AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਦਾਸਪੁਰ ‘ਚ 18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

18 ਸਤੰਬਰ ਨੂੰ ਗੁਰਦਾਸਪੁਰ ਦੇ ਪਿੰਡ ਭੂਸਾਂ 'ਚ ਨੌਜਵਾਨ ਤਜਿੰਦਰ ਸਿੰਘ, ਉਮਰ 19 ਸਾਲ, ਸੜਕ ਕਿਨਾਰੇ ਜ਼ਖ਼ਮੀ ਹਾਲਤ 'ਚ ਮਿਲਿਆ ਸੀ। ਉਸ ਨੂੰ ਇਲਾਜ ਲਈ ਤੁਰੰਤ ਇੱਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਪਰ ਦੋ ਦਿਨ ਬਾਅਦ ਉਸ ਦੀ ਮੌਤ ਹੋ ਗਈ। ਸ਼ੁਰੂਆਤੀ ਤੌਰ 'ਤੇ ਪੁਲਿਸ ਵੱਲੋਂ ਇਸ ਮਾਮਲੇ ਨੂੰ ਸੜਕ ਹਾਦਸਾ ਮੰਨਿਆ ਗਿਆ ਸੀ, ਪਰ ਬਾਅਦ 'ਚ ਇੱਕ ਆਡੀਓ ਵਾਇਰਲ ਹੋਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ।

ਗੁਰਦਾਸਪੁਰ 'ਚ 18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ
avtar-singh
| Updated On: 30 Sep 2026 12:18 PM IST
Share

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ ਕਤਲ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। 19 ਸਾਲਾ ਨੌਜਵਾਨ ਤਜਿੰਦਰ ਸਿੰਘ ਦਾ 18 ਸਾਲਾ ਲੜਕੀ ਸੁਖਮਨ ਕੌਰ ਨਾਲ ਪ੍ਰੇਮ ਸਬੰਧ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਉਸ ਨੂੰ ਛੱਡਣਾ ਚਾਹੁੰਦੀ ਸੀ, ਜਿਸ ਨੂੰ ਲੈ ਕੇ ਦੋਵਾਂ ਵਿਚਕਾਰ ਕਾਫ਼ੀ ਬਹਿਸ ਵੀ ਹੋਈ ਸੀ ਤੇ ਦੋਵਾਂ ਨੇ ਇੱਕ-ਦੂਜੇ ਨੂੰ ਦਿੱਤੇ ਗਿਫ਼ਟ ਵੀ ਵਾਪਸ ਕਰ ਦਿੱਤੇ ਸਨ। ਪਰਿਵਾਰ ਦਾ ਇਲਜ਼ਾਮ ਹੈ ਕਿ ਲੜਕੀ ਨੇ ਆਪਣੇ ਦੋਸਤਾਂ ਰਾਹੀਂ ਤਜਿੰਦਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿਵਾਈ ਸੀ।

18 ਸਤੰਬਰ ਨੂੰ ਗੁਰਦਾਸਪੁਰ ਦੇ ਪਿੰਡ ਭੂਸਾਂ ‘ਚ ਨੌਜਵਾਨ ਤਜਿੰਦਰ ਸਿੰਘ, ਉਮਰ 19 ਸਾਲ, ਸੜਕ ਕਿਨਾਰੇ ਜ਼ਖ਼ਮੀ ਹਾਲਤ ‘ਚ ਮਿਲਿਆ ਸੀ। ਉਸ ਨੂੰ ਇਲਾਜ ਲਈ ਤੁਰੰਤ ਇੱਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਪਰ ਦੋ ਦਿਨ ਬਾਅਦ ਉਸ ਦੀ ਮੌਤ ਹੋ ਗਈ। ਸ਼ੁਰੂਆਤੀ ਤੌਰ ‘ਤੇ ਪੁਲਿਸ ਵੱਲੋਂ ਇਸ ਮਾਮਲੇ ਨੂੰ ਸੜਕ ਹਾਦਸਾ ਮੰਨਿਆ ਗਿਆ ਸੀ, ਪਰ ਬਾਅਦ ‘ਚ ਇੱਕ ਆਡੀਓ ਵਾਇਰਲ ਹੋਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ।

ਜਾਂਚ ਦੌਰਾਨ ਇਹ ਦਾਅਵਾ ਸਾਹਮਣੇ ਆਇਆ ਕਿ ਇਹ ਕੋਈ ਸੜਕ ਹਾਦਸਾ ਨਹੀਂ, ਸਗੋਂ ਸੋਚੀ-ਸਮਝੀ ਸਾਜ਼ਿਸ਼ ਤਹਿਤ ਨੌਜਵਾਨ ਦਾ ਕਤਲ ਕੀਤਾ ਗਿਆ ਸੀ। ਫਿਲਹਾਲ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਪ੍ਰੇਮਿਕਾ ਸੁਖਮਨ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪਰਿਵਾਰ ਨੇ ਲਗਾਏ ਗੰਭੀਰ ਇਲਜ਼ਾਮ

ਮ੍ਰਿਤਕ ਨੌਜਵਾਨ ਦੀ ਮਾਤਾ ਨਰਿੰਦਰ ਕੌਰ ਨੇ ਦਾਅਵਾ ਕਰਦਿਆਂ ਦੱਸਿਆ ਕਿ ਘਟਨਾ ਤੋਂ ਕੁਝ ਦਿਨ ਪਹਿਲਾਂ ਕੁਝ ਨੌਜਵਾਨਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਤਜਿੰਦਰ ਨੂੰ ਧਮਕੀ ਦਿੱਤੀ ਗਈ ਸੀ ਕਿ, “ਤੇਰਾ ਅਜਿਹਾ ਹਾਲ ਕਰਾਂਗੇ, ਜੋ ਤੁਸੀਂ ਕਦੇ ਸੋਚਿਆ ਵੀ ਨਹੀਂ ਹੋਵੇਗਾ।”

ਪਰਿਵਾਰ ਨੇ ਮੰਗ ਕੀਤੀ ਹੈ ਕਿ ਲੜਕੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਇਸ ਮਾਮਲੇ ‘ਚ ਸ਼ਾਮਲ ਉਸ ਦੇ ਸਾਥੀਆਂ ਨੂੰ ਵੀ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਪਰਿਵਾਰ ਨੇ ਇਹ ਵੀ ਮੰਗ ਕੀਤੀ ਹੈ ਕਿ SIT ਬਣਾ ਕੇ ਇਸ ਮਾਮਲੇ ‘ਚ ਧਮਕੀਆਂ ਤੇ ਇਸ ਨਾਲ ਜੁੜੇ ਸੋਸ਼ਲ ਮੀਡੀਆ ਰਿਕਾਰਡ ਦੀ ਵੀ ਜਾਂਚ ਕੀਤੀ ਜਾਵੇ।

ਹੋਟਲ ‘ਚ ਹੋਇਆ ਸੀ ਦੋਵਾਂ ਵਿਚਕਾਰ ਵਿਵਾਦ

ਪਰਿਵਾਰ ਮੁਤਾਬਕ, ਘਟਨਾ ਤੋਂ ਕਰੀਬ ਦੋ ਦਿਨ ਪਹਿਲਾਂ ਤਜਿੰਦਰ ਤੇ ਉਸ ਦੀ ਪ੍ਰੇਮਿਕਾ ਵਿਚਕਾਰ ਇੱਕ ਹੋਟਲ ‘ਚ ਵਿਵਾਦ ਹੋਇਆ ਸੀ। ਇਸ ਦੌਰਾਨ ਉਸ ਦਾ ਮੋਬਾਈਲ ਫੋਨ ਤੋੜੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਇਸ ਤੋਂ ਬਾਅਦ ਚੱਕ ਸ਼ਰੀਫ਼ ਬਾਜ਼ਾਰ ‘ਚ ਗਿਫ਼ਟ ਵਾਪਸ ਕਰਨ ਦੌਰਾਨ ਵੀ ਦੋਵਾਂ ਵਿਚਕਾਰ ਝਗੜਾ ਹੋਇਆ ਸੀ।

ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਇਸੇ ਰੰਜਿਸ਼ ਦੇ ਚਲਦਿਆਂ ਤਜਿੰਦਰ ‘ਤੇ ਹਮਲੇ ਦੀ ਸਾਜ਼ਿਸ਼ ਰਚੀ ਗਈ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋ ਸਕੇਗੀ।

ਪ੍ਰੇਮਿਕਾ ਗ੍ਰਿਫ਼ਤਾਰ, ਤਿੰਨ ਦਿਨ ਦਾ ਪੁਲਿਸ ਰਿਮਾਂਡ

ਉੱਥੇ ਹੀ ਪੂਰੇ ਮਾਮਲੇ ਨੂੰ ਲੈ ਕੇ ਐਸਪੀ ਮਨੋਜ ਕੁਮਾਰ ਨੇ ਦੱਸਿਆ ਕਿ ਫਿਲਹਾਲ ਨੌਜਵਾਨ ਦੀ ਪ੍ਰੇਮਿਕਾ ਸੁਖਮਨ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਮਾਮਲੇ ਸਬੰਧੀ ਹੋਰ ਪੁੱਛਗਿੱਛ ਕੀਤੀ ਜਾ ਸਕੇ। ਐਸਪੀ ਮਨੋਜ ਕੁਮਾਰ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਮਾਮਲੇ ‘ਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...