AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਪੁਲਿਸ ਦੇ ਦੋ ਸਹਾਇਕ ਥਾਣੇਦਾਰਾਂ ਖਿਲਾਫ ਪਰਚਾ, ਪੁਲਿਸ ਸਟੇਸ਼ਨ ਅੰਦਰ ਮਹਿਲਾ ਨਾਲ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ

ਗੁਰਦਾਸਪੁਰ ਵਿੱਚ ਜਿਨ੍ਹਾਂ ਦੋ ਪੁਲਿਸ ਅਧਿਕਾਰੀਆਂ ਨੇ ਥਾਣੇ ਵਿੱਚ ਮਹਿਲਾ ਤੇ ਤਸ਼ੱਦਦ ਕੀਤਾ ਸੀ ਹੁਣ ਕਾਰਵਾਈ ਕਰਦਿਆਂ ਵਿਭਾਗ ਵੱਲੋਂ ਉਨ੍ਹਾਂ ਦੇ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਵੀ ਚਿਤਾਵਨੀ ਦਿੱਤੀ ਸੀ ਕਿ ਜੇਕਰ ਕਾਰਵਾਈ ਨਹੀਂ ਹੋਈ ਤਾਂ ਸੰਘਰਸ਼ ਕੀਤਾ ਜਾਵੇਗਾ।

ਪੰਜਾਬ ਪੁਲਿਸ ਦੇ ਦੋ ਸਹਾਇਕ ਥਾਣੇਦਾਰਾਂ ਖਿਲਾਫ ਪਰਚਾ, ਪੁਲਿਸ ਸਟੇਸ਼ਨ ਅੰਦਰ ਮਹਿਲਾ ਨਾਲ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ
avtar-singh
| Published: 24 Jul 2023 11:02 AM IST
Share
ਗੁਰਦਾਸਪੁਰ। 26 ਜੂਨ ਨੂੰ ਗੁਰਦਾਸਪੁਰ (Gurdaspur) ਵਿੱਚ ਇੱਕ ਮਹਿਲਾ ਜੱਜ ਨੇ ਨੌਕਰਾਣੀ ਖ਼ਿਲਾਫ਼ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਨੌਕਰਾਣੀ ਨੇ ਪੁਲਿਸ ਅਧਿਕਾਰੀਆਂ ‘ਤੇ ਕਥਿਤ ਤੌਰ ‘ਤੇ ਥਰਡ ਡਿਗਰੀ ਟਾਰਚਰ ਕਰਨ ਦਾ ਦੋਸ਼ ਲਗਾਇਆ। ਇਸ ਕਾਰਨ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਦੋ ਏਐਸਆਈ ਅਸ਼ਵਨੀ ਸ਼ਰਮਾ ਅਤੇ ਮੰਗਲ ਸਿੰਘ ਖ਼ਿਲਾਫ਼ ਕੇਸ ਪਰਚਾ ਕਰ ਲਿਆ ਗਿਆ ਹੈ। ਮਹਿਲਾ ਨੌਕਰਾਣੀ ‘ਤੇ ‘ਜੱਜ ਦੀ ਗੈਰ-ਹਾਜ਼ਰੀ’ ਵਿੱਚ ਉਨਾਂ ਦੀ ਰਿਹਾਇਸ਼ ਤੋਂ ਸੋਨੇ ਦੇ ਗਹਿਣੇ ਅਤੇ 20,000 ਰੁਪਏ ਨਕਦ ਲੈ ਕੇ ਫਰਾਰ ਹੋਣ ਦਾ ਇਲਜ਼ਾਮ ਸੀ। ਇਸ ਮਾਮਲੇ ਵਿੱਚ ਪਹਿਲਾਂ ਐਸਐਚਓ ਗੁਰਮੀਤ ਸਿੰਘ ਅਤੇ ਦੋ ਏਐਸਆਈ (ASI) ਅਤੇ ਇੱਕ ਗੰਨਮੈਨ ਨੂੰ ਮੁਅੱਤਲ ਕੀਤਾ ਗਿਆ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਏਐਸਆਈ ਅਸ਼ਵਨੀ ਸ਼ਰਮਾ ਅਤੇ ਏਐਸਆਈ ਮੰਗਲ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 330 ਅਤੇ 348 ਤਹਿਤ ਕੇਸ ਦਰਜ ਕਰ ਲਿਆ ਹੈ।

ਕਿਸਾਨ ਜਥੇਬੰਦੀਆਂ ਨੇ ਦਿੱਤੀ ਸੀ ਚਿਤਾਵਨੀ

ਸਿਟੀ ਐਸਐਚਓ ਇੰਸਪੈਕਟਰ ਕਰਿਸ਼ਮਾ ਨੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਪੁਸ਼ਟੀ ਕੀਤੀ ਹੈ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਪੁਲਿਸ ਨੇ 25 ਜੁਲਾਈ ਤੱਕ ਮੁਲਜ਼ਮ ਪੁਲਿਸ ਅਧਿਕਾਰੀਆਂ ਖਿਲਾਫ ਮੁਕੱਦਮਾ ਦਰਜ ਨਾ ਕੀਤਾ ਤਾਂ ਉਹ ਆਪਣਾ ਅੰਦੋਲਨ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਲੜਕੀ ਦੇ ਹੱਕ ਵਿੱਚ ਬੋਲਦਿਆਂ ਇੱਕ ਗੈਂਗਸਟਰ (Gangster) ਨੇ SHO ਅਤੇ ਦੋ ASI ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਐਸਐਚਓ ਗੁਰਮੀਤ ਸਿੰਘ ਨੇ ਵੀ ਗੈਂਗਸਟਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।

ਮਹਿਲਾ ‘ਤੇ ਲੱਗੇ ਸਨ ਜੱਜ ਦੇ ਘਰ ਚੋਰੀ ਕਰਨ ਦੇ ਇਲਜ਼ਾਮ

ਗੁਰਦਾਸਪੁਰ ਦੀ ਇੱਕ ਮਹਿਲਾ ਜੱਜ ਨੇ 26 ਜੂਨ ਨੂੰ ਆਪਣੀ ਇੱਕ ਨੌਕਰਾਣੀ ਵਿਰੁੱਧ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ‘ਤੇ ਨੌਕਰਾਣੀ ‘ ਨੇ ਕਥਿਤ ਤੌਰ ‘ਤੇ ਥਰਡ ਡਿਗਰੀ ਤਸ਼ੱਦਦ ਕਰਨ ਦੇ ਦੋਸ਼ ਲਗਾਏ ਸਨ। ਇਹ ਮਾਮਲਾ ਮੀਡੀਆ ਦੀਆਂ ਸੁਰਖੀਆਂ ਬਣਨ ਤੋਂ ਬਾਅਦ ਪੁਲੀਸ ਵੱਲੋਂ ਕਾਰਵਾਈ ਕਰਦਿਆਂ ਦੋ ਏਐਸਆਈ ਅਸ਼ਵਨੀ ਸ਼ਰਮਾ ਅਤੇ ਮੰਗਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮਹਿਲਾ ਨੌਕਰਾਣੀ ‘ਤੇ ਜੱਜ ਦੀ ਗੈਰ-ਹਾਜ਼ਰੀ ‘ਚ ਜੱਜ ਦੀ ਰਿਹਾਇਸ਼ ਤੋਂ ਸੋਨੇ ਦੇ ਗਹਿਣੇ ਅਤੇ 20 ਹਜ਼ਾਰ ਰੁਪਏ ਨਕਦ ਲੈਕੇ ਭੱਜਣ ਦਾ ਦੋਸ਼ ਸੀ। ਇਸ ਮਾਮਲੇ ਵਿੱਚ ਪਹਿਲਾਂ ਐਸਐਚਓ ਗੁਰਮੀਤ ਸਿੰਘ ਅਤੇ ਦੋ ਏਐਸਆਈ ਅਤੇ ਇੱਕ ਜੱਜ ਦੇ ਗੰਨਮੈਨ ਨੂੰ ਮੁਅੱਤਲ ਕੀਤਾ ਗਿਆ ਸੀ। ਜਿਸ ਤੋਂ ਬਾਅਦ ਲਗਾਤਾਰ ਕਿਸਾਨ ਜਥੇਬੰਦੀਆਂ ਇਸ ਮਾਮਲੇ ਮਹਿਲਾ ਨੂੰ ਇਨਸਾਫ਼ ਦਿਵਾਉਣ ਦੇ ਲਈ ਸੰਘਰਸ਼ ਕਰ ਰਹੀਆਂ ਸਨ। ਅਤੇ ਹੁਣ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਏਐਸਆਈ ਅਸ਼ਵਨੀ ਕੁਮਾਰ ਅਤੇ ਏਐਸਆਈ ਮੰਗਲ ਸਿੰਘ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 330 ਅਤੇ 348 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...