AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Flood: ਹੜ੍ਹ ਪ੍ਰਭਾਵਤ ਪਿੰਡਾਂ ਦੇ ਸਕੂਲਾਂ ‘ਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ, ਡੀਸੀ ਗੁਰਦਾਸਪੁਰ ਨੇ ਜਾਰੀ ਕੀਤੇ ਹੁਕਮ

ਪੰਜਾਬ ਦੇ ਕਈ ਜ਼ਿਲ੍ਹੇ ਇਸ ਵੇਲੇ ਹੜ੍ਹ ਦੀ ਮਾਰ ਝੇਲ ਰਹੇ ਹਨ। ਪੌਂਗ ਡੈਮ ਤੋਂ ਛੱਡੇ ਪਾਣੀ ਜਾਣ ਤੋਂ ਬਾਅਦ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਜਿਸ ਨੂੰ ਵੇਖਦਿਆਂ ਡੀਸੀ ਗੁਰਦਾਸਪੁਰ ਨੇ ਸਾਰੇ ਸਕੂਲਾਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

Punjab Flood: ਹੜ੍ਹ ਪ੍ਰਭਾਵਤ ਪਿੰਡਾਂ ਦੇ ਸਕੂਲਾਂ 'ਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ, ਡੀਸੀ ਗੁਰਦਾਸਪੁਰ ਨੇ ਜਾਰੀ ਕੀਤੇ ਹੁਕਮ
abhishek-thakur
| Updated On: 17 Aug 2023 17:13 PM IST
Share
ਗੁਰਦਾਸਪੁਰ ਨਿਊਜ਼। ਪੰਜਾਬ ਦੇ 8 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਆ ਗਏ ਹਨ। ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਦਾ ਅਸਰ ਰੋਪੜ ‘ਤੇ ਪਿਆ। ਦੂਜੇ ਪਾਸੇ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਤੋਂ ਬਾਅਦ ਪੌਂਗ ਡੈਮ ਤੋਂ ਛੱਡੇ ਪਾਣੀ ਨੇ ਹੁਣ ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਪੰਜਾਬ ‘ਚ ਬਿਜਲੀ ਸੰਕਟ ‘ਤੇ ਬੋਲਦੇ ਹੋਏ ਸੀਐੱਮ ਭਗਵੰਤ ਮਾਨ ਨੇ ਵੀ ਪੰਜਾਬ ਦੇ ਹਾਲਾਤ ‘ਤੇ ਚਿੰਤਾ ਪ੍ਰਗਟਾਈ ਹੈ। ਡੀਸੀ ਗੁਰਦਾਸਪੁਰ ਨੇ ਸਾਰੇ ਸਕੂਲਾਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਸਕੂਲਾਂ ‘ਚ ਛੂੱਟੀ ਦਾ ਐਲਾਨ

ਗੁਰਦਾਸਪੁਰ ਦੇ ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਅਗਲੇ ਹੁਕਮਾਂ ਤੱਕ ਸਕੂਲਾਂ ਵਿੱਚ ਛੂੱਟੀ ਰਹੇਗੀ। ਇੱਥੇ ਦੱਸ ਦਈਏ ਕਿ ਜਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲ ਹੜ੍ਹਾਂ ਦੀ ਸਥਿਤੀ ਨੂੰ ਵੇਖਦੇ ਹੋਇਆਂ ਬੰਦ ਰਹਿਣਗੇ।

ਗੁਰਦਾਸਪੁਰ ਦੇ 50 ਪਿੰਡ ਹੜ੍ਹ ਦੀ ਲਪੇਟ ‘ਚ

ਪੌਂਗ ਡੈਮ ਤੋਂ ਭਾਰੀ ਪਾਣੀ ਛੱਡਣ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ, ਗੁਰਦਾਸਪੁਰ ਅਤੇ ਕਾਹਨੂੰਵਾਨ ਖੇਤਰਾਂ ਦੇ ਕਰੀਬ 50 ਪਿੰਡ ਬਿਆਸ ਦਰਿਆ ਵਿੱਚ ਡੁੱਬ ਗਏ ਹਨ। ਜਿਨ੍ਹਾਂ ਵਿੱਚੋਂ ਕਰੀਬ 12 ਪਿੰਡ ਖਾਸ ਕਰਕੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। 15 ਕਿਸ਼ਤੀਆਂ ਨਾਲ ਟੀਮਾਂ ਨੇ 500 ਤੋਂ ਵੱਧ ਲੋਕਾਂ ਨੂੰ ਬਚਾਇਆ। ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਵਿੱਚ ਚੀਚੀਆ ਛਰੋਈਆ, ਪੱਖੋਵਾਲ, ਦਾਉਵਾਲ, ਖਹਿਰਾ, ਦਲੇਰਪੁਰ, ਪਡਾਣਾ, ਛੀਨਾ ਬੇਟ, ਨਡਾਲਾ, ਜਗਪੁਰ ਕਲਾਂ, ਕੋਹਲੀਆਂ ਅਤੇ ਖਾਰੀਆਂ ਸ਼ਾਮਲ ਹਨ। ਧੁੱਸੀ ਬੰਨ੍ਹ ਦੇ ਟੁੱਟਣ ਕਾਰਨ ਜਗਤਪੁਰ ਟਾਂਡਾ ਅਤੇ ਭੈਣੀ ਪਸਵਾਲ ਖੇਤਰ ਪ੍ਰਭਾਵਿਤ ਹੋਇਆ। ਡੀਸੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਪਾਣੀ ਦਾ ਪੱਧਰ 9 ਇੰਚ ਘੱਟ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...