AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬੀਐੱਸਐੱਫ ਦੀ ਪੋਸਟ ਸਣੇ 10 ਪਿੰਡਾਂ ਨੂੰ ਖਤਰਾ, ਰਾਵੀ ਦਰਿਆ ‘ਚ ਵਧੇ ਪਾਣੀ ਕਾਰਨ ਗੁਰਦਾਸਪੁਰ ਦੇ ਪਿੰਡ ਠਾਕੁਰਪੁਰ ਧੁੱਸੀ ਬੰਨ੍ਹ ਵਿੱਚ ਪਿਆ ਪਾੜ, ਕਈ ਏਕੜ ਫਸਲ ਬਰਬਾਦ

ਰਾਵੀ ਦਰਿਆ ਦਾ ਪਾਣੀ ਪਿੰਡਾਂ ਅੰਦਰ ਦਾਖਿਲ ਹੋਣਾ ਸ਼ੁਰੂ ਹੋ ਗਿਆ ਹੈ ਪਾਣੀ ਦਾ ਤੇਜ ਵਹਾਅ ਠਾਕੁਰਪੂਰ ਸਥਿੱਤ ਬੀਐਸਐੱਫ ਦੀ ਪੋਸਟ ਦਾ ਵੀ ਨੁਕਸਾਨ ਕਰ ਸਕਦਾ ਹੈ। ਇਸ ਲਈ ਮੌਕੇ 'ਤੇ ਪਹੁੰਚੇ, ਜ਼ਿਲ੍ਹਾ ਪ੍ਰਸ਼ਾਸਨ ਅਤੇ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਇਸ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਭਰਨ ਦੀ ਕੋਸ਼ਿਸ਼ ਕੀਤੀ ਗਈ।

ਬੀਐੱਸਐੱਫ ਦੀ ਪੋਸਟ ਸਣੇ 10 ਪਿੰਡਾਂ ਨੂੰ ਖਤਰਾ, ਰਾਵੀ ਦਰਿਆ 'ਚ ਵਧੇ ਪਾਣੀ ਕਾਰਨ ਗੁਰਦਾਸਪੁਰ ਦੇ ਪਿੰਡ ਠਾਕੁਰਪੁਰ ਧੁੱਸੀ ਬੰਨ੍ਹ ਵਿੱਚ ਪਿਆ ਪਾੜ, ਕਈ ਏਕੜ ਫਸਲ ਬਰਬਾਦ
avtar-singh
| Updated On: 23 Jul 2023 07:59 AM IST
Share
ਗੁਰਦਾਸਪੁਰ। ਮੈਦਾਨੀ ਅੱਤੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਰਾਵੀ ਦਰਿਆ ਅੰਦਰ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਰਾਵੀ ਦਰਿਆ ਅੰਦਰ ਵਧੇ ਪਾਣੀ ਦੇ ਪੱਧਰ ਨੇ ਹਲਕਾ ਦੀਨਾਨਗਰ (Dinanagar) ਦੇ ਪਿੰਡ ਠਾਕੁਰਪੂਰ ਧੁੱਸੀ ਬੰਨ੍ਹ ਵਿੱਚ ਵੱਡਾ ਪਾੜ ਪਾ ਦਿੱਤਾ ਹੈ। ਇਸ ਕਾਰਨ ਰਾਵੀ ਦਰਿਆ ਦਾ ਪਾਣੀ ਪਿੰਡਾਂ ਅੰਦਰ ਦਾਖਿਲ ਹੋਣਾ ਸ਼ੁਰੂ ਹੋ ਗਿਆ ਹੈ ਪਾਣੀ ਦਾ ਤੇਜ ਵਹਾਅ ਠਾਕੁਰਪੂਰ ਸਥਿੱਤ ਬੀਐਸਐੱਫ ਦੀ ਪੋਸਟ ਦਾਂ ਵੀ ਨੁਕਸਾਨ ਕਰ ਸਕਦਾ ਹੈ। ਇਸ ਲਈ ਮੌਕੇ ‘ਤੇ ਪਹੁੰਚੇ, ਜ਼ਿਲ੍ਹਾ ਪ੍ਰਸ਼ਾਸਨ ਅਤੇ ਬੀਐਸਐਫ (BSF) ਦੇ ਅਧਿਕਾਰੀਆਂ ਵਲੋਂ ਇਸ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਭਰਨ ਦੀ ਕੋਸ਼ਿਸ਼ ਕੀਤੀ ਗਈ। ਰਾਵੀ ਦਰਿਆ ਦਾ ਪਾਣੀ ਹੁਣ ਤੱਕ ਇਸ ਇਲਾਕ਼ੇ ਅੰਦਰ ਕਿਸਾਨਾਂ ਦੀ ਕਈ ਏਕੜ ਫਸਲਾਂ ਬਰਬਾਦ ਕਰ ਚੁੱਕਿਆ ਹੈ ਮੌਕੇ ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਦੀਨਾਨਗਰ ਤੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਹਨਾਂ ਦੇ ਨਾਲ ਹੈ ਅਤੇ ਖ਼ਰਾਬ ਹੋਈ ਫ਼ਸਲਾਂ ਦਾ ਮੁਆਵਜ਼ਾ ਸਰਕਾਰ ਵੱਲੋ ਦਿੱਤਾ ਜਾਵੇਗਾ

ਪਿੰਡਾਂ ਅੰਦਰ ਦਾਖਿਲ ਹੋਣਾ ਸ਼ੁਰੂ ਹੋਇਆ ਪਾਣੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਠਾਕੁਰਪੂਰ ਦੇ ਕਿਸਾਨਾਂ ਨੇ ਦੱਸਿਆ ਕਿ ਰਾਵੀ ਦਰਿਆ ਪਿੰਡ ਤੋਂ 1.5 ਕਿਲੋਮੀਟਰ ਦੀ ਦੂਰ ਹੈ ਅਤੇ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਵੱਧ ਚੁੱਕਿਆ ਹੈ ਅਤੇ ਰਾਵੀ ਦਾ ਪਾਣੀ ਪਿੰਡਾਂ ਅੰਦਰ ਪਹੁੰਚਣਾ ਸ਼ੁਰੂ ਹੋ ਚੁੱਕਾ ਹੈ। ਪਾਣੀ ਦੇ ਤੇਜ਼ ਵਹਾਅ ਨੇ ਠਾਕੁਰਪੂਰ ਧੁੱਸੀ ਬੰਨ੍ਹ ਵਿੱਚ ਵੱਡਾ ਪਾੜ ਪਾ ਦਿੱਤਾ ਹੈ। ਇਸ ਕਰਕੇ ਇਹ ਪਾਣੀ ਹੁਣ ਕਿਸਾਨਾਂ ਦੇ ਖੇਤਾਂ ਅੰਦਰ ਦਾਖਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਪਾੜ ਨੂੰ ਜਲਦ ਨਾ ਭਰਿਆ ਗਿਆ ਤਾਂ ਇਹ ਪਾਣੀ ਪਿੰਡਾਂ ਅੰਦਰ ਵੱਡੀ ਤਬਾਹੀ ਮਚਾ ਸਕਦਾ ਹੈ। ਇਸ ਪਾਣੀ ਨਾਲ ਪਿੰਡ ਠਾਕੁਰਪੁਰ ਵਿੱਚ ਬਣੀ ਬੀਐਸਐਫ ਦੀ ਪੋਸਟ ਦਾ ਵੀ ਨੁਕਸਾਨ ਕਰ ਸਕਦਾ ਹੈ। ਇਸ ਲਈ ਇਸ ਪਾੜ ਨੂੰ ਜਲਦ ਭਰਨ ਦੀ ਜ਼ਰੂਰਤ ਹੈ

ਫਸਲ ਦਾ ਹੋਇਆ ਨੁਕਸਾਨ-ਕਿਸਾਨ

ਮੌਕੇ ‘ਤੇ ਪਹੁੰਚੇ ਜ਼ਿਲ੍ਹਾ ਗੁਰਦਾਸਪੁਰ (Gurdaspur) ਪ੍ਰਸ਼ਾਸਨਿਕ ਅਤੇ ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਕਾਰਨ ਕਿਸਾਨਾਂ ਦੀ ਫਸਲ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ ਅਤੇ ਜੇਕਰ ਪਾਣੀ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਪਾਣੀ ਪਿੰਡਾਂ ਅੰਦਰ ਦਾਖਿਲ ਹੋ ਕੇ ਪਿੰਡਾ ਅੰਦਰ ਲੋਕਾਂ ਦਾ ਨੁਕਸਾਨ ਕਰ ਸਕਦਾ ਹੈ। ਪਿੰਡ ਠਾਕੁਰਪੁਰ ਵਿਚ ਬਣੀ ਬੀਐੱਸਐੱਫ ਦੀ ਪੋਸਟ ਅੰਦਰ ਵੀ ਦਾਖ਼ਲ ਹੋ ਕੇ ਨੁਕਸਾਨ ਕਰ ਸਕਦਾ ਹੈ। ਇਸ ਲਈ ਇਸ ਪਏ ਪਾੜ ਨੂੰ ਲੋਕਾਂ ਦੀ ਮਦਦ ਨਾਲ ਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਾਂ ਜੋ ਰਾਵੀ ਦਾ ਪਾਣੀ ਅੱਗੇ ਪਿੰਡਾਂ ਦਾ ਨੁਕਸਾਨ ਨਾ ਕਰੇ। ਇਸ ਮੌਕੇ ਤੇ ਹਾਲਾਤਾਂ ਦਾ ਜਾਇਜਾ ਲੈਣ ਲਈ ਪਹੁਚੇ ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਇਨਚਾਰਜ ਸ਼ਮਸ਼ੇਰ ਸਿੰਘ ਵੀ ਪਹੁੰਚੇ ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਸਹਾਇਤਾ ਕਰਨ ਦੇ ਲਈ ਲਗਾਤਾਰ ਕੰਮ ਕਰ ਰਹੀ ਹੈ ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...