ਵਿਜੀਲੈਂਸ ਵਿਭਾਗ ਨੇ ਜਾਰੀ ਕੀਤੀ ਭ੍ਰਿਸ਼ਟ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸੂਚੀ, ਦੋ ਤਹਿਸੀਲਦਾਰ ਗੁਰਦਾਸਪੁਰ ਦੇ | vigilance issued list of corrupted tehsildaar and naib tehsildaar two from gurdaspur know full detail in punjabi Punjabi news - TV9 Punjabi

ਵਿਜੀਲੈਂਸ ਵਿਭਾਗ ਨੇ ਜਾਰੀ ਕੀਤੀ ਭ੍ਰਿਸ਼ਟ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸੂਚੀ, ਦੋ ਤਹਿਸੀਲਦਾਰ ਗੁਰਦਾਸਪੁਰ ਦੇ

Updated On: 

21 Jun 2023 15:59 PM

ਕਈ ਕੇਸਾਂ ਵਿਚ ਵਿਰਾਸਤ ਫਰਦ ਬਦਲ ਕੇ ਇੰਤਕਾਲ ਮਨਜੂਰ ਕਰਨ ਲਈ ਤਸੀਲਦਾਰ ਵੱਲੋਂ ਪਟਵਾਰੀਆਂ ਨਾਲ ਮਿਲ ਕੇ ਰਿਸ਼ਵਤ ਲਈ ਜਾਂਦੀ ਹੈ

ਵਿਜੀਲੈਂਸ ਵਿਭਾਗ ਨੇ ਜਾਰੀ ਕੀਤੀ ਭ੍ਰਿਸ਼ਟ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸੂਚੀ, ਦੋ ਤਹਿਸੀਲਦਾਰ ਗੁਰਦਾਸਪੁਰ ਦੇ
Follow Us On

ਗੁਰਦਾਸਪੁਰ ਨਿਊਜ: ਪੰਜਾਬ ਦੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਲਈ ਪੰਜਾਬ ਸਰਕਾਰ ਲਗਾਤਾਰ ਭ੍ਰਿਸ਼ਟ ਅਫਸਰਾਂ ਦੇ ਖ਼ਿਲਾਫ਼ ਕਰਦੀ ਹੋਈ ਨਜ਼ਰ ਆ ਰਹੀ ਹੈ ਇਸ ਤਹਿਤ ਵਿਜੀਲੈਂਸ ਵੱਲੋਂ ਇੱਕ ਚਿੱਠੀ ਜਾਰੀ ਕੀਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਪਿੰਡਾਂ ਵਿਚੋਂ ਇਕੱਠੇ ਕੀਤੇ ਇਨਪੁਟਸ ਮੁਤਾਬਿਕ ਮਾਲ ਵਿਭਾਗ ਦੇ ਅਫਸਰਾਂ ਵਲੋਂ ਜ਼ਮੀਨ ਅਤੇ ਪ੍ਰਾਪਰਟੀਆਂ ਦੀਆਂ ਰਜਿਸਟਰੀਆਂ ਕਰਵਾਉਣ ਲਈ ਆਉਣ ਵਾਲੇ ਲੋਕਾਂ ਤੋਂ ਰਿਸ਼ਵਤ ਇਕੱਠੀ ਕਰਨ ਲਈ ਵਸੀਕਾ ਨਵੀਸ ਅਤੇ ਪ੍ਰਾਈਵੇਟ ਵਿਅਕਤੀ ਰੱਖੇ ਗਏ ਹਨ। ਰਿਸ਼ਵਤ ਲੈਣ ਤੋਂ ਬਾਅਦ ਉਨ੍ਹਾਂ ਵੱਲੋਂ ਕਾਗਜ਼ਾਂ ਉੱਪਰ ਕੋਡ ਵਰਡ ਲਿਖੇ ਜਾਂਦੇ ਹਨ।

ਅਜਿਹੇ ਤਰੀਕੇ ਅਪਣਾਏ ਜਾ ਰਹੇ ਹਨ ਵਸੀਕਾ ਨਵੀਸ ਜਾਂ ਪ੍ਰਾਈਵੇਟ ਵਿਅਕਤੀਆਂ ਦੁਆਰਾ ਰਿਸ਼ਵਤ ਲੈਣ ਉਪਰੰਤ ਸਬੰਧਤ ਤਸੀਲਦਾਰ ਤੱਕ ਉਹ ਰਿਸ਼ਵਤ ਦੇ ਪੈਸੇ ਪਹੁੰਚਾ ਦਿੱਤੇ ਜਾਂਦੇ ਹਨ ਇਸ ਤੋਂ ਇਲਾਵਾ ਕਮਰਸ਼ੀਅਲ ਪ੍ਰਾਪਟੀ ਨੂੰ ਰਿਹਾਇਸ਼ੀ ਵਿਖਾ ਕੇ ਅਤੇ ਸ਼ਹਿਰੀ ਪ੍ਰਾਪਰਟੀ ਨੂੰ ਪੇਂਡੂ ਵਿਖਾ ਕੇ ਸਰਕਾਰ ਨੂੰ ਅਸ਼ਟਾਮ ਡਿਊਟੀ ਦਾ ਘਾਟਾ ਪਾਇਆ ਜਾਂਦਾ ਹੈ ਕਈ ਕੇਸਾਂ ਵਿਚ ਏਜੰਟਾਂ ਪ੍ਰਾਪਰਟੀ ਡੀਲਰਾਂ ਅੱਤੇ ਕਲੋਨਾਇਜਰਾਂ ਦੀ ਅਣ-ਅਧਿਕਾਰਤ ਕਲੋਨੀਆਂ ਦੀਆਂ ਰਜਿਸਟਰੀਆਂ ਬਿਨਾਂ ਐਨਓਸੀ ਦੇ ਕਰ ਦਿੱਤੀਆਂ ਗਈਆਂ ਹਨ।

ਵਿਜੀਲੈਂਸ ਵਿਭਾਗ ਵੱਲੋਂ ਕੁਝ ਤਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੇ ਨਾਮ ਜਨਤਕ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ ਗੁਰਦਾਸਪੁਰ ਦੇ ਦੋ ਤਸੀਲਦਾਰ ਸ਼ਾਮਲ ਹਨ, ਜਿਨ੍ਹਾਂ ਦਾ ਨਾਂ ਲਖਵਿੰਦਰ ਸਿੰਘ ਤਸੀਲਦਾਰ ਬਟਾਲਾ ਅਤੇ ਫਤਿਹਗੜ੍ਹ ਚੂੜੀਆਂ, ਪਰਮਜੀਤ ਸਿੰਘ ਗੁਰਾਇਆ ਤਸੀਲਦਾਰ ਦੀਨਾਨਗਰ ਸ਼ਾਮਿਲ ਹੈ ਵਿਜੀਲੈਂਸ ਵਿਭਾਗ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਉਪਰ ਕਾਰਵਾਈ ਕਰਨ ਲਈ ਲਿਖਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version