Amit Shah Gurdaspur Rally: ਗੁਰਦਾਸਪੁਰ ‘ਚ ਅਮਿਤ ਸ਼ਾਹ ਦੀ ਰੈਲੀ, ਮੋਦੀ ਸਰਕਾਰ ਦੇ 9 ਸਾਲਾਂ ਦੇ ਕੰਮਾਂ ਦਾ ਪੇਸ਼ ਕਰਨਗੇ ਰਿਪੋਰਟ ਕਾਰਡ
ਅਮਿਤ ਸ਼ਾਹ ਦੀ ਰੈਲੀ ਦੇ ਮੱਦੇਨਜ਼ਰ ਗੁਰਦਾਸਪੁਰ 'ਚ ਸੁਰੱਖਿਆ ਦੇ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਦੱਸਣਗੇ।
Amit Shah Gurdaspur Rally: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah ) ਅੱਜ ਪੰਜਾਬ ਦੇ ਗੁਰਦਾਸਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਹਰ ਕਦਮ ‘ਤੇ ਪੁਲਿਸ ਦਾ ਸਖ਼ਤ ਪਹਿਰਾ ਵੀ ਹੈ। ਰੈਲੀ ਵਾਲੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਸ਼ਾਹ ਇਸ ਜਨ ਸਭਾ ‘ਚ ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਉਪਲਬਧੀਆਂ ਬਾਰੇ ਦੱਸਣਗੇ।
ਤੁਹਾਨੂੰ ਦੱਸ ਦੇਈਏ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਜਨ ਸੰਪਰਕ ਮੁਹਿੰਮ ਚਲਾ ਰਹੀ ਹੈ। ਇਸ ਮੁਹਿੰਮ ਰਾਹੀਂ ਭਾਜਪਾ ਲੋਕਾਂ ਨੂੰ ਪਾਰਟੀ ਨਾਲ ਜੋੜਨਾ ਚਾਹੁੰਦੀ ਹੈ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਦੀ ਹੈ। ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਵਿੱਚ ਹੋਣ ਵਾਲੀ ਰੈਲੀ ਲਈ ਸੁਰੱਖਿਆ ਦੇ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।


