Canal overflow: ਦੀਨਾਨਗਰ ਅਧੀਨ ਆਉਂਦੀ ਮਜੀਠੀ ਨਹਿਰ ‘ਚ ਪਈ ਪਾੜ, 500 ਏਕੜ ਫਸਲ ਪਾਣੀ ‘ਚ ਡੁੱਬੀ, ਚਿੰਤਾ ‘ਚ ਕਿਸਾਨ

Published: 

06 Jul 2023 10:47 AM

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਸਨ ਕਿ ਨਹਿਰਾਂ ਦੀ ਸਫ਼ਾਈ ਕੀਤੀ ਜਾਵੇ ਪਰ ਦੀਨਾਨਗਰ ਦੇ ਅਧੀਨ ਆਉਂਦੀ ਮਜੀਠੀ ਨਹਿਰ ਦੀ ਸਫ਼ਾਈ ਨਾ ਹੋਣ ਦਾ ਖਮਿਆਜਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ। ਇਸ ਵਿੱਚ ਪਾੜ ਪੈਣ ਨਾਲ ਕਰੀਬ 500 ਏਕੜ ਫਸਲ ਪਾਣੀ 'ਚ ਡੁੱਬ ਗਈ ਹੈ।

Canal overflow: ਦੀਨਾਨਗਰ ਅਧੀਨ ਆਉਂਦੀ ਮਜੀਠੀ ਨਹਿਰ ਚ ਪਈ ਪਾੜ, 500 ਏਕੜ ਫਸਲ ਪਾਣੀ ਚ ਡੁੱਬੀ, ਚਿੰਤਾ ਚ ਕਿਸਾਨ
Follow Us On

ਗੁਰਦਾਸਪੁਰ। ਬੀਤੀ ਰਾਤ ਨੂੰ ਹੋਈ ਬਾਰਿਸ਼ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਇਸ ਬਾਰਿਸ਼ ਨੇ ਕਿਸਾਨਾਂ ਦਾ ਵੀ ਨੁਕਸਾਨ ਕੀਤਾ ਹੈ। ਜਿਲ੍ਹਾ ਗੁਰਦਾਸਪੁਰ (Gurdaspur) ਦੇ ਹਲਕਾ ਦੀਨਾਨਗਰ ਤੋ ਗੁਜਰਦੀ ਮਜੀਠੀ ਨਹਿਰ ਵਿਚ ਬਾਰਿਸ਼ ਕਾਰਨ ਪਾਣੀ ਵੱਧਣ ਨਾਲ ਪਾਣੀ ਦੇ ਤੇਜ਼ ਵਹਾ ਕਾਰਨ ਨਹਿਰ ਵਿਚ ਇਕ ਵੱਡਾ ਪਾੜ ਪੈ ਗਿਆ।

ਇਸ ਕਰਕੇ ਨਹਿਰੀ ਪਾਣੀ ਲੋਕਾਂ ਦੇ ਖੇਤਾਂ ਵਿੱਚ ਪਹੁੰਚ ਗਿਆ ਅਤੇ 500 ਏਕੜ ਦੇ ਕਰੀਬ ਕਿਸਾਨਾਂ ਦੀ ਫਸਲ ਪਾਣੀ ਵਿਚ ਡੁੱਬਣ ਕਾਰਨ ਕਾਫੀ ਪ੍ਰਭਾਵਿਤ ਹੋਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਨਹਿਰ ਦੀ ਸਫਾਈ ਨਹੀ ਕੀਤੀ ਗਈ ਜਿਸ ਕਰਕੇ ਇਸ ਦਾ ਬਨ ਟੁੱਟ ਗਿਆ ਅੱਤੇ ਕਿਸਾਨਾ ਦਾ ਨੁਕਸਾਨ ਹੋਇਆ ਹੈ

ਨਹੀਂ ਹੋਈ ਨਹਿਰ ਦੀ ਸਫਾਈ-ਕਿਸਾਨ

ਜਾਣਕਾਰੀ ਦਿੰਦਿਆਂ ਪੀੜਤ ਕਿਸਾਨਾਂ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ (Punjab Govt) ਦੇ ਵੱਲੋਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਸਨ ਕਿ ਨਹਿਰਾਂ ਦੀ ਸਫ਼ਾਈ ਕੀਤੀ ਜਾਵੇ ਪਰ ਦੀਨਾਨਗਰ ਦੇ ਅਧੀਨ ਆਉਂਦੀ ਮਜੀਠੀ ਨਹਿਰ ਦੀ ਸਫ਼ਾਈ ਨਾ ਹੋਣ ਦਾ ਖਮਿਆਜਾ ਅੱਜ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਉਹਨਾਂ ਦਾ ਕਹਿਣਾ ਹੈ ਕੀ ਇਸ ਨਹਿਰ ਦੀ ਸਫਾਈ ਨਹਿਰੀ ਵਿਭਾਗ ਦੇ ਵੱਲੋਂ ਨਹੀਂ ਕੀਤੀ ਗਈ ਜੇਕਰ ਨਹਿਰੀ ਵਿਭਾਗ ਦੇ ਕਰਮਚਾਰੀਆਂ ਨੇ ਆਪਣੀ ਡਿਊਟੀ ਜ਼ਿੰਮੇਦਾਰੀ ਨਾਲ ਨਿਭਾਈ ਹੁੰਦੀ ਤਾਂ ਅੱਜ ਕਿਸਾਨਾਂ ਦਾ ਨੁਕਸਾਨ ਨਹੀਂ ਸੀ ਹੋਣਾ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰਾਬ ਹੋਈ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਜਿਨ੍ਹਾਂ ਕਰਮਚਾਰੀਆਂ ਨੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਉਹਨਾਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇ

‘ਜਲਦ ਠੀਕ ਕਰਵਾਈ ਜਾਵੇਗੀ ਨਹਿਰ’

ਉਧਰ ਮੌਕੇ ਤੇ ਫਸਲਾਂ ਦਾ ਜਾਇਜ਼ਾ ਲੈਣ ਪਹੁੰਚੇ ਨਹਿਰੀ ਵਿਭਾਗ ਦੇ ਕਮਚਾਰੀ ਪਰਸ਼ੋਤਮ ਦਾ ਕਹਿਣਾ ਹੈ ਕਿ ਬਰਸਾਤ ਕਾਰਨ ਪਾਣੀ ਦਾ ਪੱਧਰ ਵਧਣ ਕਾਰਨ ਨਹਿਰ ਨਹਿਰ ਵਿੱਚ ਪਾੜ ਪਿਆ ਹੈ ਅਤੇ ਇਸਨੂੰ ਜਲਦ ਠੀਕ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਇਸ ਨੂੰ ਜਲਦ ਠੀਕ ਕਰਕੇ ਹੋਣ ਵਾਲੇ ਨੁਕਸਾਨ ਤੋਂ ਕਿਸਾਨਾਂ ਨੂੰ ਬਚਾਇਆ ਜਾਵੇਗਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version