ਗੁਰਦਾਸਪੁਰ ਦੇ ਪਿੰਡ ਕਾਨਾ ‘ਚ ਕਿਸਾਨਾਂ ਦੀਆਂ ਫਸਲਾਂ ਖਰਾਬ, ਜਾਇਜ਼ਾ ਲੈਣ ਪੁੱਜੇ AAP ਆਗੂ ਸ਼ਮਸ਼ੇਰ ਸਿੰਘ, ਲੋਕਾਂ ਨੇ ਕੀਤਾ ਵਿਰੋਧ
ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਜਾਇਜਾ ਲੈਣ ਲਈ ਦੀਨਾਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸਮਸ਼ੇਰ ਪਿੰਡ ਕਾਨਾ ਪੁੱਜੇ। ਜਿਥੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਵਿੱਚ ਨਾਅਰੇਬਾਜੀ ਕੀਤੀ।
ਗੁਰਦਾਸਪੁਰ ਨਿਊਜ਼। ਪੰਜਾਬ ਚ ਅਏ ਹੜ੍ਹਾਂ ਅਤੇ ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਜਾਇਜਾ ਲੈਣ ਲਈ ਦੀਨਾਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸਮਸ਼ੇਰ ਸਿੰਘ ਪਿੰਡਾਂ ਦਾ ਦੌਰਾ ਕਰ ਰਹੇ ਹਨ। ਸਮਸ਼ੇਰ ਸਿੰਘ ਜਦੋਂ ਬਹਿਰਾਮਪੁਰ ਨੇੜੇ ਕਾਨਾ ਪਿੰਡਾ ਪੁੱਜੇ ਤਾਂ ਕਿਸਾਨਾਂ (Farmers) ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਕਿਸਾਨਾਂ ਨੇ ਨਾਅਰੇਬਾਜੀ ਕੀਤੀ ਗਈ।
ਕਿਸਾਨਾਂ ਨੇ ਭਾਰੀ ਰੋਸ ਜਾਹਿਰ ਕੀਤਾ
ਕਿਸਾਨਾਂ ਨੇ ਕਿਹਾ ਕਿ ਜਦੋਂ ਇਨ੍ਹਾਂ ਪਿੰਡਾਂ ਅੰਦਰ ਪਾਣੀ ਦਾਖ਼ਲ ਹੋਇਆ ਸੀ ਤਾਂ ਉਸ ਸਮੇਂ ਹਲਕਾ ਇੰਚਾਰਜ ਵੱਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਪਾਣੀ ਦੀ ਨਿਕਾਸੀ ਦਾ ਸਹੀ ਹੱਲ ਕੀਤਾ ਜਾਵੇਗਾ ਪਰ ਅਜੇ ਤੱਕ ਕੋਈ ਹੱਲ ਨਹੀਂ ਹੋਇਆ। ਜਿਸ ਕਰਨ ਕਿਸਾਨਾਂ ਅੰਦਰ ਭਾਰੀ ਰੋਸ ਹੋਣ ਕਰਕੇ ਆਪ ਆਗੂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਕਿਹਾ ਕਿ ਅੱਜ ਜਦੋਂ ਪਾਣੀ ਪਿੰਡਾਂ ਵਿੱਚੋਂ ਨਿਕਲ ਚੁੱਕਾ ਹੈ ਤਾਂ ਸਿਆਸੀ ਰੋਟੀਆਂ ਸੇਕਣ ਦੇ ਲਈ ਸਰਕਾਰ ਦੇ ਨੁਮਾਇੰਦੇ ਪਿੰਡਾਂ ਵਿੱਚ ਆ ਰਹੇ ਹਨ।
ਵਿਰੋਧ ਕਾਰਨ ਬਣੀ ਤਣਆਪੂਰਨ ਸਥਿਤੀ
ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਕਾਰਨ ਸਥਿਤੀ ਕਾਫੀ ਤਣਆਪੂਰਨ ਬਣ ਗਈ। ਜਿਸ ਤੋਂ ਬਾਅਦ ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੂੰ ਉਸ ਪਿੰਡ ਤੋਂ ਵਾਪਸ ਮੁੜਨਾ ਪਿਆ। ਮਾਹੌਲ ਉਸ ਵੇਲੇ ਜਿਆਦਾ ਤਣਾਪੂਰਨ ਬਣ ਗਿਆ ਜਦੋਂ ਇੱਕ ਆਮ ਆਦਮੀ ਦੇ ਵਰਕਰ ਨੇ ਉਸ ਪਿੰਡ ਦੇ ਲੋਕਾਂ ਨੂੰ ਕਹਿ ਦਿੱਤਾ ਕਿ ਉਨ੍ਹਾਂ ਨੇ ਕਿਹੜੀਆਂ ਵੋਟਾਂ ਪਾਈਆਂ ਹਨ। ਜਿਸ ਤੋਂ ਬਾਅਦ ਪਿੰਡ ਦੇ ਲੋਕ ਹੋਰ ਭੜਕ ਉੱਠੇ ਅਤੇ ਸੂਬਾ ਸਰਕਾਰ (Punjab Government) ਖਿਲਾਫ ਨਆਰੇਬਾਜੀ ਕਰ ਦਿੱਤੀ।
ਪੁਲਿਸ ਪ੍ਰਸ਼ਾਸਨ ਦੇ ਕਰਮਚਾਰੀਆਂ ਨੇ ਬੜੀ ਮੁਸ਼ਕਿਲ ਸਥਿਤੀ ਨੂੰ ਕਾਬੂ ‘ਚ ਕੀਤਾ ਅਤੇ ਸ਼ਮਸ਼ੇਰ ਸਿੰਘ ਨੂੰ ਆਪਣੇ ਵਰਕਰਾਂ ਸਮੇਤ ਵਾਪਿਸ ਮੁੜਨਾ ਪਿਆ।
ਇਸ ਸਬੰਧੀ ਜਦੋਂ ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸ਼ਮਸ਼ੇਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਤਰ੍ਹਾਂ ਦਾ ਕੋਈ ਵਿਰੋਧ ਨਹੀਂ ਹੋਇਆ। ਕੁਝ ਲੋਕਾਂ ਨੇ ਆਪਣੀ ਮੁਸ਼ਕਿਲ ਉਨ੍ਹਾਂ ਅੱਗੇ ਰੱਖੀ ਸੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਉਹਨਾਂ ਦਾ ਕੰਮ ਹੈ ਪਰ ਕੁਝ ਸ਼ਰਾਰਤੀ ਅਨਸਰਾਂ ਨੇ ਜਾਣ ਬੁੱਝ ਕੇ ਉਥੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ