ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ashwani Sekhri Join BJP: ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਕਾਂਗਰਸੀ ਆਗੂ ਅਸ਼ਵਨੀ ਸੇਖੜੀ ਅੱਜ ਫੜਨਗੇ ਭਾਜਪਾ ਦਾ ਪੱਲਾ !

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਬੀਜੇਪੀ ਵਿੱਚ ਸ਼ਾਮਲ ਹੋਣਗੇ। ਅਸ਼ਵਨੀ ਸੇਖੜੀ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।

Ashwani Sekhri Join BJP: ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਕਾਂਗਰਸੀ ਆਗੂ ਅਸ਼ਵਨੀ ਸੇਖੜੀ ਅੱਜ ਫੜਨਗੇ ਭਾਜਪਾ ਦਾ ਪੱਲਾ !
Follow Us
avtar-singh
| Updated On: 16 Jul 2023 12:49 PM

ਗੁਰਦਾਸਪੁਰ ਨਿਊਜ਼। 2024 ਦੀਆਂ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਜੰਗੀ ਪੱਧਰ ‘ਤੇ ਤਿਆਰੀ ਕਰ ਰਹੀਆਂ ਹਨ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ (Ashwani Sekhri) ਬੀਜੇਪੀ ਵਿੱਚ ਸ਼ਾਮਲ ਹੋ ਸਕਦੇ ਹਨ।

ਜਾਣਕਾਰੀ ਇਹ ਵੀ ਸਾਹਮਣੇ ਆ ਰਹੀ ਹੈ ਕਿ ਕਰੀਬ ਸਾਢੇ 12 ਵਜੇ ਅਸ਼ਵਨੀ ਸੇਖੜੀ ਦਿੱਲੀ ਸਥਿਤ ਭਾਜਪਾ ਦੇ ਸੀਨੀਅਰ ਲੀਡਰ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਜਿਥ ਉਹ ਕਾਂਗਰਸ ਦਾ ਸਾਥ ਛੱਡ ਬੀਜੇਪੀ ਦਾ ਪੱਲਾ ਫੜਣਗੇ।

ਸਿੱਧੂ ਦੇ ਕਰੀਬੀ ਹਨ ਅਸ਼ਵਨੀ ਸੇਖੜੀ

ਕਾਂਗਰੀ ਆਗੂ ਅਸ਼ਵਨੀ ਸੇਖੜੀ ਨੂੰ ਨਵਜੋਤ ਸਿੰਘ ਸਿੱਧੂ (Navjot Singh Sidhu) ਦਾ ਬੇਹੱਦ ਹੀ ਕਰੀਬੀ ਮੰਨਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵੱਡੇ ਕਾਂਗਰਸੀ ਆਗੂ ਕਾਂਗਰਸ ਨੂੰ ਛੱਡ ਬੀਜੇਪੀ ਵਿੱਚ ਸ਼ਾਮਲ ਹੋ ਚੁੱਕੇ ਹਨ।

ਬੀਜੇਪੀ ਨੂੰ ਮਿਲੇਗੀ ਹੋਰ ਮਜ਼ਬੂਤੀ

ਬੀਜੇਪੀ ਪਾਰਟੀ ਲਗਾਤਾਰ ਆਪਣਾ ਕੁਨਬਾ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ। ਇਥੇ ਦੱਸਣਯੋਗ ਹੈ ਕਿ ਸੁਨੀਲ ਕੁਮਾਰ ਜਾਖੜ ਜੋ ਕਿ ਕਾਂਗਰਸ ਛੱਡ ਬੀਜੇਪੀ ਵਿੱਚ ਸ਼ਾਮਲ ਹੋਏ ਸਨ। ਬੀਜੇਪੀ ਪਾਰਟੀ ਵੱਲੋਂ ਬੀਤੇ ਦਿਨੀਂ ਸੁਨੀਲ ਕੁਮਾਰ ਜਾਖੜ ਨੂੰ ਪੰਜਾਬ ਬੀਜੇਪੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਹੁਣ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਲੱਗੇ ਹੋਏ ਹਨ।

ਅਸ਼ਵਨੀ ਸੇਖੜੀ ਦਾ ਸਿਆਸੀ ਪਿਛੋਕੜ

ਅਸ਼ਵਨੀ ਸੇਖੜੀ ਨੇ ਪਹਿਲੀ ਵਾਰ 1985 ਵਿੱਚ ਬਟਾਲਾ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ। ਉਹ 2002 ਅਤੇ 2012 ਵਿੱਚ ਬਟਾਲਾ ਤੋਂ ਮੁੜ ਚੁਣੇ ਗਏ ਸਨ। 2002 ਵਿੱਚ, ਉਨ੍ਹਾਂ ਨੂੰ ਸੈਰ-ਸਪਾਟਾ ਅਤੇ ਸੱਭਿਆਚਾਰ ਰਾਜ ਮੰਤਰੀ ਨਿਯੁਕਤ ਕੀਤਾ ਗਿਆ। 2009 ਵਿੱਚ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ। ਉਹ ਉਨ੍ਹਾਂ 42 ਕਾਂਗਰਸੀ ਵਿਧਾਇਕਾਂ ਵਿੱਚੋਂ ਇੱਕ ਸਨ ਜਿਨ੍ਹਾਂ ਨੇ ਪੰਜਾਬ ਵਿੱਚ ਸਤਲੁਜ-ਯਮੁਨਾ ਲਿੰਕ ਜਲ ਨਹਿਰ ਨੂੰ ਗੈਰ-ਸੰਵਿਧਾਨਕ ਘੋਸ਼ਿਤ ਕਰਨ ਵਾਲੇ ਭਾਰਤ ਦੇ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੋਧ ਵਿੱਚ ਆਪਣੇ ਅਸਤੀਫ਼ੇ ਸੌਂਪੇ ਸਨ।

2022 ਦੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਸ਼ਵਨੀ ਸੇਖੜੀ ਨੇ ਬਟਾਲਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ, ਪਰ ਆਮ ਆਦਮੀ ਪਾਰਟੀ ਦੇ ਅਮਨਸ਼ੇਰ ਸਿੰਘ ਤੋਂ ਚੋਣ ਹਾਰ ਗਏ।

ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਟਵੀਟ

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਬਸੰਤੀ ਦੇ ਟਾਂਗੇ ‘ਤੇ ਚੜ੍ਹਨ ਲਈ ਇੱਕ ਹੋਰ ਸਵਾਰੀ ਪਹੁੰਚ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ