ਪੰਜਾਬ ਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ।
ਪੌਂਗ ਡੈਮ (Pong Dam) ਤੋਂ ਛੱਡੇ ਗਏ ਪਾਣੀ ਦਾ ਸਭ ਤੋਂ ਵੱਧ ਅਸਰ ਗੁਰਦਾਸਪੁਰ ‘ਚ ਦੇਖਣ ਨੂੰ ਮਿਲ ਰਿਹਾ ਹੈ। ਗੁਰਦਾਸਪੁਰ ਦੇ ਸ਼੍ਰੀ ਹਰਗੋਬਿੰਦਪੁਰਾ ‘ਚ ਬਰਸਾਤੀ ਨਾਲੇ ਦਾ ਪਾਣੀ ਦੇਖਣ ਗਏ ਦੋ ਬੱਚੇ ਰੁੜ੍ਹ ਗਏ। ਜਿਸ ਕਾਰਨ ਉਸ ਦੀ ਮੌਤ ਹੋ ਗਈ।
ਗੁਰਦਾਸਪੁਰ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਧੀਰੋਵਾਲ ਵਿੱਚ ਬਰਸਾਤੀ ਨਾਲੇ ਵਿੱਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (14) ਅਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਪਾਣੀ ਦੇ ਤੇਜ਼ ਵਆਹ ਕਾਰਨ ਦੋਵੇਂ ਡਰੇਨ ਵਿੱਚ ਰੁੜ੍ਹ ਗਏ। ਡੀਐਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਦੋਵੇਂ
ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਧਰ, ਮ੍ਰਿਤਕ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਵੀ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਦੋਵਾਂ ਬੱਚਿਆਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।

ਉੱਧਰ, ਕਪੂਰਥਲਾ ਦੇ ਵਿਧਾਨ ਸਭਾ ਹਲਕਾ ਭੁਲੱਥ ਦੇ ਪਿੰਡਾਂ ਵਿੱਚ ਹੜ੍ਹ ਦੇ ਪਾਣੀ ਵਿੱਚ ਕਈ ਪਸ਼ੂ ਰੁੜ੍ਹ ਗਏ ਹਨ, ਜਿਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ। ਦੂਜੇ ਪਾਸੇ
ਬਿਆਸ ਨੇ ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਵੀ ਆਪਣਾ ਪ੍ਰਭਾਵ ਬਣਾਉਣਾ ਸ਼ੁਰੂ ਕਰ ਦਿੱਤਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ