Amit Shah Gurdaspur Rally: ਗੁਰਦਾਸਪੁਰ ‘ਚ ਅਮਿਤ ਸ਼ਾਹ ਦੀ ਰੈਲੀ, ਮੋਦੀ ਸਰਕਾਰ ਦੇ 9 ਸਾਲਾਂ ਦੇ ਕੰਮਾਂ ਦਾ ਪੇਸ਼ ਕਰਨਗੇ ਰਿਪੋਰਟ ਕਾਰਡ

Updated On: 

18 Jun 2023 13:07 PM

ਅਮਿਤ ਸ਼ਾਹ ਦੀ ਰੈਲੀ ਦੇ ਮੱਦੇਨਜ਼ਰ ਗੁਰਦਾਸਪੁਰ 'ਚ ਸੁਰੱਖਿਆ ਦੇ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਦੱਸਣਗੇ।

Amit Shah Gurdaspur Rally: ਗੁਰਦਾਸਪੁਰ ਚ ਅਮਿਤ ਸ਼ਾਹ ਦੀ ਰੈਲੀ, ਮੋਦੀ ਸਰਕਾਰ ਦੇ 9 ਸਾਲਾਂ ਦੇ ਕੰਮਾਂ ਦਾ ਪੇਸ਼ ਕਰਨਗੇ ਰਿਪੋਰਟ ਕਾਰਡ
Follow Us On

Amit Shah Gurdaspur Rally: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah ) ਅੱਜ ਪੰਜਾਬ ਦੇ ਗੁਰਦਾਸਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਹਰ ਕਦਮ ‘ਤੇ ਪੁਲਿਸ ਦਾ ਸਖ਼ਤ ਪਹਿਰਾ ਵੀ ਹੈ। ਰੈਲੀ ਵਾਲੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਸ਼ਾਹ ਇਸ ਜਨ ਸਭਾ ‘ਚ ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਉਪਲਬਧੀਆਂ ਬਾਰੇ ਦੱਸਣਗੇ।

ਤੁਹਾਨੂੰ ਦੱਸ ਦੇਈਏ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਜਨ ਸੰਪਰਕ ਮੁਹਿੰਮ ਚਲਾ ਰਹੀ ਹੈ। ਇਸ ਮੁਹਿੰਮ ਰਾਹੀਂ ਭਾਜਪਾ ਲੋਕਾਂ ਨੂੰ ਪਾਰਟੀ ਨਾਲ ਜੋੜਨਾ ਚਾਹੁੰਦੀ ਹੈ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਦੀ ਹੈ। ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਵਿੱਚ ਹੋਣ ਵਾਲੀ ਰੈਲੀ ਲਈ ਸੁਰੱਖਿਆ ਦੇ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਰੈਲੀ ‘ਚ ਸ਼ਾਮਲ ਨਹੀਂ ਹੋਣਗੇ ਸੰਨੀ ਦਿਓਲ!

ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ (Sunny Deol) ਅਮਿਤ ਸ਼ਾਹ ਦੀ ਰੈਲੀ ‘ਚ ਸ਼ਾਮਲ ਨਹੀਂ ਹੋ ਹੋਣਗੇ। ਜਾਣਕਾਰੀ ਮੁਤਾਬਕ ਸੰਨੀ ਦਿਓਲ 2020 ਤੋਂ ਗੁਰਦਾਸਪੁਰ ਨਹੀਂ ਆਏ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਕਾਂਗਰਸ ਦੇ ਸੁਨੀਲ ਜਾਖੜ ਨੂੰ ਹਰਾਇਆ ਸੀ। ਹਾਲਾਂਕਿ ਜਾਖੜ ਹੁਣ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਹਰਿਆਣਾ ਦੇ ਸਿਰਸਾ ‘ਚ ਵੀ ਸ਼ਾਹ ਦੀ ਰੈਲੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਗੁਰਦਾਸਪੁਰ (Gurdaspur) ਤੋਂ ਇਲਾਵਾ ਹਰਿਆਣਾ ਦੇ ਸਿਰਸਾ ਵਿੱਚ ਵੀ ਰੈਲੀ ਨੂੰ ਸੰਬੋਧਨ ਕਰਨਗੇ। ਅਮਿਤ ਸ਼ਾਹ ਦੀ ਸਿਰਸਾ ਰੈਲੀ ਲਈ 15 ਆਈਪੀਐਸ ਅਧਿਕਾਰੀਆਂ ਸਮੇਤ 30 ਤੋਂ ਵੱਧ ਸੀਨੀਅਰ ਪੁਲਿਸ ਅਧਿਕਾਰੀ ਸੁਰੱਖਿਆ ਦੀ ਨਿਗਰਾਨੀ ਕਰਨਗੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version