ਗੁਰਦਾਸਪੁਰ। ਗੁਰਦਾਸਪੁਰ ਵਿੱਚ ਹੋਈ ਭਾਜਪਾ ਦੀ ਰੈਲੀ ਵਿੱਚ ਪਹੁੰਚੇ ਦੇਸ਼ ਦੇ
ਗ੍ਰਹਿ ਮੰਤਰੀ (Home Minister) ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਬਹੁਤ ਹੈ ਇਸ ਲਈ ਪੰਜਾਬ ਵਿੱਚੋ ਨਸ਼ੇ ਨੂੰ ਜੜ ਤੋਂ ਖ਼ਤਮ ਕਰਨ ਲਈ ਭਾਜਪਾ ਵੱਡੇ ਪੱਧਰ ਤੇ ਕੰਮ ਕਰੇਗੀ ਅਤੇ ਨਸ਼ੇ ਨੂੰ ਖ਼ਤਮ ਕਰਨ ਲਈ ਇਕ ਮਹੀਨੇ ਅੰਦਰ ਅੰਮ੍ਰਿਤਸਰ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਦਫਤਰ ਸਥਾਪਤ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਇਆ ਜਾ ਸਕੇ।
ਉਹਨਾਂ ਕਿਹਾ ਕਿ ਭਾਜਪਾ ਦੇ ਵਰਕਰ
ਪੰਜਾਬ (Punjab) ਦੀ ਹਰ ਇਕ ਤਹਿਸੀਲ ਅਤੇ ਪਿੰਡ ਪੱਧਰ ਤੇ ਲੋਕਾਂ ਤੱਕ ਪਹੁੰਚ ਕਰਨ ਲਈ ਜਨ ਸੰਪਰਕ ਮੁਹਿੰਮ ਸ਼ੁਰੂ ਕਰੇਗੀ ਅਤੇ ਪੰਜਾਬ ਵਿੱਚੋ ਨਸ਼ੇ ਨੂੰ ਖ਼ਤਮ ਕੀਤਾ ਜਾਏਗਾ। ਅਮਿਤ ਸ਼ਾਹ ਨੇ ਕਿਹਾ ਕਿ 800 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ
ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਭੇਜਿਆ ਜੇਲ੍ਹ : ਅਮਿਤ ਸ਼ਾਹ
ਸ਼ਾਹ ਨੇ ਕਿਹਾ ਕਿ 1984 ਵਿੱਚ
ਕਾਂਗਰਸ (Congress) ਲੀਡਰਸ਼ਿਪ ਵੱਲੋਂ ਕੀਤੇ ਗਏ ਕਤਲੇਆਮ ਵਿੱਚ ਹਜ਼ਾਰਾਂ ਬੇਕਸੂਰ ਸਿੱਖ ਭੈਣਾਂ-ਭਰਾਵਾਂ ਦੀ ਮੌਤ ਹੋ ਗਈ ਸੀ। 1984 ਤੋਂ 2014 ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ। ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਦਾ ਕੰਮ ਨਰਿੰਦਰ ਮੋਦੀ ਸਰਕਾਰ ਨੇ ਕੀਤਾ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ