AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗੁਰਦਾਸਪੁਰ: ‘ਆਪ’ ਸਰਪੰਚ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਗੰਭੀਰ ਹਾਲਤ ‘ਚ ਹਸਪਤਾਲ ਦਾਖਲ

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰਪੰਚ ਗੁਰਬਿੰਦਰ ਸਿੰਘ ਆਪਣੇ ਚਾਚੇ ਦੇ ਘਰੋਂ ਨਿਕਲ ਕੇ ਆਪਣੀ ਗੱਡੀ 'ਚ ਬੈਠਣ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਨੇੜੇ ਹੀ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਉਸ 'ਤੇ ਗੋਲੀਆਂ ਚਲਾਈਆਂ।

ਗੁਰਦਾਸਪੁਰ: 'ਆਪ' ਸਰਪੰਚ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਗੰਭੀਰ ਹਾਲਤ 'ਚ ਹਸਪਤਾਲ ਦਾਖਲ
avtar-singh
| Updated On: 10 Jun 2026 09:39 AM IST
Share

ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਦੇ ਪਿੰਡ ਕਾਦੀਆਂ ਰਾਜਪੂਤਾਂ ‘ਚ ਦੇਰ ਸ਼ਾਮ ਇੱਕ ਵੱਡੀ ਘਟਨਾ ਵਾਪਰੀ। ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਪਿੰਡ ਦੇ ਸਰਪੰਚ ਤੇ ਆਮ ਆਦਮੀ ਪਾਰਟੀ (ਆਪ) ਹਲਕੇ ਦੇ ਯੂਥ ਪ੍ਰਧਾਨ ਗੁਰਬਿੰਦਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰਪੰਚ ਗੁਰਬਿੰਦਰ ਸਿੰਘ ਆਪਣੇ ਚਾਚੇ ਦੇ ਘਰੋਂ ਨਿਕਲ ਕੇ ਆਪਣੀ ਗੱਡੀ ‘ਚ ਬੈਠਣ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਨੇੜੇ ਹੀ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾਈਆਂ।

ਸਰਪੰਚ ਦੇ ਚਾਚੇ ਮੁਖਬੈਨ ਸਿੰਘ ਦੇ ਅਨੁਸਾਰ, ਦੋ ਨੌਜਵਾਨਾਂ ਨੇ ਤਿੰਨ ਗੋਲੀਆਂ ਚਲਾਈਆਂ, ਜੋ ਗੁਰਬਿੰਦਰ ਸਿੰਘ ਦੀਆਂ ਲੱਤਾਂ ‘ਚ ਲੱਗੀਆਂ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ।

ਮੁਖਬੈਨ ਸਿੰਘ ਤੇ ਹੋਰ ਪਿੰਡ ਵਾਸੀਆਂ ਨੇ ਸਰਪੰਚ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਸਰਪੰਚ ਦੀ ਗੰਭੀਰ ਹਾਲਤ ਨੂੰ ਦੇਖਦਿਆਂ, ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ।

ਇਸ ਦੌਰਾਨ,ਬਟਾਲਾ ਪੁਲਿਸ ਜ਼ਿਲ੍ਹਾ ਦੇ ਡੀਐਸਪੀ ਫਤਿਹਗੜ੍ਹ ਚੂੜੀਆਂ, ਲਲਿਤ ਕੁਮਾਰ ਨੇ ਦੱਸਿਆ ਕਿ ਉਹ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਦੂਜੇ ਪਾਸੇ, ਮਾਮਲੇ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਇੱਕ ਗੈਂਗਸਟਰ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਪੋਸਟਾਂ ‘ਚ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ ਨੇ ਕਿਹਾ ਹੈ ਕਿ ਉਹ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰ ਰਹੇ ਹਨ ਤੇ ਜਲਦੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

Follow Us
Amarnath Yatra 2026: ਅਮਰਨਾਥ ਯਾਤਰਾ 2026 ਦੀ ਸ਼ੁਰੂਆਤ, ਬਾਲਟਾਲ 'ਚ ਸ਼ਿਵ ਆਰਤੀ ਵੇਖ ਕੇ ਭਾਵੁਕ ਹੋਏ ਸ਼ਰਧਾਲੂ
Amarnath Yatra 2026: ਅਮਰਨਾਥ ਯਾਤਰਾ 2026 ਦੀ ਸ਼ੁਰੂਆਤ, ਬਾਲਟਾਲ 'ਚ ਸ਼ਿਵ ਆਰਤੀ ਵੇਖ ਕੇ ਭਾਵੁਕ ਹੋਏ ਸ਼ਰਧਾਲੂ...
India-US Trade Deal: ਟ੍ਰੇਡ ਡੀਲ ਖਿਲਾਫ ਕਿਸਾਨਾਂ ਦਾ ਹੱਲਾ ਬੋਲ, ਰੋਸ ਪ੍ਰਦਰਸ਼ਨ ਦਾ ਸੈਡਿਊਲ ਜਾਰੀ
India-US Trade Deal: ਟ੍ਰੇਡ ਡੀਲ ਖਿਲਾਫ ਕਿਸਾਨਾਂ ਦਾ ਹੱਲਾ ਬੋਲ, ਰੋਸ ਪ੍ਰਦਰਸ਼ਨ ਦਾ ਸੈਡਿਊਲ ਜਾਰੀ...
Amarnath Yatra 2026: ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਜੰਮੂ ਤੋਂ ਰਵਾਨਾ, LG ਨੇ ਪਹਿਲੇ ਜੱਥੇ ਨੂੰ ਦਿਖਾਈ ਹਰੀ ਝੰਡੀ
Amarnath Yatra 2026: ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਜੰਮੂ ਤੋਂ ਰਵਾਨਾ, LG ਨੇ ਪਹਿਲੇ ਜੱਥੇ ਨੂੰ ਦਿਖਾਈ ਹਰੀ ਝੰਡੀ...
Mawan Dhiyan Satkar Yojana: ਔਰਤਾਂ ਦੇ ਖਾਤੇ 'ਚ ਆਏ 3 ਮਹੀਨਿਆਂ ਦੇ ਪੈਸੇ, ਸੀਐਮ ਬੋਲੇ - ਕਦੇ ਨਹੀਂ ਬੰਦ ਹੋਵੇਗੀ ਸਕੀਮ
Mawan Dhiyan Satkar Yojana: ਔਰਤਾਂ ਦੇ ਖਾਤੇ 'ਚ ਆਏ 3 ਮਹੀਨਿਆਂ ਦੇ ਪੈਸੇ, ਸੀਐਮ ਬੋਲੇ - ਕਦੇ ਨਹੀਂ ਬੰਦ ਹੋਵੇਗੀ ਸਕੀਮ...
Amarnath Yatra: ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ ਬੇਸ ਕੈਂਪ 'ਚ ਆਇਆ ਸ਼ਰਧਾਲੂਆਂ ਦਾ ਹੜ੍ਹ
Amarnath Yatra: ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ ਬੇਸ ਕੈਂਪ 'ਚ ਆਇਆ ਸ਼ਰਧਾਲੂਆਂ ਦਾ ਹੜ੍ਹ...
2026 'ਚ ਪਹਿਲੀ ਵਾਰ ਸਸਤਾ ਹੋਇਆ ਕਮਰਸ਼ੀਅਲ LPG ਗੈਸ ਸਿਲੰਡਰ, ਤੁਹਾਡੇ ਸ਼ਹਿਰ 'ਚ ਹੁਣ ਕਿੰਨੀ ਕੀਮਤ? ਜਾਣੋ...
2026 'ਚ ਪਹਿਲੀ ਵਾਰ ਸਸਤਾ ਹੋਇਆ ਕਮਰਸ਼ੀਅਲ LPG ਗੈਸ ਸਿਲੰਡਰ, ਤੁਹਾਡੇ ਸ਼ਹਿਰ 'ਚ ਹੁਣ ਕਿੰਨੀ ਕੀਮਤ? ਜਾਣੋ......
Good News: ਪੰਜਾਬ ਦੇ ਸਰਕਾਰੀ ਸਕੂਲਾਂ 'ਚ 1,013 ਲੈਕਚਰਾਰ ਅਸਾਮੀਆਂ ਲਈ ਭਰਤੀ
Good News: ਪੰਜਾਬ ਦੇ ਸਰਕਾਰੀ ਸਕੂਲਾਂ 'ਚ 1,013 ਲੈਕਚਰਾਰ ਅਸਾਮੀਆਂ ਲਈ ਭਰਤੀ...
ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ 'ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ
ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ 'ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ...
Germany Mass Shooting: ਜਰਮਨੀ 'ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ
Germany Mass Shooting: ਜਰਮਨੀ 'ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ...