AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗੁਰਦਾਸਪੁਰ: SIR ਡਿਊਟੀ ਤੋਂ ਪਰੇਸ਼ਾਨ ਅਧਿਆਪਕ ਨੇ ਨਹਿਰ ‘ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਤਲਾਸ਼ ਜਾਰੀ

ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ ਫ਼ੋਨ 'ਤੇ ਐਸਆਈਆਰ ਡਿਊਟੀਆਂ ਤੋਂ ਦੁੱਖੀ ਹੋਣ ਦੀ ਗੱਲ ਕਹੀ। ਉਸ ਨੇ ਕਿਹਾ ਕਿ ਉਹ ਕੰਮ ਤੋਂ ਬਹੁਤ ਪਰੇਸ਼ਾਨ ਹੈ ਤੇ ਉਹ ਸਮੇਂ ਸਿਰ ਇਸ ਨੂੰ ਪੂਰਾ ਨਹੀਂ ਕਰ ਪਾ ਰਿਹਾ। ਕੰਮ ਦਾ ਦਬਾਅ ਉਸ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕਰ ਰਿਹਾ ਸੀ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਪਣੀ ਪਰੇਸ਼ਾਨੀ ਕਾਰਨ ਨਹਿਰ 'ਚ ਛਾਲ ਮਾਰਨ ਜਾ ਰਿਹਾ ਹੈ।

ਗੁਰਦਾਸਪੁਰ: SIR ਡਿਊਟੀ ਤੋਂ ਪਰੇਸ਼ਾਨ ਅਧਿਆਪਕ ਨੇ ਨਹਿਰ 'ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਤਲਾਸ਼ ਜਾਰੀ
ਗੁਰਦਾਸਪੁਰ: SIR ਡਿਊਟੀ ਤੋਂ ਪਰੇਸ਼ਾਨ ਅਧਿਆਪਕ ਨੇ ਨਹਿਰ ‘ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਤਲਾਸ਼ ਜਾਰੀ
avtar-singh
| Updated On: 07 Jul 2026 15:27 PM IST
Share

ਗੁਰਦਾਸਪੁਰ ‘ਚ ਇੱਕ ਸਰਕਾਰੀ ਅਧਿਆਪਕ ਨੇ ਨਹਿਰ ‘ਚ ਛਾਲ ਮਾਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਧਿਆਪਕ ਆਪਣੀ ਐਸਆਈਆਰ ਡਿਊਟੀ ਤੋਂ ਪਰੇਸ਼ਾਨ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਦੇ ਵੱਡੀ ਗਿਣਤੀ ‘ਚ ਲੋਕ ਮੌਕੇ ‘ਤੇ ਪਹੁੰਚ ਗਏ। ਗੋਤਾਖੋਰ ਵੱਲੋਂ ਅਧਿਆਪਕ ਦੀ ਭਾਲ ਕੀਤੀ ਜਾ ਰਹੀ ਹੈ। ਛਾਲ ਮਾਰਨ ਵਾਲਾ ਅਧਿਆਪਕ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸੱਲੋਪੁਰ, ਜੋ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਮੀਆਂ ਖਾਂ ‘ਚ ਪੜ੍ਹਾਉਂਦਾ ਹੈ। ਅਧਿਆਪਕ ਨੇ ਅੱਜ ਸਵੇਰੇ ਸਭਰਾਓਂ ਬ੍ਰਾਂਚ ‘ਤੇ ਭੱਟੀਆਂ ਪੁਲ ਕੋਲ ਆਪਣੀ ਕਾਰ ਖੜ੍ਹੀ ਕੀਤੀ ਤੇ ਨਹਿਰ ‘ਚ ਛਾਲ ਮਾਰ ਦਿੱਤੀ।

ਖ਼ੁਦਕੁਸ਼ੀ ਤੋ ਪਹਿਲਾਂ ਸਾਥੀ ਅਧਿਆਪਕ ਨੂੰ ਕੀਤਾ ਫ਼ੋਨ

ਨਹਿਰ ‘ਚ ਛਾਲ ਮਾਰਨ ਤੋਂ ਪਹਿਲਾਂ, ਅਧਿਆਪਕ ਨੇ ਸਾਥੀ ਅਧਿਆਪਕ ਗੁਰਪ੍ਰਤਾਪ ਨੂੰ ਫ਼ੋਨ ਕੀਤਾ ਤੇ ਉਸ ਨੂੰ ਦੱਸਿਆ ਕਿ ਉਹ ਉਨ੍ਹਾਂ ਦੇ ਪਿੰਡ ‘ਚ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਜਾ ਰਿਹਾ ਹੈ।

ਇਸ ਮੌਕੇ ਸਾਥੀ ਅਧਿਆਪਕ ਗੁਰਪ੍ਰਤਾਪ ਸਿੰਘ, ਸਿਮਰਨ ਸਿੰਘ ਤੇ ਪਿੰਡ ਦੇ ਸਰਪੰਚ ਕੌਸ਼ਲ ਸਿੰਘ ਨੇ ਘਟਨਾ ਸਬੰਧੀ ਜਾਣਕਾਰੀ ਦਿੱਤੀ। ਸਰਪੰਚ ਕੌਸ਼ਲ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ ਅੱਜ ਸਵੇਰੇ ਸਾਥੀ ਅਧਿਆਪਕ ਨੂੰ ਫ਼ੋਨ ਕੀਤਾ ਸੀ। ਉਸ ਨੇ ਦੱਸਿਆ ਕਿ ਉਹ ਭੱਟੀਆਂ ਪਿੰਡ ਨਹਿਰ ਦੇ ਕੋਲ ਖੜ੍ਹਾ ਸੀ ਹੈ ਤੇ ਉਸ ਦੀ ਕਾਰ ‘ਚ ਸਾਰਾ ਸਮਾਨ ਹੈ ਤੇ ਉੱਥੇ ਖੜ੍ਹੀ ਹੈ।

ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ ਫ਼ੋਨ ‘ਤੇ ਐਸਆਈਆਰ ਡਿਊਟੀਆਂ ਤੋਂ ਦੁੱਖੀ ਹੋਣ ਦੀ ਗੱਲ ਕਹੀ। ਉਸ ਨੇ ਕਿਹਾ ਕਿ ਉਹ ਕੰਮ ਤੋਂ ਬਹੁਤ ਪਰੇਸ਼ਾਨ ਹੈ ਤੇ ਉਹ ਸਮੇਂ ਸਿਰ ਇਸ ਨੂੰ ਪੂਰਾ ਨਹੀਂ ਕਰ ਪਾ ਰਿਹਾ। ਕੰਮ ਦਾ ਦਬਾਅ ਉਸ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰ ਰਿਹਾ ਸੀ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਪਣੀ ਪਰੇਸ਼ਾਨੀ ਕਾਰਨ ਨਹਿਰ ‘ਚ ਛਾਲ ਮਾਰਨ ਜਾ ਰਿਹਾ ਹੈ।

ਕਿਸਾਨ ਨੇ ਅਧਿਆਪਕ ਨੂੰ ਦੇਖਿਆ

ਨਹਿਰ ਦੇ ਨੇੜੇ ਖੇਤਾਂ ‘ਚ ਕੰਮ ਕਰ ਰਹੇ ਇੱਕ ਕਿਸਾਨ ਨੇ ਪੁਸ਼ਟੀ ਕੀਤੀ ਕਿ ਉਸ ਨੇ ਇੱਕ ਆਦਮੀ ਨੂੰ ਨਹਿਰ ਦੇ ਕੰਢੇ ‘ਤੇ ਆਪਣੀ ਕਾਰ ਖੜ੍ਹੀ ਕਰਨ ਤੋਂ ਬਾਅਦ ਜਾਂਦੇ ਹੋਏ ਦੇਖਿਆ ਸੀ। ਹਾਲਾਂਕਿ, ਕਿਸਾਨ ਇਸ ਤੋਂ ਅਣਜਾਣ ਸੀ ਕਿ ਉਹ ਖ਼ੁਦਕੁਸ਼ੀ ਕਰਨ ਜਾ ਰਿਹਾ ਹੈ।

Follow Us
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ...
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ...
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ...
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ...
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ...
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...