ਰਾਵੀ ਅਤੇ ਉੱਜ ਦਰਿਆਵਾਂ ਦੇ ਪਾਣੀ ਨਾਲ ਬਣੇ ਹੜ੍ਹ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਕਰਤਾਰਪੁਰ ਪਹੁੰਚੇ ਧਾਲੀਵਾਲ, ਬੋਲੇ-ਸਰਕਾਰ ਅਤੇ ਪ੍ਰਸ਼ਾਸਨ ਤਿਆਰ

Updated On: 

20 Jul 2023 18:02 PM

Punjab Flood: ਪਠਾਨਕੋਟ ਦੇ ਬਮਿਆਲ ਤੱਕ ਦਾ ਇਲਾਕਾ ਹੜ੍ਹ ਦੀ ਲਪੇਟ ਵਿੱਚ ਹੈ। ਘਰ, ਬਾਜ਼ਾਰ ਅਤੇ ਸਰਕਾਰੀ ਦਫ਼ਤਰ ਵੀ ਭਰ ਗਏ। ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਡੇਰਾ ਬਾਬਾ ਨਾਨਕ ਚ ਬਣੇ ਕਰਤਾਰਪੁਰ ਕੋਰੀਡੋਰ ਤੇ ਪਾਣੀ ਪਹੁੰਚ ਗਿਆ ਹੈ।

ਰਾਵੀ ਅਤੇ ਉੱਜ ਦਰਿਆਵਾਂ ਦੇ ਪਾਣੀ ਨਾਲ ਬਣੇ ਹੜ੍ਹ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਕਰਤਾਰਪੁਰ ਪਹੁੰਚੇ ਧਾਲੀਵਾਲ, ਬੋਲੇ-ਸਰਕਾਰ ਅਤੇ ਪ੍ਰਸ਼ਾਸਨ ਤਿਆਰ
Follow Us On

ਗੁਰਦਾਸਪੁਰ ਨਿਊਜ਼। ਹਿਮਾਚਲ ਪ੍ਰਦੇਸ਼ ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਗੁਰਦਾਸਪੁਰ ਵਿੱਚ ਉੱਜ ਦਰਿਆ (Ujj River) ਵਿੱਚ ਇਕ ਵਾਰ ਫਿਰ ਉਛਾਲ ਆ ਗਿਆ ਹੈ, ਜਿਸ ਕਰਕੇ ਇੱਥੋਂ ਦੇ ਮਕੌੜਾ ਪਤਣ (Makoda Pattan) ਇਲਾਕੇ ਵਿੱਚ ਹੜ੍ਹ ਆ ਗਿਆ ਹੈ । ਹੜ੍ਹ ਦਾ ਪਾਣੀ ਆਉਣ ਤੋਂ ਬਾਅਦ ਇਥੋਂ ਦੇ 8 ਪਿੰਡਾਂ ਦਾ ਸੰਪਰਕ ਬੁੱਧਵਾਰ ਨੂੰ ਜੰਮੂ-ਕਸ਼ਮੀਰ ਵਾਲੇ ਪਾਸੇ ਤੋਂ ਉੱਜ ਨਦੀ ਚ 2.50 ਲੱਖ ਕਿਊਸਿਕ ਪਾਣੀ ਛੱਡਿਆ ਗਿਆ।

ਇਸ ਕਾਰਨ ਪਠਾਨਕੋਟ (Pathankot) ਦੇ ਬਮਿਆਲ ਤੱਕ ਦਾ ਇਲਾਕਾ ਹੜ੍ਹ ਦੀ ਲਪੇਟ ਵਿੱਚ ਆ ਗਿਆ। ਘਰ, ਬਾਜ਼ਾਰ ਅਤੇ ਸਰਕਾਰੀ ਦਫ਼ਤਰ ਸਭ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਡੇਰਾ ਬਾਬਾ ਨਾਨਕ ਚ ਬਣੇ ਕਰਤਾਰਪੁਰ ਕੋਰੀਡੋਰ ਤੇ ਪਾਣੀ ਪਹੁੰਚ ਗਿਆ ਹੈ, ਜਿਸਨੂੰ ਵੇਖਦਿਆਂ ਪ੍ਰਸ਼ਾਸਨ ਨੇ ਨੇੜਲੇ ਪਿੰਡਾਂ ਨੂੰ ਖਾਲੀ ਕਰਵਾਇਆ ਲਿਆ ਹੈ।

ਉੱਧਰ ਹਾਲਾਤ ਦਾ ਜਾਇਜ਼ਾ ਕੈਬਿਨੇਟ ਮੰਤਰੀ ਧਾਲੀਵਾਲ ਕਰਤਾਰਪੁਰ ਕੋਰੀਡੋਰ (Kartarpur Corridor) ਪਹੁੰਚੇ। ਉਨ੍ਹਾਂ ਰਾਵੀ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਅਤੇ ਜੀਰੋ ਲਾਈਨ ਦੇ ਕੋਲੋ ਤਾਜ਼ਾ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਹਰ ਤਰਾਂ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉੱਜ ਦਰਿਆ ਅਤੇ ਪਾਕਿਸਤਾਨ ਵਲੋਂ ਛੱਡਿਆ ਗਿਆ ਪਾਣੀ ਨੁਕਸਾਨ ਪਹੁੰਚਾ ਰਿਹਾ ਹੈ। ਖਤਰਾ ਅਜੇ ਵੀ ਬਰਕਰਾਰ ਹੈ, ਪਰ ਭਗਵੰਤ ਮਾਨ ਸਰਕਾਰ ਪੁਰੀ ਤਰਾਂ ਤਿਆਰ ਹੈ।

ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਵਲੋਂ ਦਿੱਤੇ ਜਾ ਰਹੇ ਸਾਥ ਅਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਬਟਾਲਾ ਸਮੇਤ ਦੂਸਰੇ ਪ੍ਰਸ਼ਾਸਨਿਕ ਅਧਿਕਾਰੀ ਵੀ ਮਜ਼ੂਦ ਰਹੇ ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ