J&K: ਅਨੰਤਨਾਗ ‘ਚ ਗੁਰਦਾਪੁਰ ਦਾ ਜਵਾਨ ਸ਼ਹੀਦ, ਸਰਚ ਆਪ੍ਰੇਸ਼ਨ ਦੌਰਾਨ ਖਾਈ ‘ਚ ਡਿੱਗੀ ਗੱਡੀ, ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ
ਲਾਂਸ ਨਾਇਕ ਗੁਰਪ੍ਰੀਤ ਸਿੰਘ ਦੇ ਪਿਤਾ ਲਖਬਿੰਦਰ ਸਿੰਘ ਤੇ ਚਾਰ ਸਾਲਾ ਪੁੱਤਰ ਗੁਰਬਾਜ਼ ਸਿੰਘ ਨੇ ਉਨ੍ਹਾਂ ਨੂੰ ਅਗਨ ਭੇਟ ਕੀਤੀ। ਜਿਸ ਤੋਂ ਬਾਅਦ 'ਸ਼ਹੀਦ ਗੁਰਪ੍ਰੀਤ ਸਿੰਘ ਅਮਰ ਰਹੇ, ਭਾਰਤ ਮਾਤਾ ਦੀ ਜੈ, ਭਾਰਤੀ ਫੌਜ ਜ਼ਿੰਦਾਬਾਦਦੇ ਨਾਅਰਿਆਂ ਨਾਲ ਗੂੰਜ ਉੱਠਿਆ। ਲਾਂਸ ਨਾਇਕ ਗੁਰਪ੍ਰੀਤ ਸਿੰਘ ਦੇ ਪੁੱਤਰ ਗੁਰਬਾਜ਼ ਸਿੰਘ ਨੇ ਕਿਹਾ ਕਿ ਉਹ ਵੀ ਆਪਣੇ ਪਿਤਾ ਵਾਂਗ ਬਹਾਦਰ ਸਿਪਾਹੀ ਬਣੇਗਾ ਕਿਉਂਕਿ ਉਸ ਦੇ ਪਿਤਾ ਨੇ ਅਕਸਰ ਹੀ ਉਸ ਨੂੰ ਫੌਜ ਵਿੱਚ ਅਫਸਰ ਬਣਨ ਲਈ ਪ੍ਰੇਰਿਆ ਸੀ।
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵਾਤਾਖੁੰਡ ਇਲਾਕੇ ‘ਚ ਬੀਤੇ ਕੱਲ੍ਹ ਅੱਤਵਾਦੀਆਂ ਨੂੰ ਢੇਰ ਕਰਨ ਲਈ ਫੌਜ ਦੀ 19 ਰਾਸ਼ਟਰੀ ਰਾਈਫਲਜ਼ ਦੇ ਜਵਾਨਾਂ ਵੱਲੋਂ ਤਲਾਸ਼ੀ ਮੁਹਿੰਚ ਚਲਾਇਆ ਗਿਆ। ਇਸ ਦੌਰਾਨ ਜਵਾਨਾਂ ਦੀ ਗੱਡੀ ਡੂੰਘੀ ਖਾਈ ‘ਚ ਡਿੱਗ ਗਈ। ਇਸ ਹਾਦਸੇ ਵਿੱਚ ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਦੇ ਪਿੰਡ ਸਰਾਵਾਂ ਦੇ 29 ਸਾਲਾ ਲਾਂਸ ਨਾਇਕ ਗੁਰਪ੍ਰੀਤ ਸਿੰਘ ਸ਼ਹੀਦ ਹੋ ਗਏ। ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ ਸਨ। ਅੱਜ ਉਨ੍ਹਾਂ ਦਾ ਪੂਰੀ ਫੌਜ ਦੇ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।
ਲਾਂਸ ਨਾਇਕ ਗੁਰਪ੍ਰੀਤ ਸਿੰਘ ਦੇ ਪਿਤਾ ਲਖਬਿੰਦਰ ਸਿੰਘ ਤੇ ਚਾਰ ਸਾਲਾ ਪੁੱਤਰ ਗੁਰਬਾਜ਼ ਸਿੰਘ ਨੇ ਉਨ੍ਹਾਂ ਨੂੰ ਅਗਨ ਭੇਟ ਕੀਤੀ। ਜਿਸ ਤੋਂ ਬਾਅਦ ‘ਸ਼ਹੀਦ ਗੁਰਪ੍ਰੀਤ ਸਿੰਘ ਅਮਰ ਰਹੇ, ਭਾਰਤ ਮਾਤਾ ਦੀ ਜੈ, ਭਾਰਤੀ ਫੌਜ ਜ਼ਿੰਦਾਬਾਦਦੇ ਨਾਅਰਿਆਂ ਨਾਲ ਗੂੰਜ ਉੱਠਿਆ। ਇਸ ਤੋਂ ਪਹਿਲਾਂ ਲਾਂਸ ਨਾਇਕ ਗੁਰਪ੍ਰੀਤ ਸਿੰਘ ਦੀ ਤਿਰੰਗੇ ਵਿੱਚ ਲਪੇਟੀ ਹੋਈ ਦੇਹ ਨੂੰ ਸ੍ਰੀਨਗਰ ਤੋਂ ਹੈਲੀਕਾਪਟਰ ਰਾਹੀਂ ਪਠਾਨਕੋਟ ਰਵਾਨਾ ਕੀਤਾ ਗਿਆ। ਜਿਸ ਤੋਂ ਬਾਅਦ ਸ਼ਹੀਦ ਗੁਰਪ੍ਰੀਤ ਸਿੰਘ ਨੂੰ ਫੌਜੀ ਵਾਹਨ ਰਾਹੀਂ ਉਨ੍ਹਾਂ ਦੇ ਜੱਦੀ ਪਿੰਡ ਲਿਆਂਦਾ ਗਿਆ। ਪਿੰਡ ਦੇ ਲੋਕਾਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ।
ਸ਼ਹੀਦ ਗੁਰਪ੍ਰੀਤ ਸਿੰਘ ਦੀ ਅੰਤਿਮ ਵਿਦਾਈ
ਤਿਰੰਗੇ ਵਿੱਚ ਲਪੇਟੀ ਹੋਈ ਸ਼ਹੀਦ ਪੁੱਤਰ ਦੀ ਮ੍ਰਿਤਕ ਦੇਹ ਨੂੰ ਦੇਖ ਕੇ ਮਾਹੌਲ ਬੇਹੱਦ ਗਮਗੀਨ ਹੋ ਗਿਆ। ਉਨ੍ਹਾਂ ਦੀ ਮਾਤਾ ਲਖਬੀਰ ਕੌਰ ਅਤੇ ਪਤਨੀ ਗੁਰਬਿੰਦਰ ਕੌਰ ਜੋ ਕਿ ਪੱਥਰ ਬਣ ਚੁੱਕੀ ਸੀ। ਉਨ੍ਹਾਂ ਨੇ ਗੁਰਪ੍ਰੀਤ ਨੂੰ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦੀ ਮਾਂ ਅਤੇ ਪਤਨੀ ਨੇ ਹੰਝੂ ਭਰੀਆਂ ਅੱਖਾਂ ਨਾਲ ਦੱਸਿਆ ਕਿ ਕੱਲ੍ਹ ਦੁਪਹਿਰ ਗੁਰਪ੍ਰੀਤ ਨੇ ਪਰਿਵਾਰ ਦਾ ਹਾਲ-ਚਾਲ ਪੁੱਛਣ ਲਈ ਵੀਡੀਓ ਕਾਲ ਕੀਤੀ ਸੀ ਅਤੇ ਦੋਵਾਂ ਪੁੱਤਰਾਂ ਨੂੰ ਸਖ਼ਤ ਮਿਹਨਤ ਕਰਨ ਲਈ ਕਿਹਾ ਸੀ ਤਾਂ ਉਸ ਨੇ ਆਪਣੀ ਕਾਰ ਅਤੇ ਹਥਿਆਰ ਪਰਿਵਾਰ ਨੂੰ ਦਿਖਾਉਂਦੇ ਹੋਏ ਕਿਹਾ ਸੀ ਕਿ ਉਹ ਆਪਰੇਸ਼ਨ ਲਈ ਜਾ ਰਿਹਾ ਹੈ।
ਪਿਤਾ ਵਾਂਗ ਬਹਾਦਰ ਸਿਪਾਹੀ ਬਣੇਗਾ- ਗੁਰਬਾਜ਼ ਸਿੰਘ
ਸ਼ਹੀਦ ਲਾਂਸ ਨਾਇਕ ਗੁਰਪ੍ਰੀਤ ਸਿੰਘ ਦੇ ਚਾਰ ਸਾਲਾ ਪੁੱਤਰ ਗੁਰਬਾਜ਼ ਸਿੰਘ ਨੇ ਆਪਣੇ ਸ਼ਹੀਦ ਪਿਤਾ ਨੂੰ ਸਲਾਮ ਕਰਦੇ ਹੋਏ ਕਿਹਾ ਕਿ ਉਹ ਵੀ ਆਪਣੇ ਪਿਤਾ ਵਾਂਗ ਬਹਾਦਰ ਸਿਪਾਹੀ ਬਣੇਗਾ ਕਿਉਂਕਿ ਉਸ ਦੇ ਪਿਤਾ ਨੇ ਅਕਸਰ ਹੀ ਉਸ ਨੂੰ ਫੌਜ ਵਿੱਚ ਅਫਸਰ ਬਣਨ ਲਈ ਪ੍ਰੇਰਿਆ ਸੀ। ਇਸ ਲਈ ਉਹ ਆਪਣੇ ਪਿਤਾ ਦਾ ਸੁਪਨਾ ਜ਼ਰੂਰ ਪੂਰਾ ਕਰੇਗਾ।
ਇਹ ਵੀ ਪੜ੍ਹੋ: J&K: ਪੁੰਛ ਚ ਹਵਾਈ ਫੌਜ ਦੇ ਕਾਫਲੇ ਤੇ ਅੱਤਵਾਦੀ ਹਮਲਾ, 1 ਜਵਾਨ ਸ਼ਹੀਦ; 4 ਜ਼ਖਮੀ