ਪੁਰਾਣੀ ਰੰਜਿਸ਼ ਦੇ ਚਲਦੇ 18 ਸਾਲ ਦੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇਲਾਜ ਦੌਰਾਨ ਮੌਤ
ਬਟਾਲਾ ਦੇ ਇਸ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕੀ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਕਰਕੇ ਉਨਾਂ ਨੂੰ ਇਨਸਾਫ ਦਿੱਤਾ ਜਾਵੇ। ਹਮਲਾ ਕਰਦੇ ਹਮਲਾਵਰਾਂ ਦੀ ਸੀਟੀਵੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਪੁਰਾਣੀ ਰੰਜਿਸ਼ ਦਾ ਇਹ ਮਾਮਲਾ ਦੱਸਿਆ ਜਾ ਰਿਹਾ ਹੈ।
ਗੁਰਦਾਸਪੁਰ। ਬਟਾਲਾ ਦੇ ਪਿੰਡ ਲੌਂਗੋਵਾਲ ਖ਼ੁਰਦ ਤੋ ਇੱਕ ਦਿਲ ਨੂੰ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ ਦੇ 18 ਸਾਲ ਦੇ ਇੱਕਲੋਤੇ ਪੁੱਤ ਨੂੰ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਚਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਜਖਮੀ ਕਰ ਦਿੱਤਾ। ਆਸਪਾਸ ਦੇ ਲੋਕਾਂ ਨੇ ਜਖਮੀ ਨੌਜਵਾਨ ਨੂੰ ਪਹਿਲਾਂ ਬਟਾਲਾ (Batala) ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਜਿੱਥੇ ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਪਰ ਉੱਥੇ ਦੀ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕੀ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਕੇ ਉਨਾਂ ਨੂੰ ਇਨਸਾਫ ਦਿੱਤਾ ਜਾਵੇ। ਹਮਲਾ ਕਰਦੇ ਹਮਲਾਵਰਾਂ ਦੀ ਸੀਸੀਟੀਵੀ (CCTV) ਦੀ ਵੀਡੀਓ ਵੀ ਸਾਹਮਣੇ ਆਈ ਹੈ।


