AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਦਾਸਪੁਰ ‘ਚ ਨਸ਼ੇ ਦੇ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ, ਪਿੰਡ ਵਾਸੀਆਂ ‘ਚ ਭਾਰੀ ਰੋਸ

ਜਿੱਥੇ ਇੱਕ ਪਾਸੇ ਪੂਰੇ ਦੇਸ਼ ਅੰਦਰ ਭੈਣ-ਭਰਾ ਦੇ ਅਥਾਹ ਪਿਆਰ ਅਤੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ 'ਰੱਖੜੀ' ਦਾ ਤਿਉਹਾਰ ਬੜੀ ਧੂਮਧਾਮ ਤੇ ਖ਼ੁਸ਼ੀਆਂ ਨਾਲ ਮਨਾਇਆ ਜਾ ਰਿਹਾ ਸੀ, ਉੱਥੇ ਹੀ ਦੂਜੇ ਪਾਸੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਸ਼ੇ ਦੇ ਦੈਂਤ ਨੇ ਇੱਕ ਹੋਰ ਹੱਸਦੇ-ਵੱਸਦੇ ਪਰਿਵਾਰ ਦੀਆਂ ਖ਼ੁਸ਼ੀਆਂ ਖੋਹ ਲਈਆਂ।

ਗੁਰਦਾਸਪੁਰ 'ਚ ਨਸ਼ੇ ਦੇ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ, ਪਿੰਡ ਵਾਸੀਆਂ 'ਚ ਭਾਰੀ ਰੋਸ
avtar-singh
| Published: 28 Aug 2026 23:39 PM IST
Share

ਜਿੱਥੇ ਇੱਕ ਪਾਸੇ ਪੂਰੇ ਦੇਸ਼ ਅੰਦਰ ਭੈਣ-ਭਰਾ ਦੇ ਅਥਾਹ ਪਿਆਰ ਅਤੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ‘ਰੱਖੜੀ’ ਦਾ ਤਿਉਹਾਰ ਬੜੀ ਧੂਮਧਾਮ ਤੇ ਖ਼ੁਸ਼ੀਆਂ ਨਾਲ ਮਨਾਇਆ ਜਾ ਰਿਹਾ ਸੀ, ਉੱਥੇ ਹੀ ਦੂਜੇ ਪਾਸੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਸ਼ੇ ਦੇ ਦੈਂਤ ਨੇ ਇੱਕ ਹੋਰ ਹੱਸਦੇ-ਵੱਸਦੇ ਪਰਿਵਾਰ ਦੀਆਂ ਖ਼ੁਸ਼ੀਆਂ ਖੋਹ ਲਈਆਂ। ਥਾਣਾ ਭੈਣੀ ਮੀਆਂ ਖਾਂ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਬੁੱਢਾ ਬਾਲਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਬਚਿੱਤਰ ਸਿੰਘ ਪੁੱਤਰ ਸਵਰਨ ਸਿੰਘ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ ਵਿੱਚ ਬਦਲ ਗਈਆਂ।

ਮ੍ਰਿਤਕ ਦੇ ਪਿਤਾ ਸਵਰਨ ਸਿੰਘ ਨੇ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ ਕਰੀਬ 8 ਤੋਂ 9 ਵਜੇ ਦੇ ਦਰਮਿਆਨ ਉਸ ਦੇ ਪੁੱਤਰ ਨੇ ਨਸ਼ੇ ਦੀ ਵੱਡੀ ਮਾਤਰਾ (ਓਵਰਡੋਜ਼) ਲੈ ਲਈ, ਜਿਸ ਕਾਰਨ ਉਸ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਦੇਖਦੇ ਹੀ ਦੇਖਦੇ ਉਸ ਨੇ ਦਮ ਤੋੜ ਦਿੱਤਾ। ਇਸ ਦਰਦਨਾਕ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਅਤੇ ਇਲਾਕੇ ਦੇ ਮੋਹਤਬਰਾਂ ਵਿੱਚ ਪ੍ਰਸ਼ਾਸਨ ਤੇ ਨਸ਼ਾ ਤਸਕਰਾਂ ਖ਼ਿਲਾਫ਼ ਭਾਰੀ ਰੋਸ ਫੈਲ ਗਿਆ।

ਪਿੰਡ ਬੁੱਢਾ ਬਾਲਾ ਬਣਿਆ ਨਸ਼ਾ ਤਸਕਰੀ ਦਾ ਮੁੱਖ ਕੇਂਦਰ

ਘਟਨਾ ਤੋਂ ਬਾਅਦ ਪਿੰਡ ਬੁੱਢਾ ਬਾਲਾ ਦੇ ਸਰਪੰਚ ਮੁਖਤਿਆਰ ਸਿੰਘ ਨੇ ਪ੍ਰਸ਼ਾਸਨਿਕ ਢਿੱਲ ‘ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਉਨ੍ਹਾਂ ਦਾ ਪਿੰਡ ਪੂਰੇ ਪੰਜਾਬ ਵਿੱਚ ਨਸ਼ਾ ਸਪਲਾਈ ਦਾ ਮੁੱਖ ਗੜ੍ਹ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇੱਥੇ ਬੇਹੱਦ ਸਸਤੇ ਭਾਅ ‘ਤੇ ਜਾਨਲੇਵਾ ਕੈਮੀਕਲ ਯੁਕਤ ‘ਚਿੱਟਾ’ ਸ਼ਰੇਆਮ ਵੇਚਿਆ ਜਾ ਰਿਹਾ ਹੈ, ਜਿਸ ਨੂੰ ਖ਼ਰੀਦਣ ਲਈ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਨੌਜਵਾਨ ਰੋਜ਼ਾਨਾ ਪਹੁੰਚਦੇ ਹਨ।

ਸਰਪੰਚ ਨੇ ਦੱਸਿਆ ਕਿ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਨਸ਼ੇ ਦੀ ਰੋਕਥਾਮ ਲਈ ਕਈ ਪੰਚਾਇਤੀ ਮਤੇ ਪਾਸ ਕੀਤੇ, ਲੋਕਾਂ ਨੂੰ ਸਹੁੰਆਂ ਚੁਕਾਈਆਂ ਅਤੇ ਰਾਤਾਂ ਨੂੰ ਠੀਕਰੀ ਪਹਿਰੇ ਵੀ ਲਗਾਏ। ਇਸ ਦੇ ਬਾਵਜੂਦ ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਕਾਨੂੰਨ ਦੀ ਪ੍ਰਵਾਹ ਕੀਤੇ ਬਿਨਾਂ ਗੰਨੇ ਦੇ ਖੇਤਾਂ ਅਤੇ ਲੁਕਵੇਂ ਪਗਡੰਡੀ ਰਸਤਿਆਂ ਦੀ ਵਰਤੋਂ ਕਰਕੇ ਨਸ਼ੇ ਦੀ ਖੇਪ ਲਗਾਤਾਰ ਸਪਲਾਈ ਕਰ ਰਹੇ ਹਨ।

ਪੁਲਿਸ ਵੱਲੋਂ ਲਾਸ਼ ਕਬਜ਼ੇ ‘ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ

ਸੂਚਨਾ ਮਿਲਦੇ ਹੀ ਘਟਨਾ ਸਥਾਨ ‘ਤੇ ਪਹੁੰਚੇ ਜਾਂਚ ਅਧਿਕਾਰੀ ਏ.ਐੱਸ.ਆਈ. (ASI) ਤੀਰਥ ਰਾਮ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਤੁਰੰਤ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਨਸ਼ਾ ਕਰਨ ਦਾ ਆਦੀ ਸੀ ਅਤੇ ਉਸ ਦੀ ਮੌਤ ਓਵਰਡੋਜ਼ ਕਾਰਨ ਹੀ ਹੋਈ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......