ਗੁਰਦਾਸਪੁਰ ‘ਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼, ਗੋਲੀ ਲੱਗਣ ਦਾ ਖਦਸ਼ਾ
ਪਰਿਵਾਰਕ ਮੈਂਬਰਾਂ ਮੁਤਾਬਕ, ਕਿਸੇ ਅਣਪਛਾਤੇ ਵਿਅਕਤੀ ਵੱਲੋਂ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਨੂੰ ਗੋਲੀ ਮਾਰੀ ਗਈ ਹੈ। ਹਾਲਾਂਕਿ, ਘਟਨਾ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਗੁਰਦਾਸਪੁਰ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲਣ ਨਾਲ ਇਲਾਕੇ ‘ਚ ਹੜਕੰਪ ਮਚ ਗਿਆ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਗੋਲੀ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਪਰਿਵਾਰਕ ਮੈਂਬਰਾਂ ਮੁਤਾਬਕ, ਕਿਸੇ ਅਣਪਛਾਤੇ ਵਿਅਕਤੀ ਵੱਲੋਂ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਨੂੰ ਗੋਲੀ ਮਾਰੀ ਗਈ ਹੈ। ਹਾਲਾਂਕਿ, ਘਟਨਾ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਇਹ ਵੀ ਪੜ੍ਹੋ
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹੈੱਡ ਕਾਂਸਟੇਬਲ ਦੀ ਮੌਤ ਕਿਨ੍ਹਾਂ ਹਾਲਾਤਾਂ ‘ਚ ਹੋਈ। ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਅਤੇ ਘਟਨਾ ਪਿੱਛੇ ਦੀ ਸੱਚਾਈ ਦਾ ਖੁਲਾਸਾ ਹੋ ਸਕੇਗਾ।
