AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amit Shah Gurdaspur Rally: ਭਗਵੰਤ ਸੀਐੱਮ ਹਨ ਜਾਂ ਪਾਇਲਟ, ਪੰਜਾਬ ਦੇ ਖਰਚੇ ‘ਤੇ ਕੇਜਰੀਵਾਲ ਨੂੰ ਕਰਵਾ ਰਹੇ ਹਵਾਈ ਦੌਰੇ, ਅਮਿਤ ਸ਼ਾਹ ਦੇ ਸੂਬਾ ਸਰਕਾਰ ‘ਤੇ ਵੱਡੇ ਹਮਲੇ

ਪੰਜਾਬ ਦੇ ਗੁਰਦਾਸਪੁਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ 'ਆਪ' ਸਰਕਾਰ 'ਤੇ ਨਿਸ਼ਾਨ ਸਾਧਿਆ ਹੈ।

Amit Shah Gurdaspur Rally: ਭਗਵੰਤ ਸੀਐੱਮ ਹਨ ਜਾਂ ਪਾਇਲਟ, ਪੰਜਾਬ ਦੇ ਖਰਚੇ 'ਤੇ ਕੇਜਰੀਵਾਲ ਨੂੰ ਕਰਵਾ ਰਹੇ ਹਵਾਈ ਦੌਰੇ, ਅਮਿਤ ਸ਼ਾਹ ਦੇ ਸੂਬਾ ਸਰਕਾਰ 'ਤੇ ਵੱਡੇ ਹਮਲੇ
ਕੇਂਦਰੀ ਮੰਤਰੀ ਸ਼ਾਹ ਨੇ ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਉਪਲਬੱਧੀਆਂ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ 9 ਸਾਲ ਇੱਕ ਤਰ੍ਹਾਂ ਨਾਲ ਦੇਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖੇ ਜਾਣ ਵਾਲੇ 9 ਸਾਲ ਹਨ। ਅੱਜ, ਭਾਰਤ ਨੂੰ ਵਿਸ਼ਵ ਦੇ ਵਿਕਾਸ ਇੰਜਣ ਦੇ ਰੂਪ ਵਿੱਚ ਵਿਸ਼ਵ ਵਿੱਚ ਮਾਨਤਾ ਪ੍ਰਾਪਤ ਹੈ।
avtar-singh
| Updated On: 18 Jun 2023 19:19 PM IST
Share
Amit Shah Gurdaspur Rally: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰਦਾਸਪੁਰ ਵਿੱਚ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਉਪਲਬੱਧੀਆਂ ਬਾਰੇ ਦੱਸਿਆ। ਦੱਸ ਦੇਈਏ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਜਨ ਸੰਪਰਕ ਮੁਹਿੰਮ ਚਲਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ‘ਆਪ’ ਸਰਕਾਰ (AAP Government) ‘ਤੇ ਨਿਸ਼ਾਨ ਸਾਧਿਆ ਹੈ। ਕੇਂਦਰ ਮੰਤਰੀ ਅਮਿਤ ਸ਼ਾਹ (Amit Shah) ਨੇ ਪੰਜਾਬ ਦੀ ਧਰਤੀ ਨੂੰ ਨਮਨ ਕੀਤਾ ਤੇ ਗੁਰਦਾਸਪੁਰ ਦੀ ਧਰਤੀ ਤੋਂ ਹੀ ਕਰਤਾਰਪੁਰ ਸਾਹਿਬ ਨੂੰ ਵੀ ਮੱਥਾ ਟੇਕਿਆ ਅਤੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਤਿਰੰਗੇ ਦੇ ਤਿਨੋਂ ਰੰਗ ਦੇਖਣ ਨੂੰ ਮਿਲਦੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਦੇਸ਼ ਦੀ ਸੀਮਾ ਦੀ ਸੁਰੱਖਿਆ ਦੀ ਗੱਲ ਆਵੇ ਤਾਂ ਪੰਜਾਬ ਦੇ ਨੌਜਵਾਨ ਸਭ ਤੋਂ ਅੱਗੇ ਆ ਕੇ ਫੌਜ ਵਿੱਚ ਭਰਤੀ ਹੋ ਸੇਵਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਨੇ ਤਿਰੰਗੇ ਦਾ ਮਾਨ ਵਧਾਇਆ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਵਿੱਚ ਸਭ ਤੋਂ ਵੱਡਾ ਬਲਿਦਾਨ ਦੇ ਕੇ ਯੋਗਦਾਨ ਪਾਇਆ ਹੈ।

ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਉਪਲਬੱਧੀਆਂ ਦੱਸਿਆ

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 9 ਸਾਲ ਇੱਕ ਤਰ੍ਹਾਂ ਨਾਲ ਦੇਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖੇ ਜਾਣ ਵਾਲੇ 9 ਸਾਲ ਹਨ। ਅੱਜ, ਭਾਰਤ ਨੂੰ ਵਿਸ਼ਵ ਦੇ ਵਿਕਾਸ ਇੰਜਣ ਦੇ ਰੂਪ ਵਿੱਚ ਵਿਸ਼ਵ ਵਿੱਚ ਮਾਨਤਾ ਪ੍ਰਾਪਤ ਹੈ। 9 ਸਾਲਾਂ ਵਿੱਚ, ਪੀਐਮ ਮੋਦੀ (PM Narendra Modi) ਨੇ ਗਰੀਬ ਕਲਿਆਣ ਦੁਆਰਾ 60 ਕਰੋੜ ਗਰੀਬ ਲੋਕਾਂ ਨੂੰ ਇੱਕ ਨਵੀਂ ਉਮੀਦ ਨਾਲ ਭਰਿਆ ਜੀਵਨ ਦੇਣ ਦਾ ਕੰਮ ਕੀਤਾ ਹੈ।

ਅਮਿਤ ਸ਼ਾਹ ਦਾ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ

ਕੇਂਦਰ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਖ਼ਰਾਬ ਹੁੰਦੀ ਜਾ ਰਹੀ ਹੈ ਅਤੇ ਸੂਬੇ ਵਿੱਚ ਨਸ਼ੇ ਦਾ ਕਾਰੋਬਾਰ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਕੋਲ ਪੰਜਾਬ ਦੀ ਕਾਨੂੰਨ ਵਿਵਸਥਾ ਲਈ ਬਿਲਕੁੱਲ ਵੀ ਸਮਾਂ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਮਾਨ ਦਾ ਪੂਰਾ ਸਮਾਂ ਅਰਵਿੰਦ ਕੇਜਰੀਵਾਲ ਦੇ ਦੌਰਿਆਂ ‘ਤੇ ਗੁਜ਼ਰ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਤੰਜ ਕੱਸਦਿਆਂ ਇਹ ਵੀ ਕਿਹਾ ਕਿ ਭਗਵੰਤ ਮਾਨ ਸੀਐੱਮ ਹਨ ਜਾਂ ਪਾਇਲਟ। ਉਨ੍ਹਾਂ ਕਿਹਾ ਸੀਐਮ ਮਾਨ ਪੰਜਾਬ ਦੇ ਖਰਚੇ ‘ਤੇ ਕੇਜਰੀਵਾਲ ਨੂੰ ਹਵਾਈ ਦੌਰੇ ਕਰਵਾ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ 1 ਹਜ਼ਾਰ ਦੇਣ ਦੇ ਵਾਅਦੇ ਦਾ ਕੀ ਹੋਇਆ? ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...