Punjab Flood: ਡੁੱਬੇ ਪਿੰਡਾਂ ‘ਚ NDRF ਦੇ ਨਾਲ ਫੌਜ ਨੇ ਸਾਂਭਿਆ ਮੋਰਚਾ, 4 ਦਿਨ ਖੁੱਲ੍ਹੇ ਰਹਿਣਗੇ ਭਾਖੜਾ ਦੇ ਫਲੱਡ ਗੇਟ
Punjab Flood: ਪੰਜਾਬ ਸਰਕਾਰ ਦੇ ਸਾਰੇ ਮੰਤਰੀ ਹੜ੍ਹਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਗ੍ਰਾਉਂਡ ਜੀਰੋ ਤੇ ਆਰਮੀ ਅਤੇ ਐਨਡੀਆਰਐਫ ਦੀ ਮਦਦ ਕਰ ਰਹੇ ਹਨ। ਨਾਲ ਹੀ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।
ਭਾਖੜਾ ਡੈਮ ਮੈਨੇਜਮੈਂਟ ਬੋਰਡ (BBMB) ਨੇ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਰਹੇ ਪਾਣੀ ਦੇ ਪੱਧਰ ਨੂੰ ਹੇਠਾਂ ਲਿਆਉਣ ਲਈ ਫਲੱਡ ਗੇਟ ਅਗਲੇ ਚਾਰ ਦਿਨਾਂ ਲਈ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਕਾਰਨ ਸਤਲੁਜ ਦਰਿਆ ਦੇ ਪਾਣੀ ਦੇ ਵਧੇ ਪੱਧਰ ਨੇ ਰੂਪਨਗਰ ਵਿੱਚ ਆਪਣਾ ਅਸਰ ਵਿਖਾਇਆ ਹੈ। ਦੂਜੇ ਪਾਸੇ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਤੋਂ ਬਾਅਦ ਪੌਂਗ ਡੈਮ ਤੋਂ ਛੱਡੇ ਜਾਣ ਵਾਲੇ ਪਾਣੀ ਦਾ ਅਸਰ ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ।
ਪੌਂਗ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਅੰਮ੍ਰਿਤਸਰ ਦੇ ਪਿੰਡ ਸ਼ੇਰੋਬਾਗਾ ਦੇ ਘਰ ਪਾਣੀ ਦੀ ਲਪੇਟ ਵਿੱਚ ਆ ਗਏ। ਜਿਸ ਤੋਂ ਬਾਅਦ ਸ਼ਾਮ ਨੂੰ ਲੋਕਾਂ ਨੂੰ ਬਚਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਐਨਡੀਆਰਐਫ ਦੀਆਂ ਟੀਮਾਂ ਨੇ ਇਸ ਦੌਰਾਨ ਚਾਰਜ ਸੰਭਾਲ ਲਿਆ ਅਤੇ 26 ਲੋਕਾਂ ਅਤੇ 30 ਪਾਲਤੂ ਜਾਨਵਰਾਂ ਨੂੰ ਬਚਾਇਆ। ਇਸ ਦੌਰਾਨ ਪਿੰਡ ਦੇ ਗੁਰੂਘਰ ਵਿੱਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵੀ ਸਤਿਕਾਰ ਸਹਿਤ ਸੁਰੱਖਿਅਤ ਥਾਂ ਤੇ ਲਿਜਾਇਆ ਗਿਆ ਹੈ।
ਅੰਮ੍ਰਿਤਸਰ ‘ਚ ਬਿਆਸ ਦਰਿਆਖਤਰੇ ਦੇ ਨਿਸ਼ਾਨ ਨੂੰ ਛੂਹ ਗਿਆ ਹੈ। ਅੰਮ੍ਰਿਤਸਰ ਤੋਂ ਇਲਾਵਾ ਬਿਆਸ ਦਾ ਅਸਰ ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਤਰਨਤਾਰਨ ਦੇ ਪਿੰਡ ਧੂੰਦਾ ਵਿੱਚ ਧੁੱਸੀ ਬੰਨ੍ਹ ਵਿੱਚ ਪਾੜ ਪੈ ਗਿਆ ਹੈ। ਜਿਸ ਕਾਰਨ 15 ਹਜ਼ਾਰ ਏਕੜ ਜ਼ਮੀਨ ਪਾਣੀ ਵਿੱਚ ਡੁੱਬ ਗਈ ਹੈ।
#WATCH | Punjab: On flood-like situation in Gurdaspur area, NDRF Inspector, Sanjay Bisht, says, “I have come here with a team of 24 people for rescue and evacuation…The administration is deputing us where there is a need…” pic.twitter.com/aDA6JeDitI
— ANI (@ANI) August 17, 2023
ਇਹ ਵੀ ਪੜ੍ਹੋ
ਭਾਖੜਾ ਦਾ ਪਾਣੀ ਸਤਲੁਜ ਵਿੱਚ ਦਾਖਲ ਹੋਣ ਕਾਰਨ ਰੂਪਨਗਰ ਵਿੱਚ ਕਈ ਥਾਵਾਂ ਤੇ ਧੁੱਸੀ ਬੰਨ੍ਹ ਟੁੱਟ ਗਏ। ਪਿੰਡ ਬੁਰਜ ਚ ਬੰਨ੍ਹ ਟੁੱਟਣ ਮਗਰੋਂ ਸਥਿਤੀ ਤੇ ਕਾਬੂ ਪਾਉਣ ਦੇ ਯਤਨ ਜਾਰੀ ਹਨ। ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਦੱਸਿਆ ਕਿ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਚੱਲ ਰਿਹਾ ਹੈ। ਮਿੱਟੀ ਦੀਆਂ ਇੱਕ ਲੱਖ ਬੋਰੀਆਂ ਭਰੀਆਂ ਗਈਆਂ ਹਨ।
ਤਾਜ਼ਾ ਜਾਣਕਾਰੀ… ਰਾਤ 16 Aug
Latest Update .. #AnandpurSahib pic.twitter.com/w9jsw5mNzg— Harjot Singh Bains (@harjotbains) August 16, 2023
ਭਾਖੜਾ ਦਾ ਪਾਣੀ 2 ਫੁੱਟ ਘਟਿਆ
ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1676.45 ਫੁੱਟ ‘ਤੇ ਪਹੁੰਚ ਗਿਆ ਹੈ, ਜੋ ਕਿ ਪਿਛਲੇ ਦਿਨਾਂ ਨਾਲੋਂ 2 ਫੁੱਟ ਘੱਟ ਅਤੇ ਖ਼ਤਰੇ ਦੇ ਨਿਸ਼ਾਨ ਤੋਂ 4 ਫੁੱਟ ਘੱਟ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 54887 ਕਿਊਸਿਕ ਦਰਜ ਕੀਤੀ ਗਈ। ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਅਤੇ ਫਲੱਡ ਗੇਟਾਂ ਰਾਹੀਂ ਸਿਰਫ਼ 79195 ਕਿਊਸਿਕ ਪਾਣੀ ਛੱਡਿਆ ਗਿਆ। ਇਸ ਦੇ ਨਾਲ ਹੀ 2 ਫੁੱਟ ਦੇ ਕਰੀਬ ਗੇਟ ਖੋਲ੍ਹ ਦਿੱਤੇ ਗਏ ਹਨ ਅਤੇ ਪਾਣੀ ਨੂੰ ਕੰਟਰੋਲ ‘ਚ ਛੱਡਿਆ ਜਾ ਰਿਹਾ ਹੈ, ਤਾਂ ਜੋ ਪੰਜਾਬ ‘ਚ ਜ਼ਿਆਦਾ ਨੁਕਸਾਨ ਨਾ ਹੋਵੇ।
ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 56900 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ 79400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਪੌਂਗ ਡੈਮ ਅਜੇ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹੈ। ਬੀਬੀਐਮਬੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ 1.40 ਕਿਊਸਿਕ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ।
ਪਿੰਡ ਚੰਦਪੁਰ ਬੇਲੇ ਵਿੱਚ ਬਚਾਅ ਕਾਰਜ ਸ਼ੁਰੂ
ਰੂਪਨਗਰ ਦੇ ਪਿੰਡ ਚੰਦਪੁਰ ਬੇਲੇ ਨੂੰ ਜਾਂਦੀ ਸੜਕ ਟੁੱਟਣ ਕਾਰਨ ਪਿੰਡ ਦਾ ਸੰਪਰਕ ਟੁੱਟ ਗਿਆ। ਪਰ ਹੁਣ ਟੀਮ ਸਹਾਇਤਾ ਦੇਣ ਲਈ ਉੱਥੇ ਪਹੁੰਚ ਗਈ ਹੈ। ਮੰਤਰੀ ਬੈਂਸ ਨੇ ਦੱਸਿਆ ਕਿ ਲੋਕਾਂ ਤੱਕ ਜ਼ਰੂਰੀ ਵਸਤਾਂ ਪਹੁੰਚਾਈਆਂ ਜਾ ਰਹੀਆਂ ਹਨ। ਪਿੰਡ ਰਾਮਗੜ੍ਹ ਬੇਲਾ ਅਤੇ ਪੱਤੀ ਸ਼ੇਖ ਸਿੰਘ ਵਿੱਚ ਵੀ ਬਚਾਅ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ। ਸੀਐਮ ਭਗਵੰਤ ਮਾਨ ਖੁਦ ਪੂਰੇ ਕੰਮ ਦੀ ਨਿਗਰਾਨੀ ਕਰ ਰਹੇ ਹਨ।
ਗੁਰਦਾਸਪੁਰ ਦੇ 50 ਪਿੰਡ ਹੜ੍ਹ ਦੀ ਲਪੇਟ ‘ਚ
ਗੁਰਦਾਸਪੁਰ ਜ਼ਿਲ੍ਹੇ ਵਿੱਚ ਬਿਆਸ ਦਰਿਆ ਪੌਂਗ ਡੈਮ ਤੋਂ ਵੱਡੀ ਮਾਤਰਾ ਵਿੱਚ ਪਾਣੀ ਛੱਡਣ ਤੋਂ ਬਾਅਦ 50 ਦੇ ਕਰੀਬ ਪਿੰਡ ਪ੍ਰਭਾਵਿਤ ਹੋਏ ਹਨ। ਹੜ੍ਹਾਂ ਕਾਰਨ ਦੀਨਾਨਗਰ, ਗੁਰਦਾਸਪੁਰ ਅਤੇ ਕਾਹਨੂੰਵਾਨ ਖੇਤਰਾਂ ਵਿੱਚ ਕਰੀਬ 50 ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਜਿਨ੍ਹਾਂ ਵਿੱਚੋਂ ਕਰੀਬ 12 ਪਿੰਡ ਖਾਸ ਕਰਕੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ।
ਗੁਰਦਾਸਪੁਰ ਵਿੱਚ, 15 ਕਿਸ਼ਤੀਆਂ ਨਾਲ ਟੀਮਾਂ ਨੇ 500 ਤੋਂ ਵੱਧ ਲੋਕਾਂ ਨੂੰ ਬਚਾਇਆ ਅਤੇ 100 ਤੋਂ ਵੱਧ ਨੂੰ ਜ਼ਿੰਦਾ ਬਚਾਇਆ। ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਵਿੱਚ ਚੀਚੀਆ ਛਰੋਈਆ, ਪੱਖੋਵਾਲ, ਦਾਉਵਾਲ, ਖਹਿਰਾ, ਦਲੇਰਪੁਰ, ਪਡਾਣਾ, ਛੀਨਾ ਬੇਟ, ਨਡਾਲਾ, ਜਗਪੁਰ ਕਲਾਂ, ਕੋਹਲੀਆਂ ਅਤੇ ਖਾਰੀਆਂ ਸ਼ਾਮਲ ਹਨ।
ਪੌਂਗ ਡੈਮ ਨੇ ਪਾਣੀ ਦੀ ਨਿਕਾਸ ਘਟਾਈ
ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਗੁਰਦਾਸਪੁਰ ਦਾ ਧੁੱਸੀ ਬੰਨ੍ਹ ਟੁੱਟ ਗਿਆ। ਜਿਸ ਕਾਰਨ ਜਗਤਪੁਰ ਟਾਂਡਾ ਅਤੇ ਭੈਣੀ ਪਸਵਾਲ ਇਲਾਕੇ ਪ੍ਰਭਾਵਿਤ ਹੋਏ। ਗੁਰਦਾਸਪੁਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੌਂਗ ਡੈਮ ਤੋਂ ਬਾਅਦ ਦੁਪਹਿਰ ਤੱਕ ਪਾਣੀ ਛੱਡਣ ਦਾ ਸਿਲਸਿਲਾ ਘਟਾਇਆ ਗਿਆ ਸੀ, ਜਿਸ ਤੋਂ ਬਾਅਦ ਹੁਣ ਪਾਣੀ ਦਾ ਪੱਧਰ ਘਟਣ ਦੀ ਉਮੀਦ ਹੈ।
#WATCH | Punjab: Deputy Commissioner, Gurdaspur Dr Himanshu Aggarwal speaks on the flood-like situation in the area, says, “More than 100 people have been rescued till now with the help of NDRF, SDRF and Army. All arrangements have been made for the rescued people. Rescue work is pic.twitter.com/fQ9PrycPp0
— ANI (@ANI) August 16, 2023
ਹੁਸ਼ਿਆਰਪੁਰ ‘ਚ ਵੀ ਬਚਾਅ ਕਾਰਜ ਜਾਰੀ
ਹੁਸ਼ਿਆਰਪੁਰ ਦੇ ਡੀਸੀ ਕੋਮਲ ਮਿੱਤਲ ਵਾਰ-ਵਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਹਿ ਰਹੇ ਹਨ। ਮੁਕੇਰੀਆਂ ਦੇ ਪਿੰਡ ਮਹਿਤਾਬਪੁਰ ਤੋਂ ਇਲਾਵਾ ਹਲੇਰ, ਮੋਤਲਾ, ਬੇਲਾ ਸਰਿਆਣਾ, ਕੋਲੀਆਂ ਵਿੱਚ ਵੀ ਹੜ੍ਹਾਂ ਦੀ ਸਥਿਤੀ ਤੇ ਨਜ਼ਰ ਰੱਖੀ ਜਾ ਰਹੀ ਹੈ। NDRF ਅਤੇ SDRF ਦੀਆਂ ਟੀਮਾਂ ਲਗਾਤਾਰ ਖੇਤਰ ‘ਚ ਹਨ ਅਤੇ ਜ਼ਰੂਰੀ ਸਮਾਨ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚਾਇਆ ਜਾ ਰਿਹਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ