Punjab Flood: ਹੜ੍ਹ ਪ੍ਰਭਾਵਤ ਪਿੰਡਾਂ ਦੇ ਸਕੂਲਾਂ ‘ਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ, ਡੀਸੀ ਗੁਰਦਾਸਪੁਰ ਨੇ ਜਾਰੀ ਕੀਤੇ ਹੁਕਮ

Updated On: 

17 Aug 2023 17:13 PM

ਪੰਜਾਬ ਦੇ ਕਈ ਜ਼ਿਲ੍ਹੇ ਇਸ ਵੇਲੇ ਹੜ੍ਹ ਦੀ ਮਾਰ ਝੇਲ ਰਹੇ ਹਨ। ਪੌਂਗ ਡੈਮ ਤੋਂ ਛੱਡੇ ਪਾਣੀ ਜਾਣ ਤੋਂ ਬਾਅਦ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਜਿਸ ਨੂੰ ਵੇਖਦਿਆਂ ਡੀਸੀ ਗੁਰਦਾਸਪੁਰ ਨੇ ਸਾਰੇ ਸਕੂਲਾਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

Punjab Flood: ਹੜ੍ਹ ਪ੍ਰਭਾਵਤ ਪਿੰਡਾਂ ਦੇ ਸਕੂਲਾਂ ਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ, ਡੀਸੀ ਗੁਰਦਾਸਪੁਰ ਨੇ ਜਾਰੀ ਕੀਤੇ ਹੁਕਮ
Follow Us On

ਗੁਰਦਾਸਪੁਰ ਨਿਊਜ਼। ਪੰਜਾਬ ਦੇ 8 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਆ ਗਏ ਹਨ। ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਦਾ ਅਸਰ ਰੋਪੜ ‘ਤੇ ਪਿਆ। ਦੂਜੇ ਪਾਸੇ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਤੋਂ ਬਾਅਦ ਪੌਂਗ ਡੈਮ ਤੋਂ ਛੱਡੇ ਪਾਣੀ ਨੇ ਹੁਣ ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ।

ਪੰਜਾਬ ‘ਚ ਬਿਜਲੀ ਸੰਕਟ ‘ਤੇ ਬੋਲਦੇ ਹੋਏ ਸੀਐੱਮ ਭਗਵੰਤ ਮਾਨ ਨੇ ਵੀ ਪੰਜਾਬ ਦੇ ਹਾਲਾਤ ‘ਤੇ ਚਿੰਤਾ ਪ੍ਰਗਟਾਈ ਹੈ। ਡੀਸੀ ਗੁਰਦਾਸਪੁਰ ਨੇ ਸਾਰੇ ਸਕੂਲਾਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਸਕੂਲਾਂ ‘ਚ ਛੂੱਟੀ ਦਾ ਐਲਾਨ

ਗੁਰਦਾਸਪੁਰ ਦੇ ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਅਗਲੇ ਹੁਕਮਾਂ ਤੱਕ ਸਕੂਲਾਂ ਵਿੱਚ ਛੂੱਟੀ ਰਹੇਗੀ। ਇੱਥੇ ਦੱਸ ਦਈਏ ਕਿ ਜਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲ ਹੜ੍ਹਾਂ ਦੀ ਸਥਿਤੀ ਨੂੰ ਵੇਖਦੇ ਹੋਇਆਂ ਬੰਦ ਰਹਿਣਗੇ।

ਗੁਰਦਾਸਪੁਰ ਦੇ 50 ਪਿੰਡ ਹੜ੍ਹ ਦੀ ਲਪੇਟ ‘ਚ

ਪੌਂਗ ਡੈਮ ਤੋਂ ਭਾਰੀ ਪਾਣੀ ਛੱਡਣ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ, ਗੁਰਦਾਸਪੁਰ ਅਤੇ ਕਾਹਨੂੰਵਾਨ ਖੇਤਰਾਂ ਦੇ ਕਰੀਬ 50 ਪਿੰਡ ਬਿਆਸ ਦਰਿਆ ਵਿੱਚ ਡੁੱਬ ਗਏ ਹਨ। ਜਿਨ੍ਹਾਂ ਵਿੱਚੋਂ ਕਰੀਬ 12 ਪਿੰਡ ਖਾਸ ਕਰਕੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ।

15 ਕਿਸ਼ਤੀਆਂ ਨਾਲ ਟੀਮਾਂ ਨੇ 500 ਤੋਂ ਵੱਧ ਲੋਕਾਂ ਨੂੰ ਬਚਾਇਆ। ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਵਿੱਚ ਚੀਚੀਆ ਛਰੋਈਆ, ਪੱਖੋਵਾਲ, ਦਾਉਵਾਲ, ਖਹਿਰਾ, ਦਲੇਰਪੁਰ, ਪਡਾਣਾ, ਛੀਨਾ ਬੇਟ, ਨਡਾਲਾ, ਜਗਪੁਰ ਕਲਾਂ, ਕੋਹਲੀਆਂ ਅਤੇ ਖਾਰੀਆਂ ਸ਼ਾਮਲ ਹਨ। ਧੁੱਸੀ ਬੰਨ੍ਹ ਦੇ ਟੁੱਟਣ ਕਾਰਨ ਜਗਤਪੁਰ ਟਾਂਡਾ ਅਤੇ ਭੈਣੀ ਪਸਵਾਲ ਖੇਤਰ ਪ੍ਰਭਾਵਿਤ ਹੋਇਆ। ਡੀਸੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਪਾਣੀ ਦਾ ਪੱਧਰ 9 ਇੰਚ ਘੱਟ ਗਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ