ਗੁਰਦਾਸਪੁਰ 'ਚ ਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਕੁਚਲਿਆ, ਮੌਕੇ 'ਤੇ ਹੋਈ ਮੌਤ, ਸਬਜ਼ੀ ਲੈਣ ਲਈ ਜਾ ਰਿਹਾ ਸੀ ਸਾਈਕਲ ਸਵਾਰ | Ambulance crushed cyclist in Gurdaspur Know in Punjabi Punjabi news - TV9 Punjabi

ਗੁਰਦਾਸਪੁਰ ‘ਚ ਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਕੁਚਲਿਆ, ਮੌਕੇ ‘ਤੇ ਹੋਈ ਮੌਤ, ਸਬਜ਼ੀ ਲੈਣ ਲਈ ਜਾ ਰਿਹਾ ਸੀ ਸਾਈਕਲ ਸਵਾਰ

Published: 

05 Sep 2023 13:54 PM

ਗੁਰਦਾਸਪੁਰ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਦੌਰਾਨ ਸਾਇਕਲ ਸਵਾਰ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਐਂਬੂਲੈਂਸ ਦੇ ਡਰਾਇਵਰ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮ੍ਰਿਤਕ ਦੇਹ ਨੂੰ ਪੋਸਟਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ।

ਗੁਰਦਾਸਪੁਰ ਚ ਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਕੁਚਲਿਆ, ਮੌਕੇ ਤੇ ਹੋਈ ਮੌਤ, ਸਬਜ਼ੀ ਲੈਣ ਲਈ ਜਾ ਰਿਹਾ ਸੀ ਸਾਈਕਲ ਸਵਾਰ
Follow Us On

ਗੁਰਦਾਸਪੁਰ ਨਿਊਜ਼। ਗੁਰਦਾਸਪੁਰ ਜਿਵਨਵਾਲ ਬੱਬਰੀ ਬਾਇਪਾਸ ਤੇ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਇੱਕ ਸਾਇਕਲ ਸਵਾਰ ਵਿਅਕਤੀ ਦੀ ਮੋਕੇ ਤੇ ਹੀ ਮੌਤ ਹੋ ਗਈ। ਜਿਸਨੂੰ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਤੇਜ ਰਫਤਾਰ ਐਂਬੂਲੈਂਸ ਵੱਲੋ ਟੱਕਰ ਮਾਰੀ ਗਈ ਸੀ। ਨੇੜੇ ਨਾਕੇ ‘ਤੇ ਖੜੇ ਪੁਲਿਸ ਕਰਮਚਾਰੀਆਂ ਨੇ ਐਂਬੂਲੈਂਸ ਦੇ ਡਰਾਇਵਰ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮ੍ਰਿਤਕ ਦੇਹ ਨੂੰ ਪੋਸਟਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਮ੍ਰਿਤਕ ਵਿਆਕਤੀ ਦੀ ਪਹਿਚਾਣ ਰਾਵੀ ਦਾਸ ਪੁੱਤਰ ਚੰਦ ਦਾਸ ਪਿੰਡ ਗੁਰਦਾਸਨੰਗਲ ਵਜੋਂ ਹੋਈ ਹੈ।

50 ਫੁੱਟ ਤੱਕ ਘੜੀਸਦੀ ਨਾਲ ਲੈ ਗਈ ਐਂਬੂਲੈਂਸ

ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਬੁਆ ਦੱਤਾ ਨੇ ਦੱਸਿਆ ਕੀ ਉਸ ਦਾ ਵੱਡਾ ਭਰਾ ਰਾਵੀ ਦਾਸ ਘਰੋਂ ਸਬਜ਼ੀ ਲੈਣ ਦੇ ਲਈ ਗਿਆ ਸੀ। ਜਿਸ ਨੂੰ ਬੱਬਰੀ ਬਾਈਪਾਸ ਨੇੜੇ ਇੱਕ ਤੇਜ ਰਫਤਾਰ ਐਂਬੂਲੈਂਸ ਨੇ ਟੱਕਰ ਮਾਰ ਦਿੱਤੀ ਅੱਤੇ ਉਸ ਨੂੰ 50 ਫੁੱਟ ਤੱਕ ਘੜੀਸਦਾ ਹੋਇਆਂ ਨਾਲ ਲੈ ਗਿਆ ਜਿਸ ਨਾਲ ਉਸ ਦੇ ਭਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੇ। ਜਿਸ ਤੋਂ ਬਾਅਦ ਮ੍ਰਿਤਕ ਦੀ ਦੇਹ ਨੂੰ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਅਤੇ ਐਂਬੂਲੈਂਸ ਦੇ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ ਹੈ। ਉਸ ਨੇ ਮੰਗ ਕੀਤੀ ਹੈ ਕਿ ਇਸ ਐਂਬੂਲੈਂਸ ਦੇ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਸਾਈਕਲ ਸਵਾਰ ਦੀ ਮੌਕੇ ‘ਤੇ ਹੋਈ ਮੌਤ

ਜਾਣਕਾਰੀ ਦਿੰਦੇ ਹੋਏ ਏਐਸਆਈ ਸਤਵਿੰਦਰ ਮਸੀਹ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਬਰੀ ਬਾਈਪਾਸ ‘ਤੇ ਇੱਕ ਸੜਕ ਹਦਸਾ ਵਾਪਰਿਆ। ਜਿਸ ਵਿੱਚ ਇੱਕ ਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਹੈ ਅਤੇ ਸਾਈਕਲ ਸਵਾਰ ਦੀ ਮੌਕੇ ‘ਤੇ ਮੌਤ ਹੋ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਐਂਬੂਲੈਂਸ ਨੂੰ ਕਬਜੇ ਵਿੱਚ ਲੈ ਕੇ ਐਂਬੂਲੈਂਸ ਦੇ ਡਰਾਈਵਰ ਸੰਤੋਸ਼ ਕੁਮਾਰ ਪੁੱਤਰ ਦੇਸ਼ ਰਾਜ ਵਾਸੀ ਸੁਲਤਾਨਪੁਰ ਕੋਟਲੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਦੱਸ ਦਈਏ ਕਿ ਐਂਬੂਲੈਂਸ ਅੰਮ੍ਰਿਤਸਰ ਇੱਕ ਮਰੀਜ਼ ਨੂੰ ਛੱਡ ਕੇ ਪਠਾਨਕੋਟ ਨੂੰ ਜਾ ਰਿਹਾ ਸੀ ਅਤੇ ਬੱਬਰੀ ਬਾਈਪਾਸ ਨੇੜੇ ਉਸ ਨੇ ਇਕ ਸਾਇਕਲ ਸਵਾਰ ਨੂੰ ਕੁਚਲ ਦਿੱਤਾ ਅਤੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।

Exit mobile version