AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Flood: ਜੈਕਾਰਿਆਂ ਦੀ ਗੂੰਜ ‘ਚ ਮੁਕੰਮਲ ਹੋਇਆ 300 ਫੁੱਟ ਚੌੜੇ ਪਾੜ ਨੂੰ ਭਰਨ ਦਾ ਕੰਮ, ਵੇਖੋ ਤਸਵੀਰਾਂ

ਜਗਤਪੁਰ ਟਾਂਡਾ ਨੇੜੇ ਧੁੱਸੀ ਬੰਨ੍ਹ ਵਿੱਚ ਪਏ ਕਰੀਬ 300 ਫੁੱਟ ਚੌੜੇ ਪਾੜ ਨੂੰ ਭਰਨ ਦਾ ਕੰਮ ਮੁਕੰਮਲ ਹੋ ਗਿਆ ਹੈ। ਇਹ ਬੰਨ ਟੁੱਟਣ ਨਾਲ ਕਰੀਬ 50 ਪਿੰਡ ਪ੍ਰਭਾਵਿਤ ਹੋਏ ਸਨ। ਪਰ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਨੌਜਵਾਨਾਂ ਨੇ ਇਸ ਬੰਨ੍ਹ ਨੂੰ ਠੀਕ ਕਰ ਦਿੱਤਾ। ਇਸ ਮੌਕੇ ਗੁਰਦਾਸੁਪਰ ਦੇ ਡੀਸੀ ਵੀ ਹਾਜਿਰ ਸਨ। ਉਨਾਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਰਿਪੋਰਟ ਅਨੂਸਾਰ ਇਹ ਕੰਮ ਕਰਨ ਲਈ 15 ਤੋਂ 20 ਦਿਨ ਦਾ ਸਮਾਂ ਲੱਗਣਾ ਸੀ ਪਰ ਲੋਕਾਂ ਦੀ ਮਿਹਨਤ ਨਾਲ ਇਹ ਕੰਮ ਜਲਦੀ ਹੀ ਪੂਰਾ ਹੋ ਗਿਆ।

Punjab Flood: ਜੈਕਾਰਿਆਂ ਦੀ ਗੂੰਜ 'ਚ ਮੁਕੰਮਲ ਹੋਇਆ 300 ਫੁੱਟ ਚੌੜੇ ਪਾੜ ਨੂੰ ਭਰਨ ਦਾ ਕੰਮ, ਵੇਖੋ ਤਸਵੀਰਾਂ
avtar-singh
| Updated On: 21 Aug 2023 10:11 AM IST
Share
ਗੁਰਦਾਸਪੁਰ। ਬਿਆਸ ਦਰਿਆ ਤੋਂ ਆਏ ਪਾਣੀ ਨਾਲ ਜਗਤਪੁਰ ਟਾਂਡਾ (Jagatpur Tanda) ਨੇੜੇ ਧੁੱਸੀ ਬੰਨ੍ਹ ਵਿੱਚ ਪਏ ਕਰੀਬ 300 ਫੁੱਟ ਚੌੜੇ ਪਾੜ ਨੂੰ ਭਰਨ ਦਾ ਕੰਮ ਮੁਕੰਮਲ ਹੋ ਗਿਆ ਹੈ। ਇਹ ਧੂਸੀ ਬੰਨ੍ਹ ਟੁੱਟਣ ਕਰਕੇ ਗੁਰਦਾਸਪੁਰ ਜ਼ਿਲੇ ਦੇ 50 ਦੇ ਕਰੀਬ ਪਿੰਡ ਪਾਣੀ ਆਉਣ ਨਾਲ ਪ੍ਰਭਾਵਿਤ ਹੋਏ ਸਨ ਆਖਿਰਕਾਰ ਇਸ ਬੰਨ੍ਹ ਨੂੰ ਪੂਰ ਲਿਆ ਗਿਆ ਹੈ। ਇੱਸ ਦੌਰਾਨ ਜਿਲ੍ਹੇ ਦੇ ਵੱਖ-ਵੱਖ ਪਿਡਾਂ ਤੋਂ ਪਹੁੰਚੇ ਹਜਾਰਾਂ ਨੌਜਵਾਨਾਂ ਨੇ ਡਿਪਟੀ ਕਮਿਸ਼ਨਰ (Deputy Commissioner) ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਹਰੀਸ਼ ਦਾਯਮਾ, ਆਪ ਆਗੂ ਸ਼ਮਸ਼ੇਰ ਸਿੰਘ ਦੀ ਮੌਜੂਦਗੀ ਵਿੱਚ ਜੈਕਾਰੇ ਲਗਾ ਕੇ ਜਿੱਥੇ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਸਦੇ ਨਾਲ ਆਏ ਨੌਜਵਾਨਾਂ ਦੀ ਹੌਸਲਾ ਅਫਜਾਈ ਵੀ ਕੀਤੀ। ਇਸ ਬੰਨ੍ਹ ਨੂੰ ਭਰਨ ਲਈ ਦਿਨ-ਰਾਤ ਇੱਕ ਕਰ ਰਹੇ ਨੌਜਵਾਨ ਆਗੂ ਇੰਦਰਪਾਲ ਸਿੰਘ ਅਤੇ ਕੰਵਲਪ੍ਰੀਤ ਸਿੰਘ ਕਾਕੀ ਸਮੇਤ ਉਨ੍ਹਾਂ ਦੇ ਸਮਰਥਕਾਂ ਨੇ ਵੀ ਪੂਰੇ ਉਤਸ਼ਾਹ ਨਾਲ ਬੰਨ੍ਹ ਨੂੰ ਭਰਨ ਦਾ ਕੰਮ ਮੁਕੰਮਲ ਕੀਤਾ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਨੌਜਵਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਅਤੇ ਹਿੰਮਤ ਦੀ ਬਦੌਲਤ ਹੀ ਇਹ ਅਸੰਭਵ ਕੰਮ ਇਨ੍ਹੇਂ ਘੱਟ ਸਮੇਂ ਵਿੱਚ ਸੰਭਵ ਹੋ ਸਕਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਇਸ ਬੰਨ੍ਹ ਵਿੱਚ ਪਾੜ ਪਿਆ ਸੀ ਤਾਂ ਉਨ੍ਹਾਂ ਨੂੰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਮੁੱਢਲੀ ਰੀਪੋਰਟ ਵਿੱਚ ਇਹ ਦੱਸਿਆ ਗਿਆ ਸੀ ਕਿ ਇਸ ਬੰਨ੍ਹ ਨੂੰ ਭਰਨ ਵਿੱਚ ਘੱਟੋ-ਘੱਟ 15 ਤੋਂ 20 ਦਿਨ ਦਾ ਸਮਾਂ ਲੱਗੇਗਾ ਕਿਉਂਕਿ ਪਾਣੀ ਦਾ ਬਹਾਅ ਕਾਫੀ ਤੇਜ ਸੀ ਅਤੇ ਡੂੰਘਾਈ ਵੀ ਕਾਫੀ ਜਿਆਦਾ ਸੀ। ਪਰ ਨੌਜਵਾਨਾਂ ਦੀ ਹਿੰਮਤ ਅਤੇ ਪ੍ਰਮਾਤਮਾ ਦੇ ਆਸ਼ੀਰਵਾਦ ਸਦਕਾ ਸਿਰਫ ਤਿੰਨ ਦਿਨਾਂ ਵਿੱਚ ਹੀ ਇਸ ਬੰਨ੍ਹ ਨੂੰ ਭਰ ਦਿੱਤਾ ਗਿਆ ਹੈ। ਉਨ੍ਹਾਂ ਬੰਨ੍ਹ ਨੂੰ ਭਰਨ ਵਿੱਚ ਦਿਨ-ਰਾਤ ਕੰਮ ਕਰ ਰਹੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਨੌਜਵਾਨਾਂ ਸਮੇਤ ਇਲਾਕੇ ਦੀ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰੀ ਹੋਇਆ ਹੈ ਕਿ ਇਨ੍ਹੇਂ ਵੱਡੇ ਅਤੇ ਡੂੰਘੇ ਬੰਨ੍ਹ ਨੂੰ ਇਨ੍ਹੇਂ ਘੱਟ ਸਮੇਂ ਵਿੱਚ ਭਰ ਕੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕੀਤੀ ਗਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...