ਗੁਰਦਾਸਪੁਰ ਦੇ ਹੜ੍ਹ ‘ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ 4-4 ਲੱਖ ਦੀ ਆਰਥਿਕ ਮਦਦ

Updated On: 

19 Aug 2023 22:53 PM

ਗੁਰਦਾਸਪੁਰ ਜ਼ਿਲ੍ਹੇ ਵਿੱਚ ਬਿਆਸ ਦਰਿਆ ਦੇ ਹੜ੍ਹ ਵਿੱਚ ਡੁੱਬਣ ਕਾਰਨ ਮਰਨ ਵਾਲੇ ਦੋਵਾਂ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਗਈ ਹੈ। ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਹੈ।

ਗੁਰਦਾਸਪੁਰ ਦੇ ਹੜ੍ਹ ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ 4-4 ਲੱਖ ਦੀ ਆਰਥਿਕ ਮਦਦ
Follow Us On

ਗੁਰਦਾਸਪੁਰ। ਗੁਰਦਾਸਪੁਰ ਜ਼ਿਲ੍ਹੇ ਵਿੱਚ ਬਿਆਸ ਦਰਿਆ ਦੇ ਹੜ੍ਹ ਵਿੱਚ ਡੁੱਬਣ ਕਾਰਨ ਮਰਨ ਵਾਲੇ ਦੋ ਬੱਚਿਆਂ ਨੂੰ ਪੰਜਾਬ ਸਰਕਾਰ (Punjab Govt) ਵੱਲੋਂ ਵਿੱਤੀ ਸਹਾਇਤਾ ਦਿੱਤੀ ਗਈ ਹੈ। ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਹੈ।

ਗੁਰਦਾਸਪੁਰ (Gurdaspur) ਜ਼ਿਲ੍ਹੇ ਦੀ ਬਟਾਲਾ ਉਪ ਮੰਡਲ ਦਾ ਪਿੰਡ ਧਾਰੋਵਾਲੀ ਬਿਆਸ ਦਰਿਆ ਦੇ ਹੜ੍ਹ ਦੀ ਲਪੇਟ ਵਿੱਚ ਹੈ। ਸ਼ੁੱਕਰਵਾਰ ਨੂੰ 14 ਸਾਲਾ ਜਸਕਰਨ ਸਿੰਘ ਅਤੇ 13 ਸਾਲਾ ਦਿਲਪ੍ਰੀਤ ਸਿੰਘ ਇੱਥੋਂ ਦੇ ਪਿੰਡ ਨੇੜੇ ਉਸ ਸਮੇਂ ਡੁੱਬ ਗਏ ਜਦੋਂ ਉਹ ਸਾਈਕਲ ‘ਤੇ ਕਿਧਰੇ ਤੋਂ ਘਰ ਪਰਤ ਰਹੇ ਸਨ।

ਦੇਰ ਸ਼ਾਮ ਤੱਕ ਦੋਹੇਂ ਨੌਜਵਾਨ ਨਹੀਂ ਪਹੁੰਚੇ ਸਨ ਘਰ

ਦੱਸਿਆ ਜਾ ਰਿਹਾ ਹੈ ਕਿ ਜਦੋਂ ਦੇਰ ਸ਼ਾਮ ਤੱਕ ਦੋਵੇਂ ਨੌਜਵਾਨ ਘਰ ਨਹੀਂ ਪਹੁੰਚੇ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਇਧਰ-ਉਧਰ ਭਾਲ ਕਰਨੀ ਸ਼ੁਰੂ ਕਰ ਦਿੱਤੀ। ਜ਼ਿਲ੍ਹਾ ਪ੍ਰਸ਼ਾਸਨ (District Administration) ਦੀ ਟੀਮ ਵੀ ਨੌਜਵਾਨਾਂ ਦੀ ਭਾਲ ਵਿੱਚ ਲੱਗੀ ਹੋਈ ਸੀ। ਤਲਾਸ਼ੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਪਿੰਡ ਦੇ ਨੇੜੇ ਨੀਵੇਂ ਖੇਤਾਂ ਦੇ ਕੰਢੇ ਸਾਈਕਲ ਅਤੇ ਚੱਪਲਾਂ ਮਿਲੀਆਂ ਤਾਂ ਗੋਤਾਖੋਰਾਂ ਦੀ ਮਦਦ ਲਈ ਗਈ। ਪ੍ਰਸ਼ਾਸਨ ਨੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਕੇ ਉਨ੍ਹਾਂ ਦੇ ਵਾਰਸਾਂ ਹਵਾਲੇ ਕਰ ਦਿੱਤੀਆਂ ਸਨ।

ਵਿਧਾਇਕ ਅਤੇ ਐੱਸਡੀਐੱਮ ਨੇ ਸੌਂਪੇ ਚੈੱਕ

ਸ਼ਨੀਵਾਰ ਨੂੰ ਇਨ੍ਹਾਂ ਦੋਵਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵੱਲੋਂ ਆਰਥਿਕ ਸਹਾਇਤਾ ਦਿੱਤੀ ਗਈ ਹੈ। ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਅਤੇ ਬਟਾਲਾ ਦੇ ਐਸਡੀਐਮ ਭੰਡਾਰੀ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਨੁਮਾਇੰਦਿਆਂ ਨੇ ਸਰਕਾਰ ਦੀ ਤਰਫੋਂ ਦੋਵਾਂ ਪਰਿਵਾਰਾਂ ਨੂੰ 4-4 ਲੱਖ ਰੁਪਏ ਦੇ ਚੈੱਕ ਵੀ ਸੌਂਪੇ।

ਹੜ੍ਹ ਪ੍ਰਭਾਵਿਤ ਇਲਾਕੇ ਨਾ ਜਾਣ ਲੋਕ-ਵਿਧਾਇਕ

ਇਸ ਮੌਕੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਬੱਚਿਆਂ ਦੀ ਮੌਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਹੈ ਪਰ ਫਿਰ ਵੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਨਾਲ ਹੈ। ਦੂਜੇ ਪਾਸੇ ਦੁਖੀ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਐਸਡੀਐਮ ਭੰਡਾਰੀ ਨੇ ਇਲਾਕੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਨਾ ਜਾਣ ਦੇਣ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ