ਕੇਂਦਰੀ ਮੰਤਰੀ ਸ਼ਾਹ ਨੇ ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਉਪਲਬੱਧੀਆਂ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ 9 ਸਾਲ ਇੱਕ ਤਰ੍ਹਾਂ ਨਾਲ ਦੇਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖੇ ਜਾਣ ਵਾਲੇ 9 ਸਾਲ ਹਨ। ਅੱਜ, ਭਾਰਤ ਨੂੰ ਵਿਸ਼ਵ ਦੇ ਵਿਕਾਸ ਇੰਜਣ ਦੇ ਰੂਪ ਵਿੱਚ ਵਿਸ਼ਵ ਵਿੱਚ ਮਾਨਤਾ ਪ੍ਰਾਪਤ ਹੈ।
Amit Shah Gurdaspur Rally: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰਦਾਸਪੁਰ ਵਿੱਚ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਉਪਲਬੱਧੀਆਂ ਬਾਰੇ ਦੱਸਿਆ। ਦੱਸ ਦੇਈਏ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਜਨ ਸੰਪਰਕ ਮੁਹਿੰਮ ਚਲਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ
‘ਆਪ’ ਸਰਕਾਰ (AAP Government) ‘ਤੇ ਨਿਸ਼ਾਨ ਸਾਧਿਆ ਹੈ।
ਕੇਂਦਰ ਮੰਤਰੀ ਅਮਿਤ ਸ਼ਾਹ (Amit Shah) ਨੇ ਪੰਜਾਬ ਦੀ ਧਰਤੀ ਨੂੰ ਨਮਨ ਕੀਤਾ ਤੇ ਗੁਰਦਾਸਪੁਰ ਦੀ ਧਰਤੀ ਤੋਂ ਹੀ ਕਰਤਾਰਪੁਰ ਸਾਹਿਬ ਨੂੰ ਵੀ ਮੱਥਾ ਟੇਕਿਆ ਅਤੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਤਿਰੰਗੇ ਦੇ ਤਿਨੋਂ ਰੰਗ ਦੇਖਣ ਨੂੰ ਮਿਲਦੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਦੇਸ਼ ਦੀ ਸੀਮਾ ਦੀ ਸੁਰੱਖਿਆ ਦੀ ਗੱਲ ਆਵੇ ਤਾਂ ਪੰਜਾਬ ਦੇ ਨੌਜਵਾਨ ਸਭ ਤੋਂ ਅੱਗੇ ਆ ਕੇ ਫੌਜ ਵਿੱਚ ਭਰਤੀ ਹੋ ਸੇਵਾ ਕਰਦੇ ਹਨ।
ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਨੇ ਤਿਰੰਗੇ ਦਾ ਮਾਨ ਵਧਾਇਆ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਵਿੱਚ ਸਭ ਤੋਂ ਵੱਡਾ ਬਲਿਦਾਨ ਦੇ ਕੇ ਯੋਗਦਾਨ ਪਾਇਆ ਹੈ।
ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਉਪਲਬੱਧੀਆਂ ਦੱਸਿਆ
ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 9 ਸਾਲ ਇੱਕ ਤਰ੍ਹਾਂ ਨਾਲ ਦੇਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖੇ ਜਾਣ ਵਾਲੇ 9 ਸਾਲ ਹਨ। ਅੱਜ, ਭਾਰਤ ਨੂੰ ਵਿਸ਼ਵ ਦੇ ਵਿਕਾਸ ਇੰਜਣ ਦੇ ਰੂਪ ਵਿੱਚ ਵਿਸ਼ਵ ਵਿੱਚ ਮਾਨਤਾ ਪ੍ਰਾਪਤ ਹੈ। 9 ਸਾਲਾਂ ਵਿੱਚ,
ਪੀਐਮ ਮੋਦੀ (PM Narendra Modi) ਨੇ ਗਰੀਬ ਕਲਿਆਣ ਦੁਆਰਾ 60 ਕਰੋੜ ਗਰੀਬ ਲੋਕਾਂ ਨੂੰ ਇੱਕ ਨਵੀਂ ਉਮੀਦ ਨਾਲ ਭਰਿਆ ਜੀਵਨ ਦੇਣ ਦਾ ਕੰਮ ਕੀਤਾ ਹੈ।
ਅਮਿਤ ਸ਼ਾਹ ਦਾ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ
ਕੇਂਦਰ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਖ਼ਰਾਬ ਹੁੰਦੀ ਜਾ ਰਹੀ ਹੈ ਅਤੇ ਸੂਬੇ ਵਿੱਚ ਨਸ਼ੇ ਦਾ ਕਾਰੋਬਾਰ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਕੋਲ ਪੰਜਾਬ ਦੀ ਕਾਨੂੰਨ ਵਿਵਸਥਾ ਲਈ ਬਿਲਕੁੱਲ ਵੀ ਸਮਾਂ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਮਾਨ ਦਾ ਪੂਰਾ ਸਮਾਂ ਅਰਵਿੰਦ ਕੇਜਰੀਵਾਲ ਦੇ ਦੌਰਿਆਂ ‘ਤੇ ਗੁਜ਼ਰ ਜਾਂਦਾ ਹੈ।
ਇਸ ਦੌਰਾਨ ਉਨ੍ਹਾਂ ਤੰਜ ਕੱਸਦਿਆਂ ਇਹ ਵੀ ਕਿਹਾ ਕਿ ਭਗਵੰਤ ਮਾਨ ਸੀਐੱਮ ਹਨ ਜਾਂ ਪਾਇਲਟ। ਉਨ੍ਹਾਂ ਕਿਹਾ ਸੀਐਮ ਮਾਨ ਪੰਜਾਬ ਦੇ ਖਰਚੇ ‘ਤੇ ਕੇਜਰੀਵਾਲ ਨੂੰ ਹਵਾਈ ਦੌਰੇ ਕਰਵਾ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ 1 ਹਜ਼ਾਰ ਦੇਣ ਦੇ ਵਾਅਦੇ ਦਾ ਕੀ ਹੋਇਆ?
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ