ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਿਟਾਇਰ ਅਫਸਰ ਨੇ ਕਰਵਾਇਆ ਦੂਜਾ ਵਿਆਹ ਤਾਂ ਪਤਨੀ 15 ਦਿਨ 10 ਲੱਖ ਦੀ ਠੱਗੀ ਮਾਰਕੇ ਫੁਰਰ

ਗੁਰਦਾਸਪੁਰ ਵਿਖੇ ਇੱਕ ਸੇਵਾਮੁਕਤ ਅਫਸਰ ਨੇ ਪਹਿਲੀ ਪਤਨੀ ਦੀ ਮੌਤ ਹੋਣ ਤੋਂ ਬਾਅਦ ਦੂਜਾ ਵਿਆਹ ਕਰਵਾਇਆ ਪਰ ਉਸਨੂੰ ਕੀ ਪਤਾ ਸੀ ਉਸਦਾ ਵਿਆਹ ਇੱਕ ਠੱਗ ਮਹਿਲਾ ਨਾਲ ਹੋਇਆ ਹੈ। ਵਿਆਹ ਦੇ 15 ਦਿਨਾਂ ਅੰਦਰ ਅਫਸਰ ਦੀ ਪਤਨੀ ਉਸਤੋਂ 10 ਲੁੱਖ ਰੁਪਏ ਠੱਗਕੇ ਫਰਾਰ ਹੋ ਗਈ। ਪੀੜਤ ਨੂੰ ਹੁਣ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।

ਰਿਟਾਇਰ ਅਫਸਰ ਨੇ ਕਰਵਾਇਆ ਦੂਜਾ ਵਿਆਹ ਤਾਂ ਪਤਨੀ 15 ਦਿਨ 10 ਲੱਖ ਦੀ ਠੱਗੀ ਮਾਰਕੇ ਫੁਰਰ
Follow Us
avtar-singh
| Updated On: 12 Sep 2023 14:14 PM

ਗੁਰਦਾਸਪੁਰ। ਮਹਿਲਾਵਾਂ ਨਾਲ਼ ਲੁੱਟ ਹੋਣ ਦੀਆਂ ਕਈ ਵਾਰਦਾਤਾਂ ਸੁਣੀਆਂ ਹੋਣਗੀਆਂ ਪਰ ਗੁਰਦਾਸਪੁਰ (Gurdaspur) ਤੋਂ ਇੱਕ ਹੈਰਾਨੀ ਜਨਕ ਮਸਲਾ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਨੇ ਪਹਿਲਾ ਜੰਗਲਾਤ ਵਿਭਾਗ ਤੋ ਸੇਵਾ ਮੁਕਤ ਹੋਏ ਅਫ਼ਸਰ ਨਾਲ ਵਿਆਹ ਕਰਵਾਇਆ ਅਤੇ 15 ਦਿਨਾਂ ਵਿੱਚ ਉਸ ਨੂੰ ਘਰ ਦੇ ਵਿੱਚ ਬੇਹੋਸ਼ ਕਰਕੇ ਨਗਦੀ ਅਤੇ ਗਹਿਣੇ ਲੈਕੇ ਫਰਾਰ ਹੋ ਗਈ ਅਤੇ ਪਿਛਲੇ ਇਕ ਮਹੀਨੇ ਤੋਂ ਇਹ ਸੇਵਾ ਮੁਕਤ ਅਧਿਕਾਰੀ ਪੁਲਿਸ ਤੋਂ ਇਨਸਾਫ ਲੈਣ ਦੇ ਲਈ ਦਰ ਦਰ ਦੀਆਂ ਠੋਕਰਾਂ ਖਾ ਰਿਹਾ ਹੈ ਪਰ ਅਜੇ ਤੱਕ ਪੁਲਿਸ ਵਲੌ ਮਾਮਲਾ ਦਰਜ ਨਹੀਂ ਕੀਤਾ ਜਾ ਰਿਹਾ।

ਸਤਨਾਮ ਸਿੰਘ ਨੇ ਦੱਸਿਆ ਕਿ ਕਰੀਬ ਇਕ ਸਾਲ ਪਹਿਲਾਂ ਉਸ ਦੀ ਪਤਨੀ ਦੀ ਮੌਤ ਹੋ ਗਈ ਸੀ ਅਤੇ ਉਸਦੇ ਬੱਚੇ ਵੀ ਵਿਦੇਸ਼ ਵਿੱਚ ਰਹਿੰਦੇ ਹਨ ਪਤਨੀ ਦੀ ਮੌਤ ਤੋਂ ਬਾਅਦ ਉਹ ਘਰ ਵਿਚ ਇਕੱਲਾ ਰਹਿੰਦਾ ਸੀ ਜਿਸ ਕਰਕੇ ਉਸਨੇ ਆਪਣੇ ਬੱਚਿਆਂ ਦੀ ਸਹਿਮਤੀ ਨਾਲ ਪਟਿਆਲਾ (Patiala) ਦੀ ਇੱਕ ਮਹਿਲਾ ਨਾਲ ਦੂਸਰਾ ਵਿਆਹ ਕਰ ਲਿਆ। ਵਿਆਹ ਕਰਵਾਓਣ ਤੋ ਬਾਅਦ ਜਦੋਂ ਓਸਦੀ ਪਤਨੀ ਕਰ ਆ ਗਈ ਤਾਂ ਵਿਆਹ ਤੋਂ ਦੋ ਦਿਨ ਬਾਅਦ ਹੀ ਉਸਨੇ ਕਿਹਾ ਕਿ ਉਸਦੀ ਮਾਂ ਬਿਮਾਰ ਹੋ ਗਈ ਹੈ।

ਮਾਂ ਦੀ ਬੀਮਾਰੀ ਦਾ ਬਹਾਨਾ ਬਣਾ ਕੇ ਠੱਗੇ ਪੈਸੇ

ਜੋ ਪਟਿਆਲਾ ਦੇ ਇੱਕ ਹਸਪਤਾਲ ਵਿੱਚ ਜੇਰੇ ਇਲਾਜ ਹੈ। ਇਹ ਕਹਿ ਕੇ ਉਹ ਆਪਣੇ ਪੇਕੇ ਪਟਿਆਲਾ ਚਲੀ ਗਈ ਅਤੇ ਉੱਥੇ ਜਾ ਕਿ ਉਸਨੇ ਇਲਾਜ਼ ਲਈ ਪੈਸਿਆਂ ਦੀ ਮੰਗ ਕੀਤੀ ਪਹਿਲੀ ਵਾਰ ਉਸਨੇ ਆਪਣੀ ਦੂਸਰੀ ਪਤਨੀ ਦੇ ਖਾਤੇ ਵਿੱਚ 50 ਹਜ਼ਾਰ ਰੁਪਏ ਅੱਤੇ ਦੂਸਰੀ ਵਾਰ 1 ਲੱਖ ਰੁਪਏ ਅਤੇ ਫਿਰ 2 ਲੱਖ ਰੁਪਏ ਇਸ ਤਰ੍ਹਾਂ ਉਸ ਨੇ 6 ਲੱਖ ਰੁਪਏ ਉਸਦੇ ਕੋਲੋਂ ਮੰਗਵਾ ਲਏ। ਜਦੋਂ ਉਸ ਨੇ ਅੱਗੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਨੂੰ ਕਿਹਾ ਕਿ ਉਹ ਘਰ ਵਾਪਿਸ ਆ ਜਾਵੇ।

ਨਸ਼ੀਲਾ ਪਦਾਰਥ ਖਿਲਾਕੇ ਕੀਤਾ ਬੇਹੋਸ਼

ਅਗਲੇ ਦਿਨ ਉਹ ਆਪਣੀ ਭੈਣ ਨਾਲ ਘਰ ਵਾਪਿਸ ਆ ਗਈ। ਉਸਦੀ ਭੈਣ ਨੇ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਜਾ ਰਹੀ ਹੈ ਅਤੇ ਉਸਦਾ ਡਰਾਈਵਰ ਉਸਨੂੰ ਅੰਮ੍ਰਿਤਸਰ (Amritsar) ਛੱਡ ਆਇਆ। ਅਗਲੀ ਰਾਤ ਉਸਦੀ ਦੂਸਰੀ ਪਤਨੀ ਨੇ ਉਸਨੂੰ ਰੋਟੀ ਵਿਚ ਨਸ਼ੀਲਾ ਪਦਾਰਥ ਮਿਲਾ ਕੇ ਉਸਨੂੰ ਬੇਹੋਸ਼ ਕਰ ਦਿੱਤਾ ਅਤੇ ਘਰ ਵਿੱਚ ਪਏ 6 ਤੋਲੇ ਸੋਨੇ ਦੇ ਗਹਿਣੇ 2 ਲੱਖ ਰੁਪਏ ਦੀ ਨਕਦੀ ਲੈਕੇ ਫਰਾਰ ਹੋ ਗਈ। ਉਹਨਾਂ ਦੱਸਿਆ ਕਿ ਉਸ ਨਾਲ ਕੁੱਲ 10 ਲੱਖ ਰੁਪਏ ਠੱਗੀ ਵੱਜੀ ਹੈ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਹੈ ਪਰ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਇਸ ਮਹਿਲਾ ਦੇ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਜਾ ਰਿਹਾ

ਮਾਮਲੇ ਦੀ ਜਾਂਚ ਜਾਰੀ-ਡੀਐੱਸਪੀ

ਇਸ ਮਾਮਲੇ ਸੰਬੰਧੀ ਜਦੋਂ ਡੀਐਸਪੀ ਸੁਖਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਵਿਅਕਤੀ ਸਤਨਾਮ ਸਿੰਘ ਵਲੋਂ ਆਪਣੀ ਦੂਸਰੀ ਪਤਨੀ ਦੇ ਖਿਲਾਫ਼ ਧੋਖਾਧੜੀ ਨਾਲ ਲੁੱਟ ਕਰਨ ਦੀ ਸ਼ਿਕਾਇਤ ਦਿੱਤੀ ਗਈ ਹੈ। ਇਸਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਮਾਮਲੇ ਦੀ ਜਾਂਚ ਤੋਂ ਬਾਅਦ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ

Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ...
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ...
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...