Punjab Flood: ਰਾਵੀ ਅਤੇ ਉਜ ਦਰਿਆ ਮਚਾ ਰਿਹਾ ਤਬਾਹੀ, ਮਕੌੜਾ ਪਤਣ ਇਲਾਕੇ ਆਇਆ ਹੜ੍ਹ, 8 ਪਿੰਡਾਂ ਦਾ ਦੇਸ਼ ਨਾਲੋਂ ਟੁੱਟਿਆ ਸੰਪਰਕ

Updated On: 

20 Jul 2023 09:52 AM

ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਰਾਵੀ ਦੇ ਕੰਢੇ ਵਸਦੇ ਬਮਿਆਲ ਇਲਾਕੇ ਦੇ ਪਿੰਡਾਂ ਚ ਪਾਣੀ ਭਰ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿੱਚ ਕੰਟਰੋਲ ਰੂਮ ਸਥਾਪਤ ਕਰਕੇ ਟੋਲ ਫਰੀ ਨੰਬਰ 1800-180-1852 ਜਾਰੀ ਕੀਤਾ ਗਿਆ ਹੈ।

Punjab Flood: ਰਾਵੀ ਅਤੇ ਉਜ ਦਰਿਆ ਮਚਾ ਰਿਹਾ ਤਬਾਹੀ, ਮਕੌੜਾ ਪਤਣ ਇਲਾਕੇ ਆਇਆ ਹੜ੍ਹ, 8 ਪਿੰਡਾਂ ਦਾ ਦੇਸ਼ ਨਾਲੋਂ ਟੁੱਟਿਆ ਸੰਪਰਕ
Follow Us On

ਗੁਰਦਾਸਪੁਰ। ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਉੱਜ ਨਦੀ ‘ਚ ਇਕ ਵਾਰ ਫਿਰ ਉਛਾਲ ਆ ਗਿਆ ਹੈ। ਤੇ ਉੱਧਰ ਗੁਰਦਾਸਪੁਰ ਦੇ ਮਕੌੜ ਪਤਣ ਇਲਾਕੇ ਵਿੱਤ ਹੜ੍ਹ ਆ ਗਿਆ ਹੈ ਜਿਸ ਕਾਰਨ ਇਲਾਕੇ ਦੇ 8 ਪਿੰਡਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟ ਗਿਆ ਗਿਆ। ਬੁੱਧਵਾਰ ਨੂੰ ਜੰਮੂ-ਕਸ਼ਮੀਰ ਵਾਲੇ ਪਾਸੇ ਤੋਂ ਉੱਜ ਨਦੀ ‘ਚ 2.50 ਲੱਖ ਕਿਊਸਿਕ ਪਾਣੀ ਛੱਡਿਆ ਗਿਆ।

ਇਸ ਕਾਰਨ ਪਠਾਨਕੋਟ (Pathankot) ਦੇ ਬਮਿਆਲ ਤੱਕ ਦਾ ਇਲਾਕਾ ਹੜ੍ਹ ਦੀ ਲਪੇਟ ਵਿੱਚ ਆ ਗਿਆ। ਘਰ, ਬਾਜ਼ਾਰ ਅਤੇ ਸਰਕਾਰੀ ਦਫ਼ਤਰ ਵੀ ਭਰ ਗਏ। ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਡੇਰਾ ਬਾਬਾ ਨਾਨਕ ਚ ਬਣੇ ਕਰਤਾਰਪੁਰ ਕੋਰੀਡੋਰ ਤੇ ਪਾਣੀ ਪਹੁੰਚ ਗਿਆ ਹੈ ਤੇ ਪ੍ਰਸ਼ਾਸਨ ਨੇ ਆਸਪਾਸ ਦੇ ਪਿੰਡਾਂ ਨੂੰ ਖਾਲੀ ਕਰਵਾਇਆ ਗਿਆ ਹੈ।

ਪਠਾਨਕੋਟ ਦੇ ਡੀਸੀ ਹਰਬੀਰ ਸਿੰਘ ਨੇ ਦੱਸਿਆ ਕਿ ਉੱਜ ਦਰਿਆ ਦੇ ਆਸਪਾਸ ਦੇ ਪਿੰਡਾਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਕੁਝ ਘਰਾਂ ਨੂੰ ਵੀ ਖਾਲੀ ਕਰਵਾਇਆ ਗਿਆ ਹੈ। ਆਈਟੀਆਈ ਦੀ ਇਮਾਰਤ ਵਿੱਚ ਲਗਭਗ 100 ਲੋਕਾਂ ਦੇ ਠਹਿਰਨ ਦਾ ਪ੍ਰਬੰਧ ਕੀਤਾ ਗਿਆ ਹੈ। ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਰਣਜੀਤ ਸਾਗਰ ਡੈਮ (Ranjit Sagar Dam) ਦੇ ਪਾਣੀ ਦਾ ਪੱਧਰ 524.50 ਮੀਟਰ ਤੱਕ ਪਹੁੰਚ ਗਿਆ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ ਸਾਢੇ ਤਿੰਨ ਮੀਟਰ ਘੱਟ ਹੈ।

ਮਕੋੜਾ ਪੱਤਣ ਤੇ ਪਾਣੀ ਦਾ ਪੱਧਰ ਵਧਿਆ

ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਵੀ ਉੱਜ ਨਦੀ ਵਿੱਚ ਪਾੜ ਪੈਣ ਕਾਰਨ ਹਾਲਾਤ ਵਿਗੜ ਗਏ ਹਨ। ਮਕੋੜਾ ਪਤਨ ‘ਤੇ ਪਾਣੀ ਦਾ ਪੱਧਰ ਵਧਣ ਕਾਰਨ ਦਰਿਆ ‘ਚ ਕਿਸ਼ਤੀ ਦੀ ਆਵਾਜਾਈ ਬੰਦ ਹੋ ਗਈ ਹੈ। ਇਸ ਕਾਰਨ ਦਰਿਆ ਪਾਰ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਿੰਡ ਤੂਰ, ਚੇਬੇ, ਭੜਿਆਲ, ਲਾਸੀਆਂ, ਮੋਮੀ ਚੱਕਰੰਗਾ, ਕਾਜਲੇ ਅਤੇ ਝੂੰਮਰ ਦਾ ਪੰਜਾਬ ਨਾਲੋਂ ਸੰਪਰਕ ਟੁੱਟ ਗਿਆ ਹੈ। ਡੀਸੀ ਹਿਮਾਂਸ਼ੂ ਅਗਰਵਾਲ ਨੇ ਡੇਰਾ ਬਾਬਾ ਨਾਨਕ ਸਬ ਡਿਵੀਜ਼ਨ ਅਤੇ ਮਕੋੜਾ ਪਤਨ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਉੱਧਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਪਹੁੰਚੇ ਸਨ।

ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ ਵਿੱਚ ਰਾਵੀ ਦੇ ਕੰਢੇ ਵਸਦੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿੱਚ ਕੰਟਰੋਲ ਰੂਮ ਸਥਾਪਤ ਕਰਕੇ ਟੋਲ ਫਰੀ ਨੰਬਰ 1800-180-1852 ਜਾਰੀ ਕੀਤਾ ਗਿਆ ਹੈ।

ਇਨ੍ਹਾਂ ਇਲਾਕਿਆਂ ‘ਚ ਭਰਿਆ ਪਾਣੀ

ਜ਼ਿਲ੍ਹਾ ਪਠਾਨਕੋਟ ਦੇ ਧਾਰ ਅਤੇ ਬਮਿਆਲ, ਦੀਨਾਨਗਰ ਹਲਕੇ ਦੇ ਪਿੰਡ ਮਕੌੜਾ ਪੱਤਣ ਅੱਤੇ ਰਾਵੀ ਦਰਿਆ ਤੋਂ ਪਾਰ ਵੱਸਦੇ ਸੱਤ ਪਿੰਡ ਭਰਿਆਲ, ਤੂਰਬਾਨੀ, ਰਾਏਪੁਰ ਚਿੱਬ, ਮੰਮੀ ਚਕਰੰਗਾਂ, ਕਜਲੇ, ਝੁੰਬਰ, ਲਸਿਆਣ ਅੱਤੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਘੋਨੇਵਾਲ ਆਦਿ ਪਿੰਡਾਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਜਿਸ ਕਰਕੇ ਜਿਲਾ ਪ੍ਰਸ਼ਾਸ਼ਨ ਦੇ ਵਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਹੜ੍ਹ ਨਾਲ ਨਜਿੱਠਣ ਲਈ ਕੀਤੇ ਪ੍ਰਬੰਧ

ਰਾਵੀ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਵੀ ਰਾਵੀ ਦਰਿਆ ਤੋਂ ਦੂਰ ਹਟਣ ਦੇ ਲਈ ਕਿਹਾ ਹੈ ਅਤੇ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਸ਼ੈਲਟਰ ਹੋਮ ਤਿਆਰ ਕੀਤੇ ਗਏ ਹਨ। ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਦੇ ਲਈ ਐੱਨਡੀਆਰਐਫ, ਆਰਮੀ ਅਤੇ ਐਸਡੀਆਰਐਫ਼ ਦੀਆਂ ਟੀਮਾਂ ਪਿੰਡਾ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।

ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹੇ ਦੇ ਦਰਿਆਵਾਂ ਨਜ਼ਦੀਕ ਪਿੰਡਾਂ ਜਾਂ ਨੀਵੇਂ ਇਲਾਕਿਆਂ ਵਿੱਚ ਜਿਥੇ ਪਾਣੀ ਆਉਣ ਦਾ ਖ਼ਤਰਾ ਜਾਦਾ ਹੈ ਓਥੇ ਦੇ ਵਸਨੀਕਾਂ ਨੂੰ ਜੀਵਨ ਰੱਖਿਅਕ ਤਕਨੀਕਾਂ ਅਤੇ ਫਸਟ ਏਡ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਤਾਂ ਜੋ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ। ਫਿਲਹਾਲ ਮਾਝੇ ਅੰਦਰ ਵਧੇ ਪਾਣੀ ਦੇ ਪੱਧਰ ਨੇ ਕਿਸਾਨਾਂ ਦਾ ਵੱਡੇ ਪੱਧਰ ਤੇ ਨੁਕਸਾਨ ਕੀਤਾ ਹੈ। ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version