Punjab Police ਨੇ ਗ੍ਰਿਫਤਾਰ ਕੀਤੇ 13 ਤਸਕਰ, 6 ਪਿਸਤੌਲ, ਭਾਰੀ ਮਾਤਰਾ ‘ਚ ਡਰੱਗ ਅਤੇ ਨਕਦੀ ਵੀ ਬਰਾਮਦ
ਪੰਜਾਬ ਦੇ ਡੀਜੀਪੀ ਨੇ ਟਵਿੱਟਰ ਹੈਂਡਲ 'ਤੇ ਮਾਮਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮਾੜੇ ਅਨਸਰਾਂ ਦੇ ਖਿਲਾਫ ਪੰਜਾਬ ਪੁਲਿਸ ਦੀ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਗੌਰਵ ਯਾਦਵ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਪੰਜਾਬ ਦਾ ਮਾਹੌਲ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।
ਪੰਜਾਬ ਨਿਊਜ। ਪੰਜਾਬ ਪੁਲਿਸ ਨੇ ਮਾੜੇ ਅਨਸਰਾਂ ਦੇ ਖਿਲਾਫ ਪੂਰੇ ਪ੍ਰਦੇਸ਼ ਵਿੱਚ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸਦੇ ਤਹਿਤ ਹੀ ਕਾਰਵਾਈ ਕਰਦਿਆਂ ਗੁਰਦਾਸਪੁਰ ਪੁਲਿਸ (Gurdaspur Police) ਨੇ 13 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹੜੇ ਕਿ ਹਥਿਆਰਾਂ ਦੀ ਤਸਕਰੀ ਕਰਦੇ ਸਨ। ਗ੍ਰਿਫਤਾਰ ਮੁਲਜ਼ਮਾਂ ਤੋਂ 4.52 KG ਹੈਰੋਇਨ, 6 ਪਿਸਤੌਲ ਤੇ ਕਰੀਬ 34.72 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਦਮ ਕੀਤੀ ਗਈ।
ਡੀਜੀਪੀ ਨੇ ਕਿਹਾ ਕਿ ਇਹ ਤਸਕਰ ਅੰਤਰਾਸ਼ਟਰੀ ਹਥਿਆਰ ਅਤੇ ਡਰੱਗਜ਼ ਤਸਕਰੀ ਕਰਨ ਵਾਲੇ ਗੈਂਗ ਨਾਲ ਜੁੜੇ ਹੋਏ ਹਨ। ਗੌਰਵ ਯਾਦਵ ਨੇ ਕਿਹਾ ਕਿ ਉਨਾਂ ਨੂੰ ਸ਼ੱਕ ਹੈ ਕਿ ਇਹ ਮੁਲਜ਼ਮਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਲ਼ਈ ਹਥਿਆਰਾਂ ਦੀ ਸਪਲਾਈ ਕਰਦੇ ਹੋਣਗੇ।
In a major breakthrough @PP_Gurdaspur busted an international gang of cross border arms & narcotic smugglers while making huge recovery.
Case registered based on in-depth investigation and forward-backward linkages, a total of 13 Smugglers arrested pic.twitter.com/vPn9suWnbj
— DGP Punjab Police (@DGPPunjabPolice) May 4, 2023
ਇਹ ਵੀ ਪੜ੍ਹੋ
ਡੀਜੀਪੀ (DGP) ਨੇ ਕਿਹਾ ਕਿ ਗ੍ਰਿਫਤਾਰ ਮੁਲਜ਼ਮਾਂ ਤੋਂ ਖਤਰਨਾਕ ਹਥਿਆਰ ਵੀ ਬਰਾਮਦ ਕੀਤੇ ਗਏ। ਉਨਾਂ ਨੇ ਕਿਹਾ ਕਿ ਇਹ ਬਦਮਾਸ਼ ਜਰੂਰ ਕੋਈ ਵੱਡੀ ਯੋਜਨਾ ਬਣਾ ਰਹੇ ਹੋਣਗੇ ਪਰ ਪੁਲਿਸ ਨੇ ਆਪਣੀ ਚੌਕਸੀ ਨਾਲ ਇਨਾਂ ਦੀ ਚਾਲ ਅਸਫਲ ਕਰ ਦਿੱਤੀ। ਇਸ ਸਬੰਧੀ ਡੀਜੀਪੀ ਗੌਰਵਾ ਯਾਦਵ ਨੇ ਆਪਣੇ ਟਵਿੱਟਰ ਹੈਂਡਲ ਤੇ ਜਾਣਕਾਰੀ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਹ ਕਾਰਾਵਈ ਲਗਾਤਾਰ ਜਾਰੀ ਰਹੇਗੀ ਤਾਂ ਜੋ ਪੰਜਾਬ ਵਿੱਚ ਅਮਨ ਸ਼ਾਂਤੀ ਬਣੀ ਰਹੇ।
‘ਪੁੱਛਗਿੱਛ ‘ਚ ਸਕਦੇ ਨੇ ਅਹਿਮ ਖੁਲਾਸੇ’
ਡੀਜੀਪੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਬਦਮਾਸ਼ ਪੂਰੇ ਪੰਜਾਬ ਵਿੱਚ ਹਥਿਆਰਾਂ ਦੀ ਸਪਲਾਈ ਕਰਦੇ ਸਨ। ਪਰ ਪੰਜਾਬ ਪੁਲਿਸ (Punjab Police) ਨੇ ਚੌਕਸੀ ਕਰਦੇ ਹੋਏ ਹੁਣ ਇਨ੍ਹਾਂ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਜੀਪੀ ਨੇ ਕਿਹਾ ਕਿ ਗ੍ਰਿਫਤਾਰ ਮੁਲਜ਼ਮਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇ ਜਿਸ ਵਿੱਚ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਕਿ ਹੋਰ ਸਖਤ ਕਾਰਵਾਈ ਕਰਕੇ ਇਸ ਗੈਂਗ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ।
‘ਅੱਗੇ ਵੀ ਕਾਰਵਾਈ ਰਹੇਗੀ ਜਾਰੀ’
ਡੀਜੀਪੀ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਵੱਲ਼ੋਂ ਅੱਗੇ ਵੀ ਅਜਿਹੇ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਰਹੇਗੀ ਜਿਹੜੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਡੀਜੀਪੀ ਨੇ ਕਿਹਾ ਕਿ ਇਹ ਹਥਿਆਰਾ ਕਿੱਥੋਂ ਲਿਆਉਂਦੇ ਸਨ ਅਤੇ ਕਿਥੇ ਸਪਲਾਈ ਕਰਦੇ ਸਨ ਇਹ ਸਾਰੀ ਜਾਣਕਾਰੀ ਇਨ੍ਹਾਂ ਸਖਤੀ ਨਾਲ ਪੁੱਛਗਿੱਛ ਕਰਕੇ ਲਈ ਜਾਵੇਗੀ।