Four Policemen Suspended: ਲੜਕੀ ਨਾਲ ਅੱਤਿਆਚਾਰ ਕਰਨ ਦੇ ਇਲਜ਼ਾਮਾਂ ਹੇਠ ਘਿਰੇ ਐਸਐਚਓ ਸਮੇਤ 4 ਮੁਲਾਜ਼ਮ ਸਸਪੈਂਡ, SSP ਨੇ ਕੀਤੀ ਕਾਰਵਾਈ

Updated On: 

08 Jul 2023 19:22 PM

ਲੜਕੀ ਇੱਕ ਜੱਜ ਦੇ ਘਰ ਵਿੱਚ ਸਫਾਈ ਦਾ ਕੰਮ ਕਰਦੀ ਸੀ। ਇੱਕ ਹਫ਼ਤਾ ਪਹਿਲਾਂ ਜੱਜ ਦੇ ਘਰ ਵਿੱਚ ਹੋਈ ਚੋਰੀ ਦੇ ਮਾਮਲੇ ਵਿੱਚ ਪੁਲਿਸ ਨੇ ਉਸ ਨੂੰ ਸ਼ੱਕ ਦੇ ਆਧਾਰ ਤੇ ਹਿਰਾਸਤ ਵਿੱਚ ਲਿਆ ਸੀ। ਤੇ ਉਸਤੇ ਤਸ਼ੱਦਦ ਕੀਤਾ। ਹੁਣ ਇਸ ਮਾਮਲੇ ਵਿੱਚ ਕੁੱਝ ਪੁਲਿਸ ਵਾਲਿਆਂ ਨੂੰ ਸਸਪੈਂਡ ਕੀਤਾ ਗਿਆ ਹੈ।

Four Policemen Suspended: ਲੜਕੀ ਨਾਲ ਅੱਤਿਆਚਾਰ ਕਰਨ ਦੇ ਇਲਜ਼ਾਮਾਂ ਹੇਠ ਘਿਰੇ ਐਸਐਚਓ ਸਮੇਤ 4 ਮੁਲਾਜ਼ਮ ਸਸਪੈਂਡ, SSP ਨੇ ਕੀਤੀ ਕਾਰਵਾਈ
Follow Us On

ਗੁਰਦਾਸਪੁਰ। ਗੁਰਦਾਸਪੁਰ ਥਾਣਾ ਸਿਟੀ ਵਿੱਚ ਲੜਕੀ ‘ਤੇ ਤਸ਼ੱਦਦ ਕਰਨ ਵਾਲੇ ਐਸਐਚਓ (SHO) ਗੁਰਮੀਤ ਸਿੰਘ, ਏਐਸਆਈ ਮੰਗਲ ਸਿੰਘ ਅਤੇ ਏਐਸਆਈ ਅਸ਼ਵਨੀ ਕੁਮਾਰ ਅਤੇ ਜੱਜ ਦੇ ਗੰਨਮੈਨ ਨੂੰ ਸਸਪੈਂਡ ਕਰਨ ਤੋਂ ਬਾਅਦ ਇਸ ਮਾਮਲੇ ਵਿਚ ਇਕ ਨਵਾਂ ਮੋੜਾ ਚੁੱਕਾ ਹੈ।

ਹਣ ਗੈਂਗਸਟਰ ਰੋਹਿਤ ਕੁਮਾਰ ਵੱਲੋਂ ਸੋਸ਼ਲ ਮੀਡੀਆ (Social media) ‘ਤੇ ਪੌਸਟ ਪਾਂ ਕੇ ਉਕਤ ਪੁਲਿਸ ਮੁਲਾਜ਼ਮਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਦੱਸ ਦਈਏ ਕਿ ਥਾਣੇ ਵਿੱਚ ਲੜਕੀ ਨਾਲ ਹੋਏ ਤਸ਼ੱਦਦ ਦਾ ਮਾਮਲਾ ਕਿਸਾਨ ਜਥੇਬੰਦੀਆਂ ਵੱਲੋਂ ਚੁੱਕਿਆ ਗਿਆ ਸੀ। ਇਸਤੋਂ ਬਾਅਦ ਕਈ ਜਨਤਕ ਜਥੇਬੰਦੀਆਂ ਲੜਕੀ ਦੇ ਹੱਕ ਵਿੱਚ ਆਈਆਂ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਉਕਤ ਪੁਲਸ ਅਧਿਕਾਰੀਆਂ ਉਪਰ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।

ਗੈਂਗਸਟਰ ਦੇ ਖਿਲਾਫ ਮਾਮਲਾ ਦਰਜ

ਹੁਣ ਲੜਕੀ ਦੇ ਹੱਕ ਵਿਚ ਇੱਕ ਗੈਂਗਸਟਰ (Gangster) ਨੇ ਬੋਲਦੇ ਹੋਏ 3 ਪੁਲਿਸ ਮੁਲਾਜਮਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ ਫ਼ਿਲਹਾਲ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐੱਸਐੱਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਉਪਰੋਕਤ ਤਿੰਨਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਗੈਂਗਸਟਰ ਰੋਹਿਤ ਕੁਮਾਰ ਖ਼ਿਲਾਫ਼ ਥਾਣਾ ਸਿਟੀ ਵਿੱਚ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਹੈ ਪੂਰਾ ਮਾਮਲਾ

ਗੌਰਤਲਬ ਹੈ ਕਿ ਲੜਕੀ ਇੱਕ ਜੱਜ ਵਿੱਚ ਸਫਾਈ ਦਾ ਕੰਮ ਕਰਦੀ ਸੀ। ਇੱਕ ਹਫ਼ਤਾ ਪਹਿਲਾਂ ਜੱਜ ਦੇ ਘਰ ਵਿੱਚ ਹੋਈ ਚੋਰੀ ਦੇ ਮਾਮਲੇ ਵਿੱਚ ਪੁਲੀਸ ਨੇ ਉਸ ਨੂੰ ਸ਼ੱਕ ਦੇ ਆਧਾਰ ਤੇ ਹਿਰਾਸਤ ਵਿੱਚ ਲਿਆ ਸੀ। ਜਿਸ ਤੋਂ ਬਾਅਦ ਉਸ ਨੂੰ ਦੋ ਦਿਨ ਤੱਕ ਪੁਲਿਸ ਨੇ ਤਸ਼ੱਦਦ ਕੀਤਾ।

ਹਾਲਾਂਕਿ ਬਾਅਦ ‘ਚ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਦੀ ਸੂਚਨਾ ਮਿਲਦੇ ਹੀ ਕਿਸਾਨ ਜਥੇਬੰਦੀਆਂ ਨੇ ਉਸ ਨੂੰ ਸਿਵਲ ਹਸਪਤਾਲ (Hospital) ਦਾਖਲ ਕਰਵਾਇਆ। ਜਿਸ ਤੋਂ ਬਾਅਦ ਜਥੇਬੰਦੀਆਂ ਨੇ ਸਿਵਲ ਹਸਪਤਾਲ ਵਿੱਚ ਧਰਨਾ ਦਿੱਤਾ ਅਤੇ ਉਕਤ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੀ ਮੰਗ ਉਠਾਈ। ਹਾਲਾਂਕਿ ਬੀਤੇ ਦਿਨ ਉਕਤ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ। ਪਰ ਅੱਜ ਵੱਡੀ ਕਾਰਵਾਈ ਕਰਦਿਆਂ ਉੱਚ ਪੁਲੀਸ ਅਧਿਕਾਰੀਆਂ ਨੇ ਉਕਤ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ