ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ, ਗੁਰਦਾਸਪੁਰ ਦੇ ਬਹਿਰਾਮਪੁਰ ਦਾ ਮਾਮਲਾ
ਗੁਰਦਾਸਪੁਰ ਦੇ ਪਿੰਡ ਬਰਿਹਾਮਪੁਰ ਵਿਖੇ ਬੇਅਦਬੀ ਦੀ ਇਹ ਘਟਨਾ 17 ਜੁਲਾਈ ਨੂੰ ਵਾਪਰੀ ਸੀ ਜੇਸਦੇ ਮੁਲਜ਼ਮ ਨੂੰ ਹੁਣ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਜਾਂਚ ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ ਤੇ ਨਸ਼ੇ ਦੀ ਹਾਲਤ ਵਿੱਚ ਹੀ ਉਸਨੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ।
ਗੁਰਦਾਸਪੁਰ। ਹਲਕਾ ਦੀਨਾਨਗਰ (Dinanagar) ਦੇ ਪਿੰਡ ਬਹਿਰਾਮਪੁਰ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਬਹਿਰਾਮਪੁਰ ਦੇ ਐੱਸਐੱਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਸ਼ੀਤਲ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਬਹਿਰਾਮਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 17 ਜੁਲਾਈ ਨੂੰ ਘਟਨਾ ਸਮੇਂ 15 ਸਾਲਾ ਸੇਵਾਦਾਰ ਜੋਬਨਪ੍ਰੀਤ ਸਿੰਘ ਗੁਰਦੁਆਰਾ ਸਾਹਿਬ ‘ਚ ਮੌਜੂਦ ਸੀ।
ਉਸ ਨੇ ਇਕ ਨੌਜਵਾਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਵਾਲੇ ਕਮਰੇ ਵਿਚ ਜਾਂਦੇ ਦੇਖਿਆ ਸੀ, ਜਿਸਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਉਸ ਸਮੇਂ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ ਅਤੇ ਪੁਲਿਸ ਵੱਲੋਂ ਇੱਕ ਸਿੱਟ ਬਣਾ ਕੇ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਸੀ ਅਤੇ ਇਸ ਦੋਸ਼ੀ ਨੂੰ ਗ੍ਰਿਫਤਾਰ ਕਰ ਮਾਨਯੋਗ ਅਦਾਲਤ ਵਿੱਚ ਪੇਸ਼ਕਾਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ।
ਨਸ਼ੇ ਦਾ ਆਦੀ ਹੈ ਮੁਲਜ਼ਮ-ਪੁਲਿਸ
ਪੁਲਿਸ ਅਧਿਕਾਰੀਆ (Police officers) ਦਾ ਕਹਿਣਾ ਹੈ ਕਿ ਇਹ ਦੋਸ਼ੀ ਨਸ਼ੇ ਦਾ ਆਦੀ ਸੀ ਅਤੇ ਨਸ਼ੇ ਦੀ ਹਾਲਤ ਵਿੱਚ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਜਿਕਰਯੋਗ ਹੈ ਕਿ ਸੇਵਾਦਾਰ ਜੋਬਨਪ੍ਰੀਤ ਸਿੰਘ ਨੇ ਕਰੀਬ 12:30 ਵਜੇ ਇੱਕ ਨੌਜਵਾਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੇ ਕਮਰੇ ਵਿੱਚ ਜਾਂਦੇ ਦੇਖਿਆ। ਉਸ ਨੇ ਸੋਚਿਆ ਕਿ ਸ਼ਾਇਦ ਕੋਈ ਮੱਥਾ ਟੇਕਣ ਗਿਆ ਹੋਵੇ। ਇਸ ਲਈ ਉਸ ਨੇ ਇਸ ਵੱਲ ਧਿਆਨ ਨਹੀਂ ਦਿੱਤਾ।
CCTV ਫੁਟੇਜ਼ ਦੇ ਆਧਾਰ ‘ਤੇ ਕੀਤਾ ਗ੍ਰਿਫਤਾਰ
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਹਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਕਰੀਬ ਇੱਕ ਵਜੇ ਮਜ਼ਦੂਰ ਵਾਪਸ ਆਏ ਤਾਂ ਇੱਕ ਮਜ਼ਦੂਰ ਗੁਰੂ ਗ੍ਰੰਥ ਸਾਹਿਬ ਵਾਲੇ ਕਮਰੇ ਵਿੱਚ ਗਿਆ ਤਾਂ ਦੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਫਟੇ ਹੋਏ ਸਨ। ਇਸ ਤੋਂ ਬਾਅਦ ਉਸ ਨੇ ਤੁਰੰਤ ਮਾਮਲੇ ਦੀ ਸੂਚਨਾ ਥਾਣਾ ਬਹਿਰਾਮਪੁਰ ਨੂੰ ਦਿੱਤੀ । ਦੂਜੇ ਪਾਸੇ ਸਿੱਖ ਜਥੇਬੰਦੀਆਂ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਤੇ ਤਸੱਲੀ ਪ੍ਰਗਟਾਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ