ਵਿਸ਼ਵ ਪੁਲਿਸ ਖੇਡਾਂ 2023-24 ਵਿਨੀਪੈਗ ਕੈਨੇਡਾ ਵਿਖੇ ਗੁਰਦਾਸਪੁਰ ਦੇ ਜੂਡੋ ਖਿਡਾਰੀਆਂ ਨੇ ਮੈਡਲ ਜਿੱਤ ਕੇ ਲਹਿਰਾਇਆ ਤਿਰੰਗਾ

Updated On: 

06 Aug 2023 14:48 PM

ਕੈਨੇਡਾ ਚੱਲੀ ਰਹੀਆਂ ਵਿਸ਼ਵ ਪੁਲਿਸ ਖੇਡਾਂ ਵਿੱਚ ਗੁਰਦਾਸਪੁਰ ਦੇ ਕਰਨਜੀਤ ਸਿੰਘ ਨੇ 90 ਕਿੱਲੋਂ ਭਾਰਤ 'ਚ ਗੋਲਡ ਮੈਡਲ, 60 ਕਿੱਲੋ ਭਾਰ ਵਰਗ ਦੇ ਨੌਜਵਾਨ ਖਿਡਾਰੀ ਹਰਮੀਤ ਸਿੰਘ ਨੇ ਗੋਲਡ ਮੈਡਲ ਅਤੇ ਸਰਬਜੀਤ ਸਿੰਘ ਨੇ 66 ਕਿੱਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਕੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ।

ਵਿਸ਼ਵ ਪੁਲਿਸ ਖੇਡਾਂ 2023-24 ਵਿਨੀਪੈਗ ਕੈਨੇਡਾ ਵਿਖੇ ਗੁਰਦਾਸਪੁਰ ਦੇ ਜੂਡੋ ਖਿਡਾਰੀਆਂ ਨੇ ਮੈਡਲ ਜਿੱਤ ਕੇ ਲਹਿਰਾਇਆ ਤਿਰੰਗਾ
Follow Us On

ਗੁਰਦਾਸਪੁਰ। ਕੈਨੇਡਾ ਦੇ ਮੈਨੀਟੋਬਾ ਸੂਬੇ ਦੇ ਵਿਨੀਪੈਗ ਸ਼ਹਿਰ ਵਿਚ ਚਲ ਰਹੀਆਂ ਵਿਸ਼ਵ ਪੁਲਿਸ ਖੇਡਾਂ ਵਿਚ ਭਾਰਤੀ ਪੁਲਿਸ ਕੰਟਰੋਲ ਬੋਰਡ (Indian Police Control Board) ਦੀ ਪ੍ਰਤਿਨਿਧਤਾ ਕਰਦਿਆਂ ਵੱਖ ਵੱਖ ਪੈਰਾ ਮਿਲਟਰੀ ਫੋਰਸ ਵਿੱਚ ਭਰਤੀ ਨੌਜਵਾਨ ਪੁਲਿਸ ਜੂਡੋ ਖਿਡਾਰੀਆਂ ਨੇ ਮੈਡਲ ਜਿੱਤਕੇ ਗੁਰਦਾਸਪੁਰ ਦਾ ਨਾਮ ਰੌਸ਼ਨ ਕੀਤਾ ਹੈ। ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਦੇ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 90 ਕਿੱਲੋ ਭਾਰ ਵਰਗ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਕਰਨਜੀਤ ਸਿੰਘ ਮਾਨ ਨੇ ਗੋਲਡ ਮੈਡਲ ਜਿੱਤਕੇ ਦੇਸ਼ ਦਾ ਨਾਮ ਉੱਚਾ ਕੀਤਾ ਹੈ।

ਗੁਰਦਾਸਪੁਰ (Gurdaspur) ਦੇ ਪਿੰਡ ਮਾਨਚੋਪੜੇ ਦਾ ਵਸਨੀਕ ਕਰਨਜੀਤ ਸਿੰਘ ਮਾਨ ਪਿਛਲੇ ਬਾਰਾਂ ਸਾਲਾਂ ਤੋਂ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਨਾਲ ਜੁੜਿਆ ਹੋਇਆ ਹੈ। ਵਿਸ਼ਵ ਪੱਧਰੀ ਮੰਚ ਤੇ ਉਸ ਦੀ ਇਹ ਵੱਡੀ ਪ੍ਰਾਪਤੀ ਹੈ। ਇਸੇ ਤਰ੍ਹਾਂ ਸੀ ਆਰ ਪੀ ਐਫ ਦੇ ਦਿੱਲੀ ਵਿਖੇ ਸਪੋਰਟਸ ਸੈਂਟਰ ਵਿੱਚ ਨੌਕਰੀ ਕਰ ਰਹੇ 60 ਕਿੱਲੋ ਭਾਰ ਵਰਗ ਦੇ ਨੌਜਵਾਨ ਖਿਡਾਰੀ ਹਰਮੀਤ ਸਿੰਘ ਨੇ ਇਹਨਾਂ ਖੇਡਾਂ ਵਿਚ ਗੋਲਡ ਮੈਡਲ ਜਿੱਤਕੇ ਭਾਰਤ ਜੇਤੂ ਪਰਚਮ ਬੁਲੰਦ ਕੀਤਾ ਹੈ। ਹਰਮੀਤ ਸਿੰਘ ਨੇ ਆਪਣੇ ਕਾਲਜ ਸਮੇਂ ਵਿਸ਼ਵ ਯੂਨੀਵਰਸਿਟੀ ਖੇਡਾਂ ਵਿਚ ਭਾਗ ਲਿਆ ਸੀ।

ਇਸੇ ਤਰ੍ਹਾਂ ਸੀਮਾ ਸੁਰੱਖਿਆ ਬਲ (Border Security Force) ਵਿੱਚ ਮੁਲਾਜਮਤ ਕਰ ਰਹੇ ਸਰਬਜੀਤ ਸਿੰਘ ਨੇ 66 ਕਿੱਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਭਾਰਤ ਦੇ ਜੇਤੂ ਰੱਥ ਨੂੰ ਅੱਗੇ ਵਧਾਉਣ ਵਿਚ ਯੋਗਦਾਨ ਪਾਇਆ ਹੈ। ਇਹਨਾਂ ਖੇਡਾਂ ਵਿਚ ਭਾਰਤ ਦੀ ਜੂਡੋ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version