Poonch Attack: ਆਖ਼ਰੀ ਵਾਰ ਧੀ ਨਾਲ ਵੀਡੀਓ ਕਾਲ ‘ਤੇ ਕੀਤੀ ਗੱਲ, ਪੜ੍ਹੋ…ਸ਼ਹੀਦ ਹਰਕਿਸ਼ਨ ਦੀ ਕਹਾਣੀ

Updated On: 

21 Apr 2023 18:00 PM

ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ ਤੋਂ ਬਾਅਦ ਇਲਾਕੇ 'ਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਅੱਤਵਾਦੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਹਾਲਾਂਕਿ ਅਜੇ ਤੱਕ ਅੱਤਵਾਦੀ ਜਵਾਨਾਂ ਦੇ ਹੱਥੇ ਨਹੀਂ ਚੜ੍ਹੇ ਹਨ। ਬਟਾਲਾ ਤੋ ਬਿਸ਼ੰਬਰ ਬਿੱਟੂ ਦੀ ਰਿਪੋਰਟ....

Follow Us On

ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਤਵਾਦੀਆਂ ਨੇ ਫੌਜ ਦੇ ਟਰੱਕ ‘ਤੇ ਹਮਲਾ ਕੀਤਾ , ਜਿਸ ‘ਚ 5 ਜਵਾਨ ਸ਼ਹੀਦ ਹੋ ਗਏ। ਕਾਂਸਟੇਬਲ ਹਰਕਿਸ਼ਨ ਸਿੰਘ ਵੀ ਇਨ੍ਹਾਂ ਸ਼ਹੀਦ ਜਵਾਨਾਂ ਵਿੱਚੋਂ ਇੱਕ ਹਨ, ਜਿਸ ਦੀ ਉਮਰ ਸਿਰਫ਼ 27 ਸਾਲ ਸੀ। ਜਿਸ ਸਮੇਂ ਉਹ ਫੌਜ ਦੇ ਟਰੱਕ ‘ਤੇ ਬੈਠੇ ਹੋਣਗੇ, ਉਸ ਸਮੇਂ ਉਨ੍ਹਾਂ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਅੱਜ ਉਨ੍ਹਾਂ ਦਾ ਆਖਰੀ ਦਿਨ ਹੈ। ਬਹਾਦਰ ਜਵਾਨ ਦੇਸ਼ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੰਦੇ ਹਨ। ਅੱਜ ਪਿਤਾ ਨੂੰ ਉਨ੍ਹਾਂ ਦੀ ਸ਼ਹਾਦਤ ‘ਤੇ ਮਾਣ ਹੈ ਕਿਉਂਕਿ ਹਰਕਿਸ਼ਨ ਨੇ ਦੇਸ਼ ਲਈ ਕੁਰਬਾਨੀ ਦਿੱਤੀ ਹੈ।

ਸ਼ਹੀਦ ਹਰਕਿਸ਼ਨ ਪੰਜਾਬ ਦੇ ਬਟਾਲਾ ਨੇੜੇ ਇੱਕ ਪਿੰਡ ਦੋ ਵਸਨੀਕ ਸਨ। ਉਹ 49 ਰਾਸ਼ਟਰੀ ਰਾਈਫਲਜ਼ ਬਟਾਲੀਅਨ ਵਿੱਚ ਤਾਇਨਾਤ ਸਨ ਅਤੇ ਸਾਲ 2017 ਵਿੱਚ ਫੌਜ ਵਿੱਚ ਭਰਤੀ ਹੋਏ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, 3 ਸਾਲ ਦੀ ਬੇਟੀ ਅਤੇ ਬਜ਼ੁਰਗ ਮਾਤਾ-ਪਿਤਾ ਹਨ। ਇਸ ਸਮੇਂ ਉਨ੍ਹਾਂ ਦੀ ਪਤਨੀ ਗਰਭਵਤੀ ਹੈ। ਉਨ੍ਹਾਂ ਦੀ ਪਤਨੀ ਦਲਜੀਤ ਕੌਰ ਦਾ ਕਹਿਣਾ ਹੈ ਕਿ ਬੀਤੇ ਦਿਨ ਹੀ ਵੀਰਵਾਰ ਨੂੰ ਪਰਿਵਾਰ ਵਾਲਿਆਂ ਨੇ ਉਨ੍ਹਾਂ ਨਾਲ ਵੀਡੀਓ ਕਾਲ ‘ਤੇ ਗੱਲਬਾਤ ਕੀਤੀ ਸੀ। ਉਹ ਆਪਣੀ ਧੀ ਨਾਲ ਗੱਲ ਕਰਨ ਲਈ ਬਹੁਤ ਉੱਤਸਕ ਸਨ।

ਆਖਰੀ ਵਾਰ ਫਰਵਰੀ ‘ਚ ਪਿੰਡ ਆਏ ਸਨ ਸ਼ਹੀਦ ਹਰਕਿਸ਼ਨ

ਪਤਨੀ ਦਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਕੱਲ੍ਹ ਹੀ ਗੱਲਬਾਤ ਹੋਈ ਸੀ। ਉਨ੍ਹਾਂ ਨੇ ਧੀ ਨਾਲ ਲੰਮੀ ਗੱਲਬਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਅਚਾਨਕ ਉਨ੍ਹਾਂ ਦੇ ਫੋਨ ਦਾ ਜਵਾਬ ਦੇਣਾ ਬੰਦ ਕਰ ਦਿੱਤਾ। ਉਨ੍ਹਾਂ ਨੂੰ ਕਈ ਵਾਰ ਫੋਨ ਕੀਤੇ ਗਏ ਪਰ ਉਥੋਂ ਕੋਈ ਜਵਾਬ ਨਹੀਂ ਮਿਲਿਆ। ਸ਼ਾਮ ਨੂੰ ਜਦੋਂ ਖ਼ਬਰ ਆਉਂਦੀ ਹੈ ਤਾਂ ਸਭ ਕੁਝ ਪਤਾ ਲੱਗ ਜਾਂਦਾ ਹੈ। ਸ਼ਹੀਦ ਹਰਕਿਸ਼ਨ ਦੇ ਪਿਤਾ ਮੰਗਲ ਸਿੰਘ ਵੀ ਫੌਜ ਵਿੱਚ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਬੇਟੇ ‘ਤੇ ਬਹੁਤ ਮਾਣ ਹੈ। ਉਨ੍ਹਾਂ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ। ਅੱਜ ਦੇ ਬੱਚਿਆਂ ਨੂੰ ਉਨ੍ਹਾਂ ਵਰਗਾ ਹੋਣਾ ਚਾਹੀਦਾ ਹੈ।

ਬੀਤੇ ਦਿਨ ਹੋਏ ਹਮਲੇ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਅੱਤਵਾਦੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਹਾਲਾਂਕਿ ਅਜੇ ਤੱਕ ਅੱਤਵਾਦੀ ਪਕੜ ਵਿੱਚ ਨਹੀਂ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਸਾਜ਼ਿਸ਼ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਸ ਨੇ ਸਰਹੱਦ ‘ਤੇ ਪੂਰੇ ਹਮਲੇ ਦਾ ਖਾਕਾ ਉਲੀਕਿਆ ਸੀ, ਜਿਸ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਫੌਜ ਅਤੇ ਖੁਫੀਆ ਏਜੰਸੀਆਂ ਇਸ ਦੀ ਤਹਿ ਤੱਕ ਪਹੁੰਚਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ