ਹੁਸ਼ਿਆਰਪੁਰ ਅਤੇ ਰੋਪੜ ਦੇ ਕਈ ਪਿੰਡਾਂ ਚ ਵੜ੍ਹਿਆ ਪਾਣੀ, ਦੇਰ ਰਾਤ ਬੰਦ ਕੀਤੇ ਗਏ ਭਾਖੜਾ ਡੈਮ ਦੇ ਫਲੱਡ ਗੇਟ
Punjab Flood: ਭਾਖੜਾ ਡੈਮ ਦੇ ਫਲੱਡ ਗੇਟ ਖੁੱਲ੍ਹਣ ਨਾਲ ਰੋਪੜ ਦੇ ਪਿੰਡਾਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਪੰਜਾਬ ਮੁੜ ਹੜ੍ਹਾਂ ਦੀ ਮਾਰ ਵਿੱਚ ਫਸ ਸਕਦਾ ਹੈ। ਉੱਧਰ ਪੌਗ ਡੈਮ ਵਿੱਚ ਪਾਣੀ ਭਰਨ ਨਾਲ ਗੁਰਦਾਸੁਪਰ ਵਿੱਚ ਵੀ ਖਤਰਾ ਵਧਿਆ ਹੈ। ਜਿਲ੍ਹਾ ਪ੍ਰਸ਼ਾਸਨ ਨੇ ਬਿਆਸ ਦਰਿਆ ਕਿਨਾਰੇ ਵਸਦੇ ਲੋਕਾਂ ਨੂੰ ਅਲਰਟ ਕਰ ਦਿੱਤਾ ਹੈ।
ਪੰਜਾਬ ਨਿਊਜ। ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ‘ਤੇ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ ‘ਤੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਏ ਹਨ। ਬੀਤੇ ਦਿਨ ਕਰੀਬ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵੱਧ ਖੋਲ੍ਹੇ ਗਏ ਸਨ, ਜੋ ਦੇਰ ਰਾਤ ਬੰਦ ਕਰ ਦਿੱਤੇ ਗਏ। ਉੱਧਰ, ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
ਭਾਖੜਾ ਡੈਮ ਦੇ ਫਲੱਡ ਗੇਟ ਸੋਮਵਾਰ ਨੂੰ 12 ਫੁੱਟ ਤੱਕ ਖੋਲ੍ਹੇ ਗਏ ਸਨ। ਐਤਵਾਰ ਨੂੰ ਪਾਣੀ ਦਾ ਪੱਧਰ 1678 ਫੁੱਟ ਤੱਕ ਪਹੁੰਚ ਗਿਆ ਸੀ, ਜੋ ਸੋਮਵਾਰ ਨੂੰ ਫਲੱਡ ਗੇਟ ਖੋਲ੍ਹਣ ਤੋਂ ਬਾਅਦ 1 ਫੁੱਟ ਘੱਟ ਕੇ 1677 ਫੁੱਟ ਰਹਿ ਗਿਆ। ਜਿਸ ਤੋਂ ਬਾਅਦ ਰਾਤ ਕਰੀਬ 9 ਵਜੇ ਫਲੱਡ ਗੇਟ ਦਾ ਪੱਧਰ ਘੱਟ ਗਿਆ। ਜਿਸ ਕਾਰਨ ਰੂਪ ਨਗਰ ਅਤੇ ਰੋਪੜ ਦੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ।
ਇਲਾਕਿਆਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਹਰਜੋਤ ਬੈਂਸ ਖੁਦ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੁੱਜੇ। ਪਿੰਡ ਬੇਲਾ ਧਿਆਨੀ ਪਹੁੰਚੇ ਮੰਤਰੀ ਬੈਂਸ ਨੇ ਦੱਸਿਆ ਕਿ ਪਿੰਡਾਂ ਵਿੱਚ ਰਾਤ ਵੇਲੇ ਪਾਣੀ ਦਾ ਪੱਧਰ ਘੱਟਣਾ ਸ਼ੁਰੂ ਹੋ ਗਿਆ ਹੈ। ਪਰ ਹਰਸਾ ਬੇਲਾ ਵਿੱਚ ਸਥਿਤੀ ਮਾੜੀ ਹੈ। ਸਥਿਤੀ ‘ਤੇ ਕਾਬੂ ਪਾਉਣ ਲਈ NDRF, ਫੌਜ ਅਤੇ ਹਵਾਈ ਸੈਨਾ ਦੀ ਮਦਦ ਲਈ ਜਾ ਰਹੀ ਹੈ।
ਤਾਜ਼ਾ ਜਾਣਕਾਰੀ… ਸਵੇਰ 16 Aug
Latest Update ..#AnandpurSahib pic.twitter.com/yOInSqbtAg— Harjot Singh Bains (@harjotbains) August 16, 2023
ਇਹ ਵੀ ਪੜ੍ਹੋ
ਪ੍ਰਾਪਤ ਜਾਣਕਾਰੀ ਦੌਰਾਨ ਬੀਤੀ ਸ਼ਾਮ ਤੱਕ ਭਾਖੜਾ ਦਾ ਪਾਣੀ ਦਾ ਪੱਧਰ 1678 ਫੁੱਟ ਤੱਕ ਪਹੁੰਚ ਗਿਆ ਸੀ ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 2 ਫੁੱਟ ਹੇਠਾਂ ਸੀ। ਸਥਿਤੀ ਦੇ ਮੱਦੇਨਜ਼ਰ ਹੁਣ ਭਾਖੜਾ ਡੈਮ ਦੇ ਫਲੱਡ ਗੇਟਾਂ (Flood gates) ਨੂੰ ਕਈ ਫੁੱਟ ਉੱਚਾ ਕਰ ਦਿੱਤਾ ਗਿਆ ਹੈ। ਇਹ ਗੇਟ ਕਿੰਨੇ ਉੱਚੇ ਕੀਤੇ ਗਏ ਹਨ, ਇਸ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ 1988 ਵਿੱਚ ਇਹ ਗੇਟ 4 ਫੁੱਟ ਤੱਕ ਖੋਲ੍ਹੇ ਗਏ ਸਨ। ਇਸ ਦੇ ਨਾਲ ਹੀ ਭਾਖੜਾ ਡੈਮ ‘ਤੇ ਪਾਣੀ ਛੱਡਣ ਦੀ ਕਿਸੇ ਨੂੰ ਵੀ ਤਸਵੀਰਾਂ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਉਥੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਪੌਂਗ ਡੈਮ ਵਿੱਚ ਕਰੀਬ 1.50 ਲੱਖ ਕਿਊਸਿਕ ਪਾਣੀ ਛੱਡਿਆ ਗਿਆ
ਬੀਬੀਐਮਬੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੌਂਗ ਡੈਮ ਤੋਂ ਅੱਜ ਕਰੀਬ 1.50 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਅੱਜ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1400 ਫੁੱਟ ਨੂੰ ਪਾਰ ਕਰ ਗਿਆ ਹੈ। ਜਿਸ ਤੋਂ ਬਾਅਦ 1,14,785 ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਿਸ ਵਿੱਚ ਟਰਬਾਈਨ ਰਾਹੀਂ ਸਿਰਫ਼ 17312 ਕਿਊਸਿਕ ਅਤੇ ਫਲੱਡ ਗੇਟ ਰਾਹੀਂ 1,25,473 ਕਿਊਸਿਕ ਪਾਣੀ ਛੱਡਿਆ ਗਿਆ ਹੈ।
ਐਨਡੀਆਰਐਫ ਦੀਆਂ ਟੀਮਾਂ ਨੇ ਸੰਭਾਲਿਆ ਮੋਰਚਾ
ਐਨਡੀਆਰਐਫ (NDRF) ਦੀਆਂ ਟੀਮਾਂ ਨੇ ਪਿੰਡਾਂ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲਣ ਤੋਂ ਬਾਅਦ ਕੁਝ ਥਾਵਾਂ ਤੇ ਚਾਰਜ ਸੰਭਾਲ ਲਿਆ ਹੈ। ਸ਼ਹੀਦ ਜਤਿੰਦਰ ਕੁਮਾਰ ਦਾ ਘਰ ਵੀ ਇਸ ਸਮੇਂ ਪਾਣੀ ਵਿੱਚ ਘਿਰਿਆ ਹੋਇਆ ਹੈ। ਸ਼ਹੀਦ ਦੇ ਪਰਿਵਾਰ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਉਣ ਲਈ ਕੁਝ ਸਮਾਜ ਸੇਵੀ ਉਨ੍ਹਾਂ ਦੇ ਘਰ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਮੁਕੇਰੀਆਂ ਪੁੱਲ ਵੱਲ ਨਾ ਜਾਣ ਦੀ ਦਿੱਤੀ ਸਲਾਹ
ਪੌਂਗ ਡੈਮ ਵਿੱਚੋਂ ਪਾਣੀ ਛੱਡੇ ਜਾਣ ਤੋਂ ਬਾਅਦ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਸਭ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਦਰਿਆ ਬਿਆਸ ਕਿਨਾਰੇ ਦੀ ਵੱਸੋਂ ਨੂੰ ਅਗਾਹ ਕੀਤਾ ਹੈ ਕਿ ਉਹ ਸੁਰੱਖਿਅਤ ਥਾਂਵਾਂ ਤੇ ਚਲੇ ਜਾਣ। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵੱਧਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹਤਿਆਤ ਵਜੋਂ ਮੁਕੇਰੀਆਂ ਦੇ ਪੁੱਲ ਤੋਂ ਆਵਾਜਾਈ ਨੂੰ ਰੋਕਿਆ ਜਾ ਰਿਹਾ ਹੈ।
ਓਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਹੋਰ ਰਾਹਗੀਰਾਂ ਨੂੰ ਅਪੀਲ ਕੀਤੀ ਹੈ ਕਿ ਦਰਿਆ ਬਿਆਸ ਉੱਪਰ ਬਣੇ ਮੁਕੇਰੀਆਂ ਦੇ ਪੁੱਲ ਵੱਲ ਨਾ ਜਾਣ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ਉੱਪਰ ਨਜ਼ਰ ਰੱਖੀ ਜਾ ਰਹੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ