ਗੁਰਦਾਸਪੁਰ ਧੁੱਸੀ ਬੰਨ ਦੇ ਪਾੜ ਪੂਰਨ ਦਾ ਕੰਮ ਜਾਰੀ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ | Cabinet Minister Kuldeep Dhaliwal visited flood affected area know in Punjabi Punjabi news - TV9 Punjabi

ਗੁਰਦਾਸਪੁਰ ਧੁੱਸੀ ਬੰਨ ਦੇ ਪਾੜ ਨੂੰ ਪੂਰਨ ਦਾ ਕੰਮ ਜਾਰੀ, ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

Updated On: 

17 Aug 2023 06:50 AM

Punjab Flood: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੁਰਾਣਾ ਸ਼ਾਲਾ ਦੇ ਨੇੜੇ ਹੜ੍ਹਾਂ ਦੀ ਮਾਰ ਝੇਲ ਰਹੇ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਵੀ ਉਨ੍ਹਾਂ ਨਾਲ ਮੌਜੂਦ ਰਹੇ।

ਗੁਰਦਾਸਪੁਰ ਧੁੱਸੀ ਬੰਨ ਦੇ ਪਾੜ ਨੂੰ ਪੂਰਨ ਦਾ ਕੰਮ ਜਾਰੀ,  ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
Follow Us On

ਗੁਰਦਾਸਪੁਰ ਨਿਊਜ਼। ਪੰਜਾਬ ਵਿੱਚ ਹੜਾਂ ਦੀ ਮਾਰ ਤੋਂ ਬਾਅਦ ਸੂਬੇ ਦੇ ਮੰਤਰੀ ਤੇ ਵਿਧਾਇਕ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਅੱਜ ਪੁਰਾਣਾ ਸ਼ਾਲਾ ਦੇ ਨੇੜੇ ਹੜ੍ਹਾਂ ਦੀ ਮਾਰ ਝੇਲ ਰਹੇ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ। ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ, ਗੁਰਦਾਸਪੁਰ ਦੇ ਡੀਸੀ ਡਾ. ਹਿਮਾਂਸ਼ੂ ਅਗਰਵਾਲ, SSPਗੁਰਦਾਸਪੁਰ ਹਰੀਸ਼ ਦਾਯਮਾ ਵੀ ਉਨ੍ਹਾਂ ਨਾਲ ਮੌਜੂਦ ਸਨ।

ਹੜ੍ਹ ਪ੍ਰਭਾਵਿਤ ਪਿੰਡਾ ਦਾ ਕੀਤਾ ਦੌਰਾ

ਗੁਰਦਾਸਪੁਰ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਕੁਲਦੀਪ ਸਿੰਘ ਧਾਲੀਵਾਲ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਨੇ ਹੜ੍ਹ ਪ੍ਰਭਾਵਿਤ ਪਿੰਡਾ (Flood Affected Areas) ਦਾ ਦੌਰਾ ਟਰੈਕਟਰ-ਟਰਾਲੀ ‘ਚ ਸਵਾਰ ਹੋ ਕੇ ਕੀਤਾ। ਉਨ੍ਹਾਂ ਨੇ ਲੋਕਾਂ ਤੋਂ ਹੜ੍ਹਾਂ ਦੀ ਸਥਿਤੀ ਨੂੰ ਜਾਣਿਆ।

ਧੁੱਸੀ ਬੰਨ ਦੇ ਪਾੜ ਨੂੰ ਪੂਰਨ ਦਾ ਕੰਮ ਜਾਰੀ

ਮੰਤਰੀ ਧਾਲੀਵਾਲ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ (Punjab Government) ਤੁਹਾਡੇ ਨਾਲ ਖੜ੍ਹੀ ਹੈ ਅਤੇ ਅਸੀਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹਾਂ। ਉਨ੍ਹਾਂ ਨੇ ਕਿਹਾ ਕਿ ਧੁੱਸੀ ਬੰਨ ਦੇ ਪਾੜ ਨੂੰ ਪੂਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਹੁਣ ਮਨਰੇਗਾ ਦੀ ਲੇਬਰ ਦੀ ਮਦਦ ਨਾਲ ਇਸ ਬੰਨ ਨੂੰ ਪੂਰਨ ਦਾ ਕੰਮ ਕੀਤਾ ਜਾਵੇਗਾ।

ਸਰਕਾਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਰਾਹਤ ਕੈਂਪ ਸਥਾਪਤ

ਮੰਤਰੀ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਸਰਕਾਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਰਾਹਤ ਕੈਂਪ ਸਥਾਪਤ ਕੀਤਾ ਗਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version