ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦਾਸਪੁਰ ‘ਚ ਮਹਿਲਾਂ ਨੇ ਸੜਕ ਤੇ ਦਿੱਤਾ ਬੱਚੇ ਨੂੰ ਜਨਮ, ਨਵਜੰਮੇ ਦੀ ਹਾਲਤ ਗੰਭੀਰ

Gurdaspur News: ਜਾਣਕਾਰੀ ਦਿੰਦੇ ਹੋਏ ਔਰਤ ਨਿਸ਼ਾ ਦੇ ਪਤੀ ਜੋ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਹੈ ਨੇ ਦੱਸਿਆ ਕਿ ਉਹ ਪਿੰਡ-ਪਿੰਡ ਜਾ ਕੇ ਚਾਦਰਾਂ ਵੇਚਣ ਦਾ ਕੰਮ ਕਰਦਾ ਹੈ। ਉਹ ਅੱਜ ਕੱਲ੍ਹ ਦੀਨਾਨਗਰ ਵਿੱਚ ਰਹਿ ਰਿਹਾ ਹੈ। ਜਦੋਂ ਉਹ ਆਪਣੀ ਪਤਨੀ ਨਾਲ ਪਿੰਡ-ਪਿੰਡ ਜਾ ਕੇ ਬੈੱਡ ਸ਼ੀਟਾਂ ਵੇਚ ਰਿਹਾ ਸੀ ਤਾਂ ਉਸ ਦੀ ਪਤਨੀ ਨੂੰ ਭਾਰ ਚੁੱਕਣ ਕਾਰਨ ਪੇਟ ਵਿੱਚ ਦਰਦ ਹੋਣ ਲੱਗਾ।

ਗੁਰਦਾਸਪੁਰ ‘ਚ ਮਹਿਲਾਂ ਨੇ ਸੜਕ ਤੇ ਦਿੱਤਾ ਬੱਚੇ ਨੂੰ ਜਨਮ, ਨਵਜੰਮੇ ਦੀ ਹਾਲਤ ਗੰਭੀਰ
Follow Us
avtar-singh
| Updated On: 25 Nov 2024 15:12 PM

Gurdaspur News: ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ‘ਚ ਇੱਕ ਔਰਤ ਨੇ ਸੜਕ ‘ਤੇ ਬੱਚੇ ਨੂੰ ਜਨਮ ਦਿੱਤਾ ਹੈ। ਸ਼ਰਬਤ ਦਾ ਭਲਾ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਔਰਤ ਅਤੇ ਬੱਚੇ ਨੂੰ ਸਿਵਲ ਹਸਪਤਾਲ ਪਹੁੰਚਾਇਆ। ਨਵਜੰਮੇ ਬੱਚੇ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਔਰਤ ਨਿਸ਼ਾ ਦੇ ਪਤੀ ਜੋ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਹੈ ਨੇ ਦੱਸਿਆ ਕਿ ਉਹ ਪਿੰਡ-ਪਿੰਡ ਜਾ ਕੇ ਚਾਦਰਾਂ ਵੇਚਣ ਦਾ ਕੰਮ ਕਰਦਾ ਹੈ। ਉਹ ਅੱਜ ਕੱਲ੍ਹ ਦੀਨਾਨਗਰ ਵਿੱਚ ਰਹਿ ਰਿਹਾ ਹੈ। ਜਦੋਂ ਉਹ ਆਪਣੀ ਪਤਨੀ ਨਾਲ ਪਿੰਡ-ਪਿੰਡ ਜਾ ਕੇ ਬੈੱਡ ਸ਼ੀਟਾਂ ਵੇਚ ਰਿਹਾ ਸੀ ਤਾਂ ਉਸ ਦੀ ਪਤਨੀ ਨੂੰ ਭਾਰ ਚੁੱਕਣ ਕਾਰਨ ਪੇਟ ਵਿੱਚ ਦਰਦ ਹੋਣ ਲੱਗਾ। ਜਦੋਂ ਉਹ ਆਪਣੀ ਪਤਨੀ ਨੂੰ ਮੋਟਰਸਾਈਕਲ ‘ਤੇ ਹਸਪਤਾਲ ਲੈ ਕੇ ਜਾ ਰਿਹਾ ਸੀ ਤਾਂ ਰਸਤੇ ‘ਚ ਉਸ ਦੀ ਪਤਨੀ ਸੜਕ ‘ਤੇ ਡਿੱਗ ਪਈ ਅਤੇ ਦਰਦ ਨਾਲ ਕਰੂੰਬਲਣ ਲੱਗੀ। ਇਸ ਦੌਰਾਨ ਉਸ ਨੇ ਰਸਤੇ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ।

ਇਸ ਦੌਰਾਨ ਸ਼ਰਬਤ ਦਾ ਭਲਾ ਵੈਲਫੇਅਰ ਸੁਸਾਇਟੀ ਦੇ ਮੈਂਬਰ ਕਿਸੇ ਤਰ੍ਹਾਂ ਉਥੇ ਪੁੱਜੇ ਅਤੇ ਉਸ ਨੂੰ ਆਪਣੀ ਕਾਰ ਵਿੱਚ ਬਿਠਾ ਕੇ ਗੁਰਦਾਸਪੁਰ ਦੇ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਗਿਆ। ਨਵਜੰਮੇ ਬੱਚੇ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਨਵਜੰਮੇ ਬੱਚੇ ਨੂੰ ਕੀਤਾ ਰੈਫ਼ਰ

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਰਬਤ ਦਾ ਭੱਲ ਵੈਲਫੇਅਰ ਸੁਸਾਇਟੀ ਦੇ ਮੁੱਖ ਸੇਵਾਦਾਰ ਬਚਿੱਤਰ ਸਿੰਘ ਨੇ ਦੱਸਿਆ ਕਿ ਅੱਜ ਉਸਦਾ ਦੋਸਤ ਦਿਲਪ੍ਰੀਤ ਸਿੰਘ ਬੱਚਿਆਂ ਨੂੰ ਸਕੂਲ ਛੱਡਣ ਜਾ ਰਿਹਾ ਸੀ। ਜਦੋਂ ਉਹ ਦੀਨਾਨਗਰ ਦੇ ਸਵਾਮੀ ਵਿਵੇਕਾਨੰਦ ਸਕੂਲ ਨੇੜੇ ਪਹੁੰਚਿਆ ਤਾਂ ਕੁਝ ਲੋਕ ਇਕ ਔਰਤ ਕੋਲ ਖੜ੍ਹੇ ਸਨ। ਜਦੋਂ ਉਨ੍ਹਾਂ ਦੇਖਿਆ ਕਿ ਔਰਤ ਬੱਚੇ ਨੂੰ ਜਨਮ ਦੇ ਰਹੀ ਹੈ ਅਤੇ ਉਸ ਦੇ ਚਾਰੇ ਪਾਸੇ ਖੂਨ ਫੈਲਿਆ ਹੋਇਆ ਸੀ। ਫਿਰ ਉਹ ਔਰਤ ਨੂੰ ਚੁੱਕ ਕੇ ਗੁਰਦਾਸਪੁਰ ਦੇ ਸਿਵਲ ਹਸਪਤਾਲ ਲੈ ਗਏ, ਜਿੱਥੇ ਉਸ ਨੇ ਬੱਚੇ ਨੂੰ ਜਨਮ ਦਿੱਤਾ। ਪਰ ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਅਤੇ ਡਾਕਟਰਾਂ ਵੱਲੋਂ ਔਰਤ ਦਾ ਇਲਾਜ ਕੀਤਾ ਜਾ ਰਿਹਾ ਹੈ।

ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ
ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ...
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ...
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ...
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ...
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?...
ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣੇ ਦੇਵੇਂਦਰ ਫੜਨਵੀਸ, ਚੁੱਕੀ ਅਹੁਦੇ ਦੀ ਸਹੁੰ
ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣੇ ਦੇਵੇਂਦਰ ਫੜਨਵੀਸ, ਚੁੱਕੀ ਅਹੁਦੇ ਦੀ ਸਹੁੰ...
ਸ੍ਰੀ ਕੇਸਗੜ੍ਹ ਸਾਹਿਬ ਚ ਅੱਜ ਸੁਖਬੀਰ ਬਾਦਲ ਨੇ ਕੀਤੀ ਸੇਵਾ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ
ਸ੍ਰੀ ਕੇਸਗੜ੍ਹ ਸਾਹਿਬ ਚ ਅੱਜ ਸੁਖਬੀਰ ਬਾਦਲ ਨੇ ਕੀਤੀ ਸੇਵਾ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ...
ਸੁਖਬੀਰ ਬਾਦਲ ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ,ਕਿਹਾ- ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਟਲਿਆ ਹਮਲਾ
ਸੁਖਬੀਰ ਬਾਦਲ ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ,ਕਿਹਾ- ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਟਲਿਆ ਹਮਲਾ...
ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਦੀ ਪਤਨੀ ਦਾ ਸਾਹਮਣੇ ਆਇਆ ਬਿਆਨ
ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਦੀ ਪਤਨੀ ਦਾ ਸਾਹਮਣੇ ਆਇਆ ਬਿਆਨ...