BJP Rally: ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਦਾਅਵਾ, ਇਤਿਹਾਸਿਕ ਹੋਵੇਗੀ ਗੁਰਦਾਸਪੁਰ ਦੀ ਰੈਲੀ

tv9-punjabi
Updated On: 

18 Jun 2023 13:26 PM

ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਉਣ ਲਈ ਅੱਜ ਗੁਰਦਾਸਪੁਰ ਪਹੁੰਚਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ। ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰੈਲੀ ਵਾਲੇ ਸਥਾਨ 'ਤੇ ਪਹੁੰਚਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਗੁਰਦਾਸਪੁਰ ਤੋਂ ਅਵਤਾਰ ਸਿੰਘ ਦੀ ਰਿਪੋਰਟ

BJP Rally: ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਦਾਅਵਾ, ਇਤਿਹਾਸਿਕ ਹੋਵੇਗੀ ਗੁਰਦਾਸਪੁਰ ਦੀ ਰੈਲੀ
Follow Us On
ਗੁਰਦਾਸਪੁਰ। ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਵਿੱਚ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ (BJP) ਵੱਲੋਂ ਸ਼ੁਰੂ ਕੀਤੀ ਗਈ ਮਹਾਂ-ਜਨ ਸੰਪਰਕ ਮੁਹਿੰਮ ਤਹਿਤ ਗੁਰਦਾਸਪੁਰ ਦੀ ਦਾਣਾ ਮੰਡੀ ਵਿੱਚ ਭਾਜਪਾ ਵੱਲੋਂ ਇੱਕ ਵੱਡੀ ਰੈਲੀ ਕੀਤੀ ਜਾ ਰਹੀ ਜਿਸ ਵਿਚ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ਤੇ ਸ਼ਾਮਲ ਹੋਣਗੇ। ਇਹ ਜਾਣਕਾਰੀ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸਰਮਾ (Ashwani Sharma) ਨੇ ਦਿੱਤੀ। ਉਨ੍ਹਾਂ ਨੇ ਰੈਲੀ ਵਾਲੇ ਸਥਾਨ ਤੇ ਪਹੁੰਚਕੇ ਰੈਲੀ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਹੋਣ ਵਾਲੀ ਬੀਜੇਪੀ ਦੇ ਇਹ ਰੈਲੀ ਇਤਿਹਾਸਿਕ ਹੋਵੇਗੀ। ਸਾਂਸਦ ਸੰਨੀ ਦਿਓਲ ਦੇ ਰੈਲੀ ਵਿੱਚ ਸ਼ਾਮਿਲ ਹੋਣ ਬਾਰੇ ਸ਼ਰਮਾ ਨੇ ਕਿਹਾ ਕਿ ਉਹ ਆਪਣੇ ਬੇਟੇ ਦੇ ਵਿਆਹ ਦੇ ਕਾਰਨ ਬਹੁਤ ਬਿਜੀ ਹਨ ਜਿਸ ਕਾਰਨ ਉਹ ਰੈਲੀ ਵਿੱਚ ਸ਼ਾਮਿਲ ਨਹੀਂ ਹੋ ਰਹੇ।

ਇੰਡਸਟਰੀ ਲਗਾਉਣ ਦੀ ਮੰਗ

ਭਾਜਪਾ ਰੈਲੀ ‘ਚ ਪਹੁੰਚੇ ਸਾਬਕਾ ਵਿਧਾਇਕ ਫਤਿਹ ਜੰਗ ਬਾਜਵਾ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕੀ ਅਸੀਂ ਮੰਗ ਕਰਾਂਗੇ ਕਿ ਪਠਾਨਕੋਟ ਤੋਂ ਲੈ ਕੇ ਫਿਰੋਜਪੁਰ ਤੱਕ ਸਰਹੱਦੀ ਬੈਲਟ ਵਿੱਚ ਐਗਰੋ ਬੈਸ ਇੰਡਸਟਰੀ ਲਗਾਈ ਜਾਵੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ ਅਤੇ ਨੌਜਵਾਨਾਂ ਦੇ ਅੰਦਰੋਂ ਵਿਦੇਸ਼ ਜਾਣ ਦਾ ਖਿਆਲ ਕੱਢਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਨੂੰ ਨਸ਼ੇ ਤੇ ਲਗਾਮ ਕੱਸਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣ ਦੀ ਮੰਗ ਕਰਾਂਗੇ। ਇਸ ਤੋਂ ਇਲਾਵਾ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ‘ਤੇ ਖਾਸ ਧਿਆਨ ਦੇਣ ਦੀ ਅਪੀਲ ਕੀਤੀ ਕਰਾਂਗੇ।