ਗੁਰਦਾਸਪੁਰ: ਕਾਦੀਆਂ ਰਾਜਪੂਤ ਵਿਖੇ ਘਰਵਾਲੀ ਨੂੰ ਗੋਲੀ ਮਾਰਨ ਉਪਰੰਤ ਪਤੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ, ਦੋਵਾਂ ਦੀ ਮੌਤ

Updated On: 

04 May 2026 09:49 AM IST

ਇਸ ਸਬੰਧੀ ਡੀਐਸਪੀ ਲਲਿਤ ਕੁਮਾਰ ਤੇ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਬਰਿੰਦਰ ਸਿੰਘ ਬਿੰਦਾ ਜਿਸ ਦਾ ਪਹਿਲੀ ਪਤਨੀ ਦੇ ਤਲਾਕ ਤੋਂ ਬਾਅਦ ਦੂਜਾ ਵਿਆਹ ਹੋਇਆ ਸੀ। ਦੂਜੀ ਪਤਨੀ ਪਰਮਸਲੀਲ ਕੌਰ ਨਾਲ ਵੀ ਉਸ ਦੀ ਤਕਰਾਰਬਾਜੀ ਚੱਲ ਰਹੀ ਸੀ। ਬੀਤੀ ਸ਼ਾਮ ਨੂੰ ਦੋਵੇਂ ਪਤੀ ਪਤਨੀ ਘਰ 'ਚ ਇੱਕਲੇ ਸਨ ਤੇ ਦੋਵਾਂ ਵਿਚਕਾਰ ਝਗੜਾ ਹੋ ਗਿਆ।

ਗੁਰਦਾਸਪੁਰ: ਕਾਦੀਆਂ ਰਾਜਪੂਤ ਵਿਖੇ ਘਰਵਾਲੀ ਨੂੰ ਗੋਲੀ ਮਾਰਨ ਉਪਰੰਤ ਪਤੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ, ਦੋਵਾਂ ਦੀ ਮੌਤ

ਕਾਦੀਆਂ ਰਾਜਪੂਤ ਵਿਖੇ ਘਰਵਾਲੀ ਨੂੰ ਗੋਲੀ ਮਾਰਨ ਉਪਰੰਤ ਪਤੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਗੁਰਦਾਸਪੁਰ ਦੇ ਕਸਬਾ ਫਤਿਹਗੜ ਚੂੜੀਆਂ ਅਧੀਨ ਥਾਣਾ ਘਣੀਏ ਕੇ ਬਾਂਗਰ ਦੇ ਪਿੰਡ ਕਾਦੀਆਂ ਰਾਜਪੂਤਾਂ ਵਿਖੇ ਇੱਕ ਵਿਅਕਤੀ ਵੱਲੋਂ ਘਰਵਾਲੀ ਨੂੰ ਗੋਲੀ ਮਾਰਨ ਉਪਰੰਤ ਖ਼ੁਦ ਨੂੰ ਵੀ ਗੋਲੀ ਮਾਰ ਲਈ ਗਈ। ਇਸ ਘਟਨਾ ‘ਚ ਦੋਵੇਂ ਪਤੀ-ਪਤਨੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਤਿਹਗੜ ਚੂੜੀਆਂ ਦੇ ਡੀਐਸਪੀ ਲਲਿਤ ਕੁਮਾਰ ਤੇ ਐਸਐਚਓ ਲਖਵਿੰਦਰ ਸਿੰਘ ਮੋਕੇ ‘ਤੇ ਪਹੁੰਚੇ ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਡੀਐਸਪੀ ਲਲਿਤ ਕੁਮਾਰ ਤੇ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਬਰਿੰਦਰ ਸਿੰਘ ਬਿੰਦਾ ਜਿਸ ਦਾ ਪਹਿਲੀ ਪਤਨੀ ਦੇ ਤਲਾਕ ਤੋਂ ਬਾਅਦ ਦੂਜਾ ਵਿਆਹ ਹੋਇਆ ਸੀ। ਦੂਜੀ ਪਤਨੀ ਪਰਮਸਲੀਲ ਕੌਰ ਨਾਲ ਵੀ ਉਸ ਦੀ ਤਕਰਾਰਬਾਜੀ ਚੱਲ ਰਹੀ ਸੀ। ਬੀਤੀ ਸ਼ਾਮ ਨੂੰ ਦੋਵੇਂ ਪਤੀ ਪਤਨੀ ਘਰ ‘ਚ ਇੱਕਲੇ ਸਨ ਤੇ ਦੋਵਾਂ ਵਿਚਕਾਰ ਝਗੜਾ ਹੋ ਗਿਆ।

ਗੁੱਸੇ ‘ਚ ਬਰਿੰਦਰ ਸਿੰਘ ਬਿੰਦਾ ਨੇ ਆਪਣੇ ਲਾਇਸੰਸੀ ਪਿਸਤੋਲ ਨਾਲ ਪਹਿਲਾ ਪਤਨੀ ਦੀ ਲੱਤ ਤੇ ਛਾਤੀ ‘ਚ ਗੋਲੀ ਮਾਰੀ। ਇਸ ਤੋਂ ਬਾਅਦ ਉਸ ਨੇ ਆਪਣੀ ਛਾਤੀ ‘ਚ ਗੋਲੀ ਮਾਰ ਕੇ ਜੀਵਨ ਲੀਲਾ ਖ਼ਤਮ ਕਰ ਲਈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਹੈ।

Follow Us