸਪੁਰ ਦੇ ਐਸਐਸਪੀ ਆਦਿੱਤਿਆ ਨੇ ਦੱਸਿਆ ਕਿ ਪਰਿਵਾਰ ਵੱਲੋਂ ਗੋਲੀ ਲੱਗਣ ਦੀ ਗੱਲ ਕਹੀ ਗਈ ਹੈ, ਹਾਲਾਂਕਿ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ। ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਤੇ ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਸਪੱਸ਼ਟ ਖੁਲਾਸਾ ਹੋ ਸਕੇਗਾ।

Follow Us
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...