ਗੁਰਦਾਸਪੁਰ ਥਾਣਾ ਸਿਟੀ ਇੰਚਾਰਚ ਸਣੇ ਚਾਰ ਪੁਲਿਸ ਮੁਲਾਜ਼ਮਾਂ ‘ਤੇ ਲੜਕੀ ਨੇ ਲਗਾਏ ਥਰਡ ਡਿਗਰੀ ਤਸ਼ੱਦਦ ਦੇਣ ਦੇ ਇਲਜ਼ਾਮ

Updated On: 

04 Jul 2023 10:49 AM

ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੀੜਤਾ ਨੂੰ ਇਨਸਾਫ ਨਹੀਂ ਮਿਲਿਆ ਤਾਂ ਤੇਜ਼ ਸੰਘਰਸ਼ ਕੀਤਾ ਜਾਵੇਗਾ। ਪੁਲਿਸ ਨੇ ਉਕਤ ਲੜਕੀ ਨੂੰ ਚੋਰੀ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤਾ। ਪੀੜਤ ਲੜਕੀ ਨੇ ਇਲ਼ਜ਼ਾਮ ਲਗਾਇਆ ਕਿ ਥਾਣਾ ਇੰਚਾਰਜ ਤੇ ਉਸ ਦੇ ਸਾਥੀਆਂ ਨੇ ਉਸ ਨੂੰ ਦੋ ਦਿਨ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਕੁਆਰਟਰਾਂ ਵਿੱਚ ਰੱਖ ਕੇ ਉਸ ਉਪਰ ਅਣਮਨੁੱਖੀ ਤਸ਼ੱਦਦ ਕੀਤਾ ਹੈ।

ਗੁਰਦਾਸਪੁਰ ਥਾਣਾ ਸਿਟੀ ਇੰਚਾਰਚ ਸਣੇ ਚਾਰ ਪੁਲਿਸ ਮੁਲਾਜ਼ਮਾਂ ਤੇ ਲੜਕੀ ਨੇ ਲਗਾਏ ਥਰਡ ਡਿਗਰੀ ਤਸ਼ੱਦਦ ਦੇਣ ਦੇ ਇਲਜ਼ਾਮ
Follow Us On

ਗੁਰਦਾਸਪੁਰ ਨਿਊਜ। ਗੁਰਦਾਸਪੁਰ ਦੇ ਥਾਣਾ ਸਿਟੀ ਇੰਚਾਰਚ ਤੇ ਕੁੱਝ ਹੋਰ ਪੁਲਿਸ (Police) ਵਾਲਿਆਂ ਤੇ ਇੱਕ ਲੜਕੀ ਤੇ ਥਰਡ ਡਿਗਰੀ ਦਾ ਇਸਤੇਮਾਲ ਕਰਨ ਦੇ ਇਲਜ਼ਾਮ ਲੱਗੇ ਹਨ। ਤੇ ਹੁਣ ਲੜਕੀ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਦਰਅਸਲ ਗੁਰਦਾਸਪੁਰ ‘ਚ ਇਕ ਨਿਆਂਇਕ ਅਧਿਕਾਰੀ ਦੇ ਘਰੋਂ 22 ਤੋਲੇ ਸੋਨੇ ਦੇ ਗਹਿਣੇ ਅਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ਆਪਣੀ ਭਰੋਸੇਯੋਗਤਾ ਬਚਾਉਣ ਲਈ ਉਕਤ ਅਧਿਕਾਰੀ ਦੇ ਘਰ ਕੰਮ ਕਰਨ ਵਾਲੀ 23 ਸਾਲਾ ਲੜਕੀ ਨੂੰ ਸ਼ੱਕ ਦੇ ਆਧਾਰ ਤੇ ਹੀ ਚੁੱਕ ਲਿਆ।

ਲੜਕੀ ਨੇ ਦੋਸ਼ ਲਾਇਆ ਕਿ ਥਾਣਾ ਇੰਚਾਰਜ ਤੇ ਉਸ ਦੇ ਸਾਥੀਆਂ ਨੇ ਉਸ ਨੂੰ ਦੋ ਦਿਨ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਕੁਆਰਟਰਾਂ ਵਿੱਚ ਰੱਖ ਕੇ ਉਸ ਉਪਰ ਅਣਮਨੁੱਖੀ ਤਸ਼ੱਦਦ ਕੀਤਾ ਹੈ ਜਿੱਸ ਤੋ ਬਾਅਦ ਇੱਕ ਕਿਸਾਨ ਜਥੇਬੰਦੀਆਂ ਧਿਆਨ (Farmers’ organizations) ਵਿੱਚ ਆਇਆ ਤਾਂ ਉਹਨਾਂ ਨਿ ਲੱੜਕੀ ਨੂੰ ਇਲਾਜ਼ ਲਈ ਸਿਵਿਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਅਤੇ ਮੰਗ ਕੀਤੀ ਕਿ ਲੱੜਕੀ ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਇੰਨਸਾਫ਼ ਨਾ ਮਿਲਣ ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ

ਸ਼ੱਕ ਦੇ ਆਧਾਰ ‘ਤੇ ਲੜਕੀ ਨੂੰ ਕੀਤਾ ਗ੍ਰਿਫਤਾਰ

ਸਿਵਲ ਹਸਪਤਾਲ (Civil Hospital) ਵਿੱਚ ਦਾਖ਼ਲ ਪੀੜ੍ਹਤ ਲੱੜਕੀ ਨੇ ਦੱਸਿਆ ਕਿ ਉਹ ਉਕਤ ਨਿਆਂਇਕ ਅਧਿਕਾਰੀ ਦੇ ਘਰ ਸਫ਼ਾਈ ਦਾ ਕੰਮ ਕਰਦੀ ਹੈ। ਅਧਿਕਾਰੀ ਦੇ ਘਰ ‘ਚ ਚੋਰੀ ਹੋਣ ਦੇ ਸ਼ੱਕ ‘ਚ ਥਾਣਾ ਸਿਟੀ ਪੁਲਿਸ ਨੇ ਸ਼ਨਿੱਚਵਾਰ ਸਵੇਰੇ 11 ਵਜੇ ਉਸ ਨੂੰ ਘਰੋਂ ਚੁੱਕ ਲਿਆ। ਪੁਲਿਸ ਨੇ ਉਸ ਦੇ ਘਰ ਦੀ ਵੀ ਚੰਗੀ ਤਰ੍ਹਾਂ ਤਲਾਸ਼ੀ ਲਈ ਪਰ ਕੁਝ ਵੀ ਬਰਾਮਦ ਨਹੀਂ ਹੋਇਆ। ਉਸ ਨੇ ਦੋਸ਼ ਲਾਇਆ ਕਿ ਇਸ ਤੋਂ ਬਾਅਦ ਥਾਣਾ ਸਿਟੀ ਦੇ ਐੱਸਐੱਚਓ ਅਤੇ ਤਿੰਨ ਹੋਰ ਪੁਲਿਸ ਕਰਮੀ ਉਸ ਨੂੰ ਚੁੱਕ ਕੇ ਪੁਲਿਸ ਕੁਆਰਟਰ ਵਿੱਚ ਲੈ ਗਏ। ਉੱਥੇ ਉਸ ਨੂੰ ਅਣਮਨੁੱਖੀ ਤਸੀਹੇ ਦਿੱਤੇ ਗਏ। ਉਸ ਨੇ ਦੋਸ਼ ਲਾਇਆ ਕਿ ਉਸਦੀ ਛਾਤੀ ਤੇ ਬਿਜਲੀ ਦਾ ਕਰੰਟ ਲਗਾਇਆ ਗਿਆ ਸੀ।

ਉਸ ਨੂੰ ਦੋ ਦਿਨ ਸਰਕਾਰੀ ਕੁਆਰਟਰਾਂ ਵਿੱਚ ਰੱਖ ਕੇ ਤਸ਼ੱਦਦ ਕੀਤਾ ਗਿਆ ਅੱਤੇ ਐਤਵਾਰ ਰਾਤ ਕਰੀਬ 11 ਵਜੇ ਉਨ੍ਹਾਂ ਦੇ ਪਿੰਡ ਦੇ ਸਰਪੰਚ ਕੁਲਵੰਤ ਸਿੰਘ ਨੂੰ ਫੋਨ ਕਰਕੇ ਘਰ ਭੇਜ ਦਿੱਤਾ ਗਿਆ।ਸੋਮਵਾਰ ਨੂੰ ਇਹ ਮਾਮਲਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਧਿਆਨ ਵਿੱਚ ਆਇਆ। ਕਮੇਟੀ ਦੇ ਅਧਿਕਾਰੀ ਬੱਚੀ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਏ ਉਹਨਾਂ ਮੰਗ ਕੀਤੀ ਹੈ ਕਿ ਉਸ ਨਾਲ ਇਨਸਾਫ਼ ਕੀਤਾ ਜਾਏ

ਥਾਣਾ ਇੰਚਾਰਜ ਨੂੰ ਸਸਪੈਂਡ ਕਰਨ ਦੀ ਮੰਗ

ਜਾਣਕਾਰੀ ਦਿੰਦਿਆਂ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਕਤ ਲੜਕੀ ਨੂੰ ਪੁਲਿਸ ਵੱਲੋਂ ਦੋ ਦਿਨ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਤਸ਼ੱਦਦ ਕੀਤਾ ਗਿਆ ਸੀ। ਕੁੱਟਮਾਰ ਦੌਰਾਨ ਕੋਈ ਵੀ ਮਹਿਲਾ ਪੁਲਿਸ ਮੁਲਾਜ਼ਮ ਮੌਜੂਦ ਨਹੀਂ ਸੀ। ਅਜਿਹੇ ਪੁਲਿਸ ਅਧਿਕਾਰੀਆਂ ਤੋਂ ਇੰਨਸਾਫ਼ ਦੀ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ। ਜੇਕਰ ਪੁਲਿਸ ਨੂੰ ਕੋਈ ਸ਼ੱਕ ਹੁੰਦਾ ਤਾਂ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਜਾਂਦਾ ਅਤੇ ਉਸਨੂੰ ਰਿਮਾਂਡ ‘ਤੇ ਲੈ ਕੇ ਕਾਨੂੰਨੀ ਤਰੀਕੇ ਨਾਲ ਪੁੱਛਗਿੱਛ ਕੀਤੀ ਜਾਂਦੀ। ਕਾਨੂੰਨ ਮੁਤਾਬਕ ਪੰਜ ਵਜੇ ਤੋਂ ਬਾਅਦ ਕਿਸੇ ਵੀ ਔਰਤ ਨੂੰ ਥਾਣੇ ਵਿੱਚ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਸਟੇਸ਼ਨ ਇੰਚਾਰਜ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਜੋ ਵੀ ਦੋਸ਼ੀ ਹੋਇਆ ਕਾਰਵਾਈ ਹੋਵੇਗੀ-ਡੀਐੱਸਪੀ

ਮਾਮਲੇ ਦੀ ਜਾਂਚ ਕਰ ਰਹੇ ਡੀਐੱਸਪੀ ਸੁਖਪਾਲ ਸਿੰਘ ਦਾ ਕਹਿਣਾ ਹੈ ਕਿ ਲੜਕੀ ਤੋਂ ਸਿਰਫ਼ ਪੁੱਛਗਿੱਛ ਕੀਤੀ ਗਈ ਹੈ। ਫਿਲਹਾਲ ਉਸ ਨਾਲ ਕੁੱਟਮਾਰ ਦਾ ਕੋਈ ਸਬੂਤ ਨਹੀਂ ਹੈ। ਫਿਰ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ

ਪੁਲਿਸ ਨੇ ਕੀਤੀ ਕੁੱਟਮਾਰ-ਡਾਕਟਰ

ਸਰਕਾਰੀ ਹਸਪਤਾਲ ਵਿੱਖੇ ਲੜਕੀ ਦਾ ਇਲਾਜ ਕਰ ਰਹੇ ਡਾਕਟਰ ਰਾਜ ਮਸੀਹ ਨੇ ਦੱਸਿਆ ਕਿ ਲੜਕੀ ਨੇ ਦੋਸ਼ ਲਾਇਆ ਹੈ ਕਿ ਪੁਲਿਸ ਨੇ ਉਸ ਨਾਲ ਕੁੱਟਮਾਰ ਕੀਤੀ ਹੈ। ਉਸ ਦੇ ਸਰੀਰ ‘ਤੇ ਗੰਭੀਰ ਸੱਟਾਂ ਦੇ ਸੱਤ ਨਿਸ਼ਾਨ ਹਨ। ਲੜਕੀ ਦੀਆਂ ਅੱਖਾਂ, ਮੂੰਹ, ਪੱਟਾਂ, ਪਿੱਠ ਆਦਿ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ। ਫਿਲਹਾਲ ਲੜਕੀ ਦੀ ਹਾਲਤ ‘ਚ ਸੁਧਾਰ ਹੋ ਰਿਹਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ