AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਦਾਸਪੁਰ ‘ਚ ਰੂਹ ਕੰਬਾਊ ਵਾਰਦਾਤ, ਗੱਡੀ ਠੀਕ ਕਰਾਉਣ ਦੇ ਬਹਾਨੇ ਨੌਜਵਾਨ ਦਾ ਕਤਲ; ਇੱਕ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ ਅਧੀਨ ਪੈਂਦੇ ਪਿੰਡ ਸੋਹੀਆਂ ਦੇ ਵਸਨੀਕ ਨੌਜਵਾਨ ਤੇਜਿੰਦਰ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਗੁਰਦਾਸਪੁਰ 'ਚ ਰੂਹ ਕੰਬਾਊ ਵਾਰਦਾਤ, ਗੱਡੀ ਠੀਕ ਕਰਾਉਣ ਦੇ ਬਹਾਨੇ ਨੌਜਵਾਨ ਦਾ ਕਤਲ; ਇੱਕ ਮੁਲਜ਼ਮ ਗ੍ਰਿਫ਼ਤਾਰ
avtar-singh
| Updated On: 17 Aug 2026 20:46 PM IST
Share

ਗੁਰਦਾਸਪੁਰ ਅਧੀਨ ਪੈਂਦੇ ਪਿੰਡ ਸੋਹੀਆਂ ਦੇ ਵਸਨੀਕ ਨੌਜਵਾਨ ਤੇਜਿੰਦਰ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਦੂਜੇ ਪਾਸੇ ਇਸ ਖ਼ੂਨੀ ਵਾਰਦਾਤ ਤੋਂ ਬਾਅਦ ਜਵਾਨ ਪੁੱਤ ਦੇ ਕਤਲ ਦਾ ਗਹਿਰਾ ਸਦਮਾ ਨਾ ਸਹਾਰਦਿਆਂ ਮ੍ਰਿਤਕ ਦੇ ਪਿਤਾ ਦੀ ਵੀ ਮੌਤ ਹੋ ਗਈ ਹੈ। ਇੱਕੋ ਘਰ ਵਿੱਚੋਂ ਪਿਓ-ਪੁੱਤ ਦੀਆਂ ਲਾਸ਼ਾਂ ਉੱਠਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪੀੜਤ ਪਰਿਵਾਰ ਇਨਸਾਫ਼ ਲਈ ਪ੍ਰਸ਼ਾਸਨ ਅੱਗੇ ਗੁਹਾਰ ਲਗਾ ਰਿਹਾ ਹੈ।

ਗੱਡੀ ਠੀਕ ਕਰਨ ਦਾ ਬਹਾਨਾ ਬਣਾ ਕੇ ਲੈ ਗਏ ਮੁਲਜ਼ਮ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਰਗੋਬਿੰਦਪੁਰ ਦੇ ਡੀ.ਐੱਸ.ਪੀ. ਮਨੋਜ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਹਰਜੀਤ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਧਾਰੀਵਾਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਅਨੁਸਾਰ ਉਸ ਦੇ ਤਿੰਨ ਬੱਚੇ ਹਨ ਅਤੇ ਉਸ ਦਾ ਛੋਟਾ ਪੁੱਤਰ ਤੇਜਿੰਦਰ ਸਿੰਘ ਅੱਡਾ ਧਾਰੀਵਾਲ ਸੋਹੀਆਂ ਵਿਖੇ ਗੱਡੀਆਂ ਦੀ ਮੁਰੰਮਤ ਦਾ ਕੰਮ ਕਰਦਾ ਸੀ। 14 ਅਗਸਤ ਦੀ ਸ਼ਾਮ ਨੂੰ ਤੇਜਿੰਦਰ ਸਿੰਘ ਆਪਣੀ ਦੁਕਾਨ ਬੰਦ ਕਰਕੇ ਘਰ ਪਰਤਿਆ ਸੀ। ਕੁਝ ਹੀ ਸਮੇਂ ਬਾਅਦ ਗੁਰਸਾਹਿਬ ਸਿੰਘ ਅਤੇ ਗੁਰਜੀਤ ਸਿੰਘ ਪੰਨੂ (ਵਾਸੀ ਮਾੜੀ ਪੰਨੂਆਂ), ਜੋ ਪਹਿਲਾਂ ਵੀ ਤੇਜਿੰਦਰ ਕੋਲੋਂ ਗੱਡੀਆਂ ਠੀਕ ਕਰਵਾਉਂਦੇ ਸਨ, ਦੋ ਅਣਪਛਾਤੇ ਨੌਜਵਾਨਾਂ ਸਮੇਤ ਮੋਟਰਸਾਈਕਲ ਤੇ ਉਨ੍ਹਾਂ ਦੇ ਘਰ ਆਏ। ਉਹ ਤੇਜਿੰਦਰ ਸਿੰਘ ਨੂੰ ਕਿਸੇ ਗੱਡੀ ਦੀ ਮੁਰੰਮਤ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਏ।

ਸੂਏ ਦੀ ਪੱਟੜੀ ਤੋਂ ਬਰਾਮਦ ਹੋਈ ਲਾਸ਼, ਇੱਕ ਮੁਲਜ਼ਮ ਗ੍ਰਿਫ਼ਤਾਰ

ਇੰਸਪੈਕਟਰ ਹਰਮੀਕ ਸਿੰਘ ਅਨੁਸਾਰ ਜਦੋਂ ਦੇਰ ਰਾਤ ਤੱਕ ਤੇਜਿੰਦਰ ਸਿੰਘ ਵਾਪਸ ਘਰ ਨਾ ਪਰਤਿਆ ਤਾਂ ਉਸ ਦੇ ਵੱਡੇ ਭਰਾ ਰਵਿੰਦਰ ਸਿੰਘ ਨੇ ਕਈ ਵਾਰ ਉਸ ਦੇ ਮੋਬਾਈਲ ਫ਼ੋਨ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਫ਼ੋਨ ਰਿਸੀਵ ਨਹੀਂ ਹੋਇਆ। ਪਰਿਵਾਰਕ ਮੈਂਬਰ ਸਾਰੀ ਰਾਤ ਉਸ ਦੀ ਭਾਲ ਵਿੱਚ ਜੁਟੇ ਰਹੇ। ਅਗਲੀ ਸਵੇਰ ਪਰਿਵਾਰ ਨੂੰ ਸੂਚਨਾ ਮਿਲੀ ਕਿ ਚੀਮਾ ਖੁੱਡੀ ਸੂਏ ਦੀ ਪੱਟੜੀ ‘ਤੇ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਮੌਕੇ ‘ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਪਛਾਣ ਤੇਜਿੰਦਰ ਸਿੰਘ ਵਜੋਂ ਕੀਤੀ।

ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਮੁਕੱਦਮਾ ਨੰਬਰ 139 ਤਹਿਤ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 103, 140 ਅਤੇ 3(5) ਅਧੀਨ ਗੁਰਸਾਹਿਬ ਸਿੰਘ, ਗੁਰਜੀਤ ਸਿੰਘ ਪੰਨੂ ਅਤੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਨਾਮਜ਼ਦ ਮੁਲਜ਼ਮ ਗੁਰਸਾਹਿਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਪੁੱਤ ਦੇ ਕਤਲ ਦੇ ਗ਼ਮ ‘ਚ ਪਿਤਾ ਦੀ ਵੀ ਹੋਈ ਮੌਤ

ਇਸ ਘਟਨਾ ਨੇ ਪੀੜਤ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਤੋੜ ਦਿੱਤਾ ਹੈ। ਮ੍ਰਿਤਕ ਤੇਜਿੰਦਰ ਸਿੰਘ ਦੇ ਭਰਾਵਾਂ ਨੇ ਦੱਸਿਆ ਕਿ ਜਿੱਥੇ ਉਨ੍ਹਾਂ ਦੇ ਨੌਜਵਾਨ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਉੱਥੇ ਹੀ ਜਵਾਨ ਪੁੱਤਰ ਦੀ ਬੇਵਕਤੀ ਮੌਤ ਦਾ ਗ਼ਮ ਨਾ ਸਹਾਰਦੇ ਹੋਏ ਉਨ੍ਹਾਂ ਦੇ ਪਿਤਾ ਕਸ਼ਮੀਰ ਸਿੰਘ ਨੇ ਵੀ ਅੱਜ ਦਮ ਤੋੜ ਦਿੱਤਾ। ਪਰਿਵਾਰ ‘ਤੇ ਆਏ ਇਸ ਦੋਹਰੇ ਦੁਖਾਂਤ ਕਾਰਨ ਘਰ ਵਿੱਚ ਚੀਕ-ਚਿਹਾੜਾ ਪਿਆ ਹੋਇਆ ਹੈ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਫ਼ਰਾਰ ਚੱਲ ਰਹੇ ਬਾਕੀ ਸਾਰੇ ਕਾਤਲਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...