Subscribe to
Notifications
Subscribe to
Notifications
ਉੱਜ ਦਰਿਆ ਤੋਂ 2.60 ਲੱਖ ਕਿਓਸਿਕ ਪਾਣੀ ਛੱਡਣ ਤੋਂ ਬਾਅਦ
ਮਕੌੜਾ ਪੱਤਣ (Makoda Pattan) ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਬਣ ਰਹੇ ਹਾਲਾਤਾਂ ਨਾਲ ਨਜਿੱਠਣ ਜਿਲ੍ਹਾ ਪ੍ਰਸ਼ਾਸਨ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਮਕੌੜਾ ਪੱਤਣ ਰਾਵੀ ਦਰਿਆ ਦੇ ਨੇੜੇ ਤੇੜੇ ਪਿੰਡਾਂ ਵਿੱਚ ਐਨਡੀਆਰਐਫ, ਆਰਮੀ, ਐਸਡੀਆਰਐਫ ਦੇ ਜਵਾਨ ਤਾਇਨਾਤ ਕਰ ਦਿਤੇ ਗਏ ਹਨ। ਆਰਮੀ ਦੇ ਜਵਾਨਾਂ ਵਲੋਂ ਡਰੋਨ ਦੇ ਜਰੀਏ ਪਿੰਡਾਂ ਦਾ ਜਾਇਜਾ ਲਿਆ ਜਾ ਰਿਹਾਂ ਹੈ। ਨਾਲ ਹੀ ਰਾਵੀ ਦਰਿਆ ਤੋਂ ਪਾਰ ਵੱਸਦੇ ਸੱਤ ਪਿੰਡਾਂ ਦੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਦੇ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਮਕੋੜਾ ਪੱਤਣ
ਰਾਵੀ ਦਰਿਆ ਤੇ ਹਾਲਾਤਾਂ ਦਾ ਜਾਇਜ਼ਾ ਲੈਣ ਪਹੁੰਚੇ ਸਹਾਇਕ ਕਮਿਸ਼ਨਰ ਸਚਿਨ ਪਾਠਕ ਨੇ ਦੱਸਿਆ ਕਿ ਉੱਜ ਦਰਿਆ ਤੋਂ ਛੱਡਿਆ ਪਾਣੀ ਰਾਵੀ ਦਰਿਆ ਨੇੜੇ ਸਥਿੱਤ ਲੋਕਾ ਦੇ ਖੇਤਾਂ ਤੱਕ ਹੀ ਪਹੁੰਚਿਆ ਹੈ। ਉਹਨਾਂ ਦੱਸਿਆ ਕਿ ਸਥਿਤੀ ਬਿਲਕੁਲ ਕਾਬੂ ਹੇਠ ਹੈ ਅਤੇ ਹਾਲੇ ਤੱਕ ਮਕੌੜਾ ਪੱਤਣ ਰਾਵੀ ਦਰਿਆ ਦੇ ਨੇੜੇ ਤੇੜੇ ਕਿਸੇ ਵੀ ਪਿੰਡਾਂ ਨੂੰ ਖਾਲੀ ਨਹੀਂ ਕੀਤਾ ਗਿਆ। ਸਿਰਫ ਦਰਿਆ ਦੇ ਨੇੜੇ ਗੁੱਜਰਾਂ ਬਰਾਦਰੀ ਦੇ ਕੁਲਾਂ ਨੂੰ ਹੀ ਉਠਾ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਬਣਾਏ ਸ਼ੈਲਟਰ ਹੋਮ ਵਿੱਚ ਰੱਖਿਆ ਗਿਆ ਹੈ।
ਉਹਨਾਂ ਦੱਸਿਆ ਕਿ ਲੋਕਾਂ ਦੀ ਸਹਾਇਤਾ ਦੇ ਲਈ ਐਨਡੀਆਰਐਫ, ਆਰਮੀ, ਐਸਡੀਆਰਐਫ ਦੇ ਜਵਾਨਾਂ ਦੀਆਂ ਕੁਝ ਟੁਕੜੀਆਂ ਬੁਲ੍ਹਾਈਆਂ ਗਈਆਂ ਹਨ। ਜਿਨ੍ਹਾਂ ਵੱਲੋਂ
ਡਰੋਨ ਰਾਹੀਂ ਨੇੜਲੇ ਪਿੰਡਾਂ ਉੱਪਰ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਰਾਵੀ ਦਰਿਆ ਤੋਂ ਪਾਰ ਵੱਸਦੇ ਸੱਤ ਪਿੰਡ ਭਰਿਆਲ, ਤੂਰਬਾਨੀ, ਰਾਏਪੁਰ ਚਿੱਬ, ਮੰਮੀ ਚਕਰੰਗਾਂ, ਕਜਲੇ, ਝੁੰਬਰ, ਲਸਿਆਣ ਆਦਿ ਪਿੰਡ ਉੱਚੇ ਹੋਣ ਕਰਕੇ ਦਰਿਆ ਦਾ ਪਾਣੀ ਇਸ ਇਲਾਕੇ ਵਿਚ ਨਹੀਂ ਪਹੁੰਚਿਆ ਹੈ। ਪਰ ਜੇਕਰ ਪਾਣੀ ਇਨ੍ਹਾਂ ਪਿੰਡਾਂ ਵਿੱਚ ਪਹੁੰਚਦਾ ਹੈ ਤਾਂ ਜਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਪੁੱਖਤਾ ਇੰਤਜ਼ਾਮ ਕੀਤੇ ਗਏ ਹਨ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ , ਲੇਟੇਸਟ ਵੇੱਬ ਸਟੋਰੀ , NRI ਨਿਊਜ਼ , ਮਨੋਰੰਜਨ ਦੀ ਖਬਰ , ਵਿਦੇਸ਼ ਦੀ ਬ੍ਰੇਕਿੰਗ ਨਿਊਜ਼ , ਪਾਕਿਸਤਾਨ ਦਾ ਹਰ ਅਪਡੇਟ , ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ