ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਵਿਸ਼ਵ ਪੁਲਿਸ ਖੇਡਾਂ 2023-24 ਵਿਨੀਪੈਗ ਕੈਨੇਡਾ ਵਿਖੇ ਗੁਰਦਾਸਪੁਰ ਦੇ ਜੂਡੋ ਖਿਡਾਰੀਆਂ ਨੇ ਮੈਡਲ ਜਿੱਤ ਕੇ ਲਹਿਰਾਇਆ ਤਿਰੰਗਾ

ਕੈਨੇਡਾ ਚੱਲੀ ਰਹੀਆਂ ਵਿਸ਼ਵ ਪੁਲਿਸ ਖੇਡਾਂ ਵਿੱਚ ਗੁਰਦਾਸਪੁਰ ਦੇ ਕਰਨਜੀਤ ਸਿੰਘ ਨੇ 90 ਕਿੱਲੋਂ ਭਾਰਤ 'ਚ ਗੋਲਡ ਮੈਡਲ, 60 ਕਿੱਲੋ ਭਾਰ ਵਰਗ ਦੇ ਨੌਜਵਾਨ ਖਿਡਾਰੀ ਹਰਮੀਤ ਸਿੰਘ ਨੇ ਗੋਲਡ ਮੈਡਲ ਅਤੇ ਸਰਬਜੀਤ ਸਿੰਘ ਨੇ 66 ਕਿੱਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਕੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ।

ਵਿਸ਼ਵ ਪੁਲਿਸ ਖੇਡਾਂ 2023-24 ਵਿਨੀਪੈਗ ਕੈਨੇਡਾ ਵਿਖੇ ਗੁਰਦਾਸਪੁਰ ਦੇ ਜੂਡੋ ਖਿਡਾਰੀਆਂ ਨੇ ਮੈਡਲ ਜਿੱਤ ਕੇ ਲਹਿਰਾਇਆ ਤਿਰੰਗਾ
Follow Us
avtar-singh
| Updated On: 06 Aug 2023 14:48 PM IST
ਗੁਰਦਾਸਪੁਰ। ਕੈਨੇਡਾ ਦੇ ਮੈਨੀਟੋਬਾ ਸੂਬੇ ਦੇ ਵਿਨੀਪੈਗ ਸ਼ਹਿਰ ਵਿਚ ਚਲ ਰਹੀਆਂ ਵਿਸ਼ਵ ਪੁਲਿਸ ਖੇਡਾਂ ਵਿਚ ਭਾਰਤੀ ਪੁਲਿਸ ਕੰਟਰੋਲ ਬੋਰਡ (Indian Police Control Board) ਦੀ ਪ੍ਰਤਿਨਿਧਤਾ ਕਰਦਿਆਂ ਵੱਖ ਵੱਖ ਪੈਰਾ ਮਿਲਟਰੀ ਫੋਰਸ ਵਿੱਚ ਭਰਤੀ ਨੌਜਵਾਨ ਪੁਲਿਸ ਜੂਡੋ ਖਿਡਾਰੀਆਂ ਨੇ ਮੈਡਲ ਜਿੱਤਕੇ ਗੁਰਦਾਸਪੁਰ ਦਾ ਨਾਮ ਰੌਸ਼ਨ ਕੀਤਾ ਹੈ। ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਦੇ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 90 ਕਿੱਲੋ ਭਾਰ ਵਰਗ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਕਰਨਜੀਤ ਸਿੰਘ ਮਾਨ ਨੇ ਗੋਲਡ ਮੈਡਲ ਜਿੱਤਕੇ ਦੇਸ਼ ਦਾ ਨਾਮ ਉੱਚਾ ਕੀਤਾ ਹੈ। ਗੁਰਦਾਸਪੁਰ (Gurdaspur) ਦੇ ਪਿੰਡ ਮਾਨਚੋਪੜੇ ਦਾ ਵਸਨੀਕ ਕਰਨਜੀਤ ਸਿੰਘ ਮਾਨ ਪਿਛਲੇ ਬਾਰਾਂ ਸਾਲਾਂ ਤੋਂ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਨਾਲ ਜੁੜਿਆ ਹੋਇਆ ਹੈ। ਵਿਸ਼ਵ ਪੱਧਰੀ ਮੰਚ ਤੇ ਉਸ ਦੀ ਇਹ ਵੱਡੀ ਪ੍ਰਾਪਤੀ ਹੈ। ਇਸੇ ਤਰ੍ਹਾਂ ਸੀ ਆਰ ਪੀ ਐਫ ਦੇ ਦਿੱਲੀ ਵਿਖੇ ਸਪੋਰਟਸ ਸੈਂਟਰ ਵਿੱਚ ਨੌਕਰੀ ਕਰ ਰਹੇ 60 ਕਿੱਲੋ ਭਾਰ ਵਰਗ ਦੇ ਨੌਜਵਾਨ ਖਿਡਾਰੀ ਹਰਮੀਤ ਸਿੰਘ ਨੇ ਇਹਨਾਂ ਖੇਡਾਂ ਵਿਚ ਗੋਲਡ ਮੈਡਲ ਜਿੱਤਕੇ ਭਾਰਤ ਜੇਤੂ ਪਰਚਮ ਬੁਲੰਦ ਕੀਤਾ ਹੈ। ਹਰਮੀਤ ਸਿੰਘ ਨੇ ਆਪਣੇ ਕਾਲਜ ਸਮੇਂ ਵਿਸ਼ਵ ਯੂਨੀਵਰਸਿਟੀ ਖੇਡਾਂ ਵਿਚ ਭਾਗ ਲਿਆ ਸੀ। ਇਸੇ ਤਰ੍ਹਾਂ ਸੀਮਾ ਸੁਰੱਖਿਆ ਬਲ (Border Security Force) ਵਿੱਚ ਮੁਲਾਜਮਤ ਕਰ ਰਹੇ ਸਰਬਜੀਤ ਸਿੰਘ ਨੇ 66 ਕਿੱਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਭਾਰਤ ਦੇ ਜੇਤੂ ਰੱਥ ਨੂੰ ਅੱਗੇ ਵਧਾਉਣ ਵਿਚ ਯੋਗਦਾਨ ਪਾਇਆ ਹੈ। ਇਹਨਾਂ ਖੇਡਾਂ ਵਿਚ ਭਾਰਤ ਦੀ ਜੂਡੋ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...