ਫੌਜੀ ਦੀ ਪਤਨੀ ਨੂੰ ਕੁੱਤਿਆਂ ਦੇ ਝੁੰਡ ਨੇ ਨੋਚ-ਨੋਚ ਖਾਦਾ, ਹੋਈ ਮੌਤ | gurdaspur-soldier-wife-bite-and-kill-strayed-dog-went-for-morning-walk-know-full-detail-in-punjab Punjabi news - TV9 Punjabi

Shocking News: ਫੌਜੀ ਦੀ ਪਤਨੀ ਨੂੰ ਕੁੱਤਿਆਂ ਦੇ ਝੁੰਡ ਨੇ ਨੋਚ-ਨੋਚ ਖਾਦਾ, ਹੋਈ ਮੌਤ

Updated On: 

03 May 2024 12:10 PM

Strayed Dogs Attack: ਪ੍ਰੀਤਮ ਸਿੰਘ ਨੇ ਦੱਸਿਆ ਕਿ ਦੀ ਲਾਸ਼ ਤੋਂ ਕੁਝ ਦੂਰੀ ਤੇ ਆਦਮ ਖੋਰ ਕੁੱਤਿਆਂ ਦਾ ਝੁੰਡ ਬੈਠਾ ਹੋਇਆ ਸੀ। ਮ੍ਰਿਤਕ ਹਰਜੀਤ ਕੌਰ ਦੇ ਪੇਕੇ ਪਰਿਵਾਰ ਵਾਲਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਵਾਰਾ ਅਤੇ ਖੁੰਖਾਰ ਕੁੱਤਿਆਂ 'ਤੇ ਨਕੇਲ ਕੱਸੀ ਜਾਵੇ।

Shocking News: ਫੌਜੀ ਦੀ ਪਤਨੀ ਨੂੰ ਕੁੱਤਿਆਂ ਦੇ ਝੁੰਡ ਨੇ ਨੋਚ-ਨੋਚ ਖਾਦਾ, ਹੋਈ ਮੌਤ
Follow Us On

Strayed Dogs Attack: ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰ ਵਿੱਚ ਕੁਝ ਦਿਨਾਂ ਤੋਂ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਇੱਕ ਵਿਆਹੁਤਾ ਔਰਤ ਨੂੰ ਸਵੇਰੇ ਤੜਕਸਾਰ ਖੁੰਖਾਰ ਅਤੇ ਅਵਾਰਾ ਕੁੱਤਿਆਂ ਨੋਚ-ਨੋਚ ਕੇ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵਾਰਦਾਤ ਉਸ ਸਮੇਂ ਵਾਪਰੀ ਹੈ ਜਦ ਉਹ ਸਵੇਰੇ 5 ਵਜੇ ਦੇ ਕਰੀਬ ਆਪਣੇ ਪੇਕੇ ਘਰ ਤੋਂ ਸੈਰ ਕਰਨ ਲਈ ਨਿਕਲੀ ਸੀ। ਸੈਰ ਕਰਦੇ ਸਮੇਂ ਜਦੋਂ ਉਹ ਜਾਗੋਵਾਲ ਬੇਟ ਦੇ ਸ਼ਮਸ਼ਾਨ ਘਾਟ ਦੇ ਕੋਲ ਪੁੱਜੀ ਤਾਂ ਉੱਥੇ ਝੁੰਡ ਬਣਾ ਕੇ ਬੈਠੇ ਖੁੰਖਾਰ ਕੁੱਤਿਆਂ ਨੇ ਉਸ ਤੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਜਿਸ ਦਾ ਤਾਪ ਉਹ ਔਰਤ ਨਹੀਂ ਸਹੀ ਸਕੀ ਅਤੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਮ੍ਰਿਤਕ ਮਹਿਲਾ ਹਰਜੀਤ ਕੌਰ ਦੇ ਪਿਤਾ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਕੁਝ ਦਿਨ ਤੋਂ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਕਿਸ਼ਨਪੁਰ ਆਈ ਸੀ। ਸਵੇਰੇ ਜਦੋਂ ਉਹ ਘਰੋਂ ਕਰੀਬ 5 ਵਜੇ ਸੈਰ ਕਰਨ ਲਈ ਨਿਕਲੀ ਸੀ। ਬਹੁਤ ਦੇਰ ਬੀਤ ਜਾਣ ਬਾਅਦ ਤੱਕ ਉਹ ਘਰ ਨਹੀਂ ਪਰਤੀ। ਇਸ ਤੋਂ ਬਾਅਦ ਪਰਿਵਾਰ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ। ਭਾਲ ਦੌਰਾਨ ਜਦ ਉਹ ਸ਼ਮਸ਼ਾਨ ਘਾਟ ਕੋਲ ਪੁੱਜੇ ਤਾਂ ਉੱਥੇ ਉਹਨਾਂ ਦੀ ਲੜਕੀ ਮ੍ਰਿਤਕ ਹਾਲਤ ਵਿੱਚ ਪਈ ਸੀ।

ਛੱਤਿਸਗੜ੍ਹ ‘ਚ ਤਾਇਨਾਤ ਹੈ ਪਤੀ

ਪ੍ਰੀਤਮ ਸਿੰਘ ਨੇ ਦੱਸਿਆ ਕਿ ਦੀ ਲਾਸ਼ ਤੋਂ ਕੁਝ ਦੂਰੀ ਤੇ ਆਦਮ ਖੋਰ ਕੁੱਤਿਆਂ ਦਾ ਝੁੰਡ ਬੈਠਾ ਹੋਇਆ ਸੀ। ਮ੍ਰਿਤਕ ਹਰਜੀਤ ਕੌਰ ਦੇ ਪੇਕੇ ਪਰਿਵਾਰ ਵਾਲਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਵਾਰਾ ਅਤੇ ਖੁੰਖਾਰ ਕੁੱਤਿਆਂ ‘ਤੇ ਨਕੇਲ ਕੱਸੀ ਜਾਵੇ। ਉਨ੍ਹਾਂ ਦੱਸਿਆ ਕਿ ਉਸ ਦੇ ਪਤੀ ਹਰਜਿੰਦਰ ਸਿੰਘ ਬੀਐੱਸਐੱਫ ਦਾ ਜਵਾਨ ਹੈ ਅਤੇ ਇਸ ਸਮੇਂ ਛੱਤੀਸਗੜ੍ਹ ਦੇ ਵਿੱਚ ਤਾਇਨਾਤ ਹੈ। ਉਨ੍ਹਾਂ ਦੱਸਿਆ ਕੀ ਉਸ ਦੇ ਧੀ ਦੇ 8 ਅਤੇ 4 ਸਾਲ ਦੇ ਦੋ ਛੋਟੇ ਬੱਚੇ ਹਨ।

ਇਸ ਘਟਨਾ ਬਾਰੇ ਪਤਾ ਲੱਗਣ ਤੇ ਮੌਕੇ ਤੇ ਪੁੱਜੀ ਥਾਣਾ ਭੈਣੀ ਮੀਆਂ ਖਾਨ ਦੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤੀ ਗਈ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version