AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਲਯੁਗੀ ਬੇਟੇ ਨੇ ਕੀਤਾ ਮਾਂ ਦਾ ਕਤਲ : ਜਦੋਂ ਤੱਕ ਨਹੀਂ ਨਿਕਲੀ ਜਾਨ, ਉਦੋਂ ਤੱਕ ਕਰਦਾ ਰਿਹਾ ਡੰਡੇ ਨਾਲ ਹਮਲਾ, ਬਟਾਲਾ ਦੇ ਪਿੰਡ ਸਮਰਾਏ ਦਾ ਮਾਮਲਾ

Crime News: ਮ੍ਰਿਤਕਾਂ ਦੇ ਦੂਜੇ ਬੱਚਿਆਂ ਦੀ ਮੰਗ ਹੈ ਕਿ ਸਤਪਾਲ ਦੇ ਨਾਲ-ਨਾਲ ਉਸਦੀ ਪਤਨੀ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਦੋਵੇਂ ਪਤੀ-ਪਤਨੀ ਮਾਂ ਦੇ ਨਾਲ ਬੜਾ ਹੀ ਮਾੜਾ ਸਲੂਕ ਕਰਦੇ ਸਨ

ਕਲਯੁਗੀ ਬੇਟੇ ਨੇ ਕੀਤਾ ਮਾਂ ਦਾ ਕਤਲ : ਜਦੋਂ ਤੱਕ ਨਹੀਂ ਨਿਕਲੀ ਜਾਨ, ਉਦੋਂ ਤੱਕ ਕਰਦਾ ਰਿਹਾ ਡੰਡੇ ਨਾਲ ਹਮਲਾ, ਬਟਾਲਾ ਦੇ ਪਿੰਡ ਸਮਰਾਏ ਦਾ ਮਾਮਲਾ
avtar-singh
| Updated On: 18 Jul 2023 22:04 PM IST
Share

ਪੰਜਾਬ ਦੇ ਬਟਾਲਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਪਿੰਡ ਸਮਰਾਏ ਵਿੱਚ ਇੱਕ ਪੁੱਤਰ ਨੇ ਆਪਣੀ ਬਜ਼ੁਰਗ ਮਾਂ ਨੂੰ ਡੰਡੇ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਬੇਟਾ ਆਪਣੀ ਬਜ਼ੁਰਗ ਮਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਸੀ। ਜਦੋਂ ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਬੇਟੇ ਨੇ ਉਸ ‘ਤੇ ਡੰਡੇ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਮਾਂ ਦੀ ਪਛਾਣ ਜਸਬੀਰ ਕੌਰ (62) ਵਜੋਂ ਹੋਈ ਹੈ। ਦੋਸ਼ੀ ਲੜਕੇ ਦਾ ਨਾਂ ਸਤਪਾਲ ਦੱਸਿਆ ਜਾ ਰਿਹਾ ਹੈ।

ਪੁਲਿਸ ਨੇ ਜਸਬੀਰ ਕੌਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ। ਜਿੱਥੇ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ। ਮੁਲਜ਼ਮ ਪੁੱਤਰ ਸਤਪਾਲ ਖ਼ਿਲਾਫ਼ ਥਾਣਾ ਸ੍ਰੀ ਹਰਗੋਬਿੰਦਪੁਰ ਵਿੱਚ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਸ਼ੀ ਫਰਾਰ ਹੈ।

ਪੈਸੇ ਨਾ ਦੇਣ ‘ਤੇ ਕੀਤਾ ਮਾਂ ਦਾ ਕਤਲ

ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਐਸਐਚਓ ਬਲਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਜਸਬੀਰ ਦੇ ਲੜਕੇ ਰਸ਼ਪਾਲ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਪਿਤਾ ਬਿਜਲੀ ਬੋਰਡ ਵਿੱਚ ਸਨ। ਉਨ੍ਹਾਂ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ। ਇਸ ਤੋਂ ਬਾਅਦ ਮਾਂ ਨੂੰ ਵਿਭਾਗ ਤੋਂ ਕੁਝ ਪੈਸੇ ਮਿਲੇ ਸਨ। ਉਸ ਦੀ ਮਾਤਾ ਜਸਬੀਰ ਕੌਰ ਉਸਦੇ ਭਰਾ ਸਤਪਾਲ ਨਾਲ ਰਹਿੰਦੀ ਸੀ। ਸਤਪਾਲ ਨੇ ਮਾਂ ਜਸਬੀਰ ਕੋਲੋਂ ਕੁਝ ਪੈਸੇ ਮੰਗੇ ਪਰ ਮਾਂ ਨੇ ਪੈਸੇ ਨਹੀਂ ਦਿੱਤੇ।

ਇਸ ਗੱਲ ਤੋਂ ਨਾਰਾਜ਼ ਸਤਪਾਲ ਨੇ ਮਾਂ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਜਾਨ ਤੋਂ ਮਾਰ ਦਿੱਤਾ । ਐਸਐਚਓ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਸਤਪਾਲ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਦੋਸ਼ੀ ਸਤਪਾਲ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...