AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਵੀ ਅਤੇ ਉੱਜ ਦਰਿਆਵਾਂ ਦੇ ਪਾਣੀ ਨਾਲ ਬਣੇ ਹੜ੍ਹ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਕਰਤਾਰਪੁਰ ਪਹੁੰਚੇ ਧਾਲੀਵਾਲ, ਬੋਲੇ-ਸਰਕਾਰ ਅਤੇ ਪ੍ਰਸ਼ਾਸਨ ਤਿਆਰ

Punjab Flood: ਪਠਾਨਕੋਟ ਦੇ ਬਮਿਆਲ ਤੱਕ ਦਾ ਇਲਾਕਾ ਹੜ੍ਹ ਦੀ ਲਪੇਟ ਵਿੱਚ ਹੈ। ਘਰ, ਬਾਜ਼ਾਰ ਅਤੇ ਸਰਕਾਰੀ ਦਫ਼ਤਰ ਵੀ ਭਰ ਗਏ। ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਡੇਰਾ ਬਾਬਾ ਨਾਨਕ ਚ ਬਣੇ ਕਰਤਾਰਪੁਰ ਕੋਰੀਡੋਰ ਤੇ ਪਾਣੀ ਪਹੁੰਚ ਗਿਆ ਹੈ।

ਰਾਵੀ ਅਤੇ ਉੱਜ ਦਰਿਆਵਾਂ ਦੇ ਪਾਣੀ ਨਾਲ ਬਣੇ ਹੜ੍ਹ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਕਰਤਾਰਪੁਰ ਪਹੁੰਚੇ ਧਾਲੀਵਾਲ, ਬੋਲੇ-ਸਰਕਾਰ ਅਤੇ ਪ੍ਰਸ਼ਾਸਨ ਤਿਆਰ
avtar-singh
| Updated On: 20 Jul 2023 18:02 PM IST
Share
ਗੁਰਦਾਸਪੁਰ ਨਿਊਜ਼। ਹਿਮਾਚਲ ਪ੍ਰਦੇਸ਼ ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਗੁਰਦਾਸਪੁਰ ਵਿੱਚ ਉੱਜ ਦਰਿਆ (Ujj River) ਵਿੱਚ ਇਕ ਵਾਰ ਫਿਰ ਉਛਾਲ ਆ ਗਿਆ ਹੈ, ਜਿਸ ਕਰਕੇ ਇੱਥੋਂ ਦੇ ਮਕੌੜਾ ਪਤਣ (Makoda Pattan) ਇਲਾਕੇ ਵਿੱਚ ਹੜ੍ਹ ਆ ਗਿਆ ਹੈ । ਹੜ੍ਹ ਦਾ ਪਾਣੀ ਆਉਣ ਤੋਂ ਬਾਅਦ ਇਥੋਂ ਦੇ 8 ਪਿੰਡਾਂ ਦਾ ਸੰਪਰਕ ਬੁੱਧਵਾਰ ਨੂੰ ਜੰਮੂ-ਕਸ਼ਮੀਰ ਵਾਲੇ ਪਾਸੇ ਤੋਂ ਉੱਜ ਨਦੀ ਚ 2.50 ਲੱਖ ਕਿਊਸਿਕ ਪਾਣੀ ਛੱਡਿਆ ਗਿਆ। ਇਸ ਕਾਰਨ ਪਠਾਨਕੋਟ (Pathankot) ਦੇ ਬਮਿਆਲ ਤੱਕ ਦਾ ਇਲਾਕਾ ਹੜ੍ਹ ਦੀ ਲਪੇਟ ਵਿੱਚ ਆ ਗਿਆ। ਘਰ, ਬਾਜ਼ਾਰ ਅਤੇ ਸਰਕਾਰੀ ਦਫ਼ਤਰ ਸਭ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਡੇਰਾ ਬਾਬਾ ਨਾਨਕ ਚ ਬਣੇ ਕਰਤਾਰਪੁਰ ਕੋਰੀਡੋਰ ਤੇ ਪਾਣੀ ਪਹੁੰਚ ਗਿਆ ਹੈ, ਜਿਸਨੂੰ ਵੇਖਦਿਆਂ ਪ੍ਰਸ਼ਾਸਨ ਨੇ ਨੇੜਲੇ ਪਿੰਡਾਂ ਨੂੰ ਖਾਲੀ ਕਰਵਾਇਆ ਲਿਆ ਹੈ। ਉੱਧਰ ਹਾਲਾਤ ਦਾ ਜਾਇਜ਼ਾ ਕੈਬਿਨੇਟ ਮੰਤਰੀ ਧਾਲੀਵਾਲ ਕਰਤਾਰਪੁਰ ਕੋਰੀਡੋਰ (Kartarpur Corridor) ਪਹੁੰਚੇ। ਉਨ੍ਹਾਂ ਰਾਵੀ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਅਤੇ ਜੀਰੋ ਲਾਈਨ ਦੇ ਕੋਲੋ ਤਾਜ਼ਾ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਹਰ ਤਰਾਂ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉੱਜ ਦਰਿਆ ਅਤੇ ਪਾਕਿਸਤਾਨ ਵਲੋਂ ਛੱਡਿਆ ਗਿਆ ਪਾਣੀ ਨੁਕਸਾਨ ਪਹੁੰਚਾ ਰਿਹਾ ਹੈ। ਖਤਰਾ ਅਜੇ ਵੀ ਬਰਕਰਾਰ ਹੈ, ਪਰ ਭਗਵੰਤ ਮਾਨ ਸਰਕਾਰ ਪੁਰੀ ਤਰਾਂ ਤਿਆਰ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਵਲੋਂ ਦਿੱਤੇ ਜਾ ਰਹੇ ਸਾਥ ਅਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਬਟਾਲਾ ਸਮੇਤ ਦੂਸਰੇ ਪ੍ਰਸ਼ਾਸਨਿਕ ਅਧਿਕਾਰੀ ਵੀ ਮਜ਼ੂਦ ਰਹੇ । ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...