ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Gurdaspur: FCI ਇੰਸਪੈਕਟਰ ਦੀ ਮਾਂ ਦਾ ਕਤਲ, ਲੁਟ ਦੀ ਨੀਅਤ ਨਾਲ ਘਰ ‘ਚ ਵੜ੍ਹੇ ਚੋਰ ਨੇ ਲਈ ਜਾਨ, ਗਟਰ ‘ਚ ਸੁੱਟੀ ਲਾਸ਼

ਮ੍ਰਿਤਕ ਔਰਤ ਦੀ ਪਛਾਣ ਕਮਲਾ ਦੇਵੀ ਪਤਨੀ ਸੇਵਾਮੁਕਤ ਸੂਬੇਦਾਰ ਕਰਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਔਰਤ ਦਾ ਇੱਕ ਪੁੱਤਰ ਮਰਚੈਂਟ ਨੇਵੀ ਵਿੱਚ ਕੈਪਟਨ ਹੈ ਅਤੇ ਦੂਜਾ ਪੁੱਤਰ ਐਫਸੀਆਈ ਚੰਡੀਗੜ੍ਹ ਵਿੱਚ ਇੰਸਪੈਕਟਰ ਹੈ। ਜਦਕਿ ਬੇਟੀ ਪਠਾਨਕੋਟ ਰਹਿੰਦੀ ਹੈ।

Gurdaspur: FCI ਇੰਸਪੈਕਟਰ ਦੀ ਮਾਂ ਦਾ ਕਤਲ, ਲੁਟ ਦੀ ਨੀਅਤ ਨਾਲ ਘਰ ‘ਚ ਵੜ੍ਹੇ ਚੋਰ ਨੇ ਲਈ ਜਾਨ, ਗਟਰ ‘ਚ ਸੁੱਟੀ ਲਾਸ਼
Follow Us
lalit-kumar
| Updated On: 19 May 2023 17:57 PM

ਗੁਰਦਾਸਪੁਰ। ਗਰਦਾਸਪੁਰ ਤੋਂ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਲੁੱਟ ਦੀ ਨੀਅਤ ਨਾਲ ਘਰ ‘ਚ ਦਾਖਲ ਹੋਏ ਚੋਰਾਂ ਨੇ 60 ਸਾਲਾ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ। ਔਰਤ ਦੀ ਲਾਸ਼ ਨੂੰ ਸਸਕਾਰ ਲਈ ਘਰ ‘ਚ ਬਣੇ ਗਟਰ ‘ਚ ਸੁੱਟ ਦਿੱਤਾ ਗਿਆ। ਇਸ ਬਾਰੇ ਜਦੋਂ ਆਸਪਾਸ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਗਟਰ ‘ਚੋਂ ਬਾਹਰ ਕੱਢਿਆ। ਮ੍ਰਿਤਕ ਮਹਿਲਾ FCI ਇੰਸਪੈਕਟਰ (Inspector) ਦੀ ਮਾਂ ਦੱਸੀ ਜਾ ਰਹੀ ਹੈ।

ਕਤਲ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਮੁਖੀ ਮੇਜਰ ਸਿੰਘ ਪੁਲਿਸ (Police) ਪਾਰਟੀ ਸਮੇਤ ਮੌਕੇ ਤੇ ਪੁੱਜੇ। ਮਾਮਲਾ ਦੀਨਾਨਗਰ ਅਧੀਨ ਪੈਂਦੇ ਪਿੰਡ ਅਵਾਂਖਾ ਦਾ ਹੈ। ਮ੍ਰਿਤਕ ਔਰਤ ਦੀ ਪਛਾਣ ਕਮਲਾ ਦੇਵੀ ਪਤਨੀ ਸੇਵਾਮੁਕਤ ਸੂਬੇਦਾਰ ਕਰਨ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਔਰਤ ਦਾ ਇੱਕ ਪੁੱਤਰ ਮਰਚੈਂਟ ਨੇਵੀ ਵਿੱਚ ਕੈਪਟਨ ਹੈ ਅਤੇ ਦੂਜਾ ਪੁੱਤਰ ਐਫਸੀਆਈ ਚੰਡੀਗੜ੍ਹ (Chandigarh) ਵਿੱਚ ਇੰਸਪੈਕਟਰ ਹੈ। ਜਦਕਿ ਬੇਟੀ ਰੇਣੂ ਪਠਾਨਕੋਟ ਰਹਿੰਦੀ ਹੈ। ਮ੍ਰਿਤਕ ਦੀ ਬੇਟੀ ਰੇਨੂੰ ਚੌਧਰੀ ਦੇ ਬਿਆਨਾਂ ‘ਤੇ ਮਿਥੁਨ ਉਰਫ ਪ੍ਰੇਮ ਚੰਦ ਵਾਸੀ ਅਵਾਂਖਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਕਮਰੇ ‘ਚ ਪਏ ਸਨ ਖੂਨ ਦੇ ਛਿੱਟੇ

ਔਰਤ ਦੇ ਗੁਆਂਢ ਵਿਚ ਰਹਿਣ ਵਾਲੇ ਪਵਨ ਕੁਮਾਰ ਨੇ ਦੱਸਿਆ ਕਿ ਉਸ ਨੇ ਕਮਲਾ ਦੇਵੀ ਦੇ ਘਰ ਦੇ ਬਾਹਰ ਪਿੰਡ ਦੇ ਹੀ ਇਕ ਵਿਅਕਤੀ ਨੂੰ ਦੇਖਿਆ। ਜਦੋਂ ਉਸ ਨੂੰ ਇੱਥੇ ਆਉਣ ਦਾ ਕਾਰਨ ਪੁੱਛਿਆ ਤਾਂ ਉਹ ਮੋਟਰਸਾਈਕਲ ਸਟਾਰਟ ਕਰਕੇ ਫ਼ਰਾਰ ਹੋ ਗਿਆ। ਸ਼ੱਕ ਪੈਣ ‘ਤੇ ਉਹ ਕਮਲਾ ਦੇਵੀ ਦੇ ਘਰ ਪਹੁੰਚਿਆ ਤਾਂ ਇਕ ਕਮਰੇ ‘ਚ ਖੂਨ ਦੇ ਛਿੱਟੇ ਪਏ ਸਨ ਅਤੇ ਨੇੜੇ ਹੀ ਲੋਹੇ ਦੀ ਰਾਡ ਪਈ ਸੀ ਪਰ ਕਮਲਾ ਦੇਵੀ ਦਾ ਪਤਾ ਨਹੀਂ ਲੱਗ ਸਕਿਆ। ਥਾਂ-ਥਾਂ ਭਾਲ ਕਰਨ ‘ਤੇ ਘਰ ਦੇ ਵਿਹੜੇ ‘ਚ ਗਟਰ ਦਾ ਢੱਕਣ ਚੁੱਕ ਕੇ ਦੇਖਿਆ ਤਾਂ ਕਮਲਾ ਦੇਵੀ ਦੀ ਲਾਸ਼ ਲਟਕ ਰਹੀ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...