AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ‘ਚ ਵਿਜੀਲੈਂਸ ਦੀ ਛਾਪੇਮਾਰੀ, ਡੋਪ ਟੈਸਟਾਂ ਦਾ ਮੰਗਿਆ ਰਿਕਾਰਡ

Vigilance Raid on Hospital: ਗੁਰਦਾਸਪੁਰ ਦੀ ਐਸਐਮਓ ਡਾ. ਚੇਤਨਾ ਨੇ ਵਿਜੀਲੈਂਸ ਰੇਡ ਨੂੰ ਲੈ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਟੀਮ ਵਲੋਂ ਹਸਪਤਾਲ ਦੇ ਵਿੱਚ ਹੋ ਰਹੇ ਡੋਪ ਟੈਸਟਾਂ ਦੀ ਜਾਣਕਾਰੀ ਮੰਗੀ ਗਈ ਸੀ, ਜਿਸਨੂੰ ਮੁਹਈਆ ਕਰਵਾ ਦਿੱਤਾ ਗਿਆ ਹੈ।

ਗੁਰਦਾਸਪੁਰ ਦੇ ਸਰਕਾਰੀ ਹਸਪਤਾਲ 'ਚ ਵਿਜੀਲੈਂਸ ਦੀ ਛਾਪੇਮਾਰੀ, ਡੋਪ ਟੈਸਟਾਂ ਦਾ ਮੰਗਿਆ ਰਿਕਾਰਡ
avtar-singh
| Published: 25 Jul 2023 16:13 PM IST
Share
ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਵਿੱਚ ਕੀਤੇ ਜਾਂਦੇ ਡੋਪ ਟੈਸਟਾਂ ਦੇ ਰਿਕਾਰਡ ਨੂੰ ਵਿਜੀਲੈਂਸ ਵਿਭਾਗ (Vigilance Department) ਦੇ ਵਲੋਂ ਮੰਗਿਆ ਜਾ ਰਿਹਾ ਹੈ ਅੱਜ ਵਿਜੀਲੈਂਸ ਗੁਰਦਾਸਪੁਰ ਦੀ ਟੀਮ ਨੇ 11 ਵੱਜੇ ਦੇ ਕਰੀਬ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦੀ ਲੈਬੋਰਟਰੀ ਵਿੱਚ ਛਾਪੇਮਾਰੀ ਕਰ ਰਿਕਾਰਡ ਦੀ ਜਾਂਚ ਪੜਤਾਲ ਕੀਤੀ ਗਈ ਇਸ ਟੀਮ ਦੀ ਅਗਵਾਈ ਡੀਐਸਪੀ ਵਿਜੀਲੈਂਸ ਜੋਗੇਸ਼ਵਰ ਗੁਰਾਇਆ ਵੱਲੋਂ ਕੀਤੀ ਗਈ। ਦੋ ਘੰਟੇ ਚੱਲੀ ਜਾਂਚ ਤੋਂ ਬਾਅਦ ਵਿਜੀਲੈਂਸ ਦੇ ਅਧਿਕਾਰੀਆਂ ਨੇ ਲੈਬੋਰੀ ਵਿੱਚੋਂ ਡੋਪ ਟੈਸਟ ਨਾਲ ਸੰਬੰਧਿਤ ਸਾਰੇ ਰਿਕਾਰਡ ਨੂੰ ਚੈੱਕ ਕੀਤਾ ਅਤੇ ਕੁਝ ਦਸਤਾਵੇਜ਼ ਦੀਆਂ ਫੋਟੋ ਕਾਪੀਆਂ ਆਪਣੇ ਨਾਲ ਲੈਕੇ ਚਲੇ ਗਏ ਹਾਲਾਂਕਿ ਵਿਜੀਲੈਂਸ ਦੇ ਅਧਿਕਾਰੀਆਂ ਨੇ ਮੀਡੀਆ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ। ਛਾਪੇਮਾਰੀ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਮਓ ਗੁਰਦਾਸਪੁਰ ਡਾ. ਚੇਤਨਾ ਨੇ ਦੱਸਿਆ ਕਿ ਅੱਜ ਸਵੇਰੇ ਵਿਜੀਲੈਂਸ ਟੀਮ ਵਲੋ ਹਸਪਤਾਲ ਦੇ ਵਿੱਚ ਆ ਕੇ ਹੋ ਰਹੇ ਡੋਪ ਟੈਸਟਾਂ ਦੀ ਜਾਣਕਾਰੀ ਲਈ ਹੈ ਅਤੇ ਪਿਛਲੇ ਸਮੇਂ ਦੇ ਵਿੱਚ ਹੋਏ ਡੋਪ ਟੈਸਟਾਂ ਦੀ ਰਿਪੋਰਟ ਚੈੱਕ ਕੀਤੀ ਗਈ ਅਤੇ ਡੋਪ ਟੈਸਟਾਂ ਸਬੰਧੀ ਉਹਨਾਂ ਕੋਲ ਜੋ ਵੀ ਰਿਕਾਰਡ ਹੈ ਉਸਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੋਪ ਟੈਸਟ ਕਰਨ ਦੇ ਪੂਰੇ ਪ੍ਰੋਸੈਸ ਦੇ ਬਾਰੇ ਲੈਬੋਰਟਰੀ ਦੇ ਕਰਮਚਾਰੀਆਂ ਕੋਲੋਂ ਪੁੱਛਗਿੱਛ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਜੋ ਰਿਕਾਰਡ ਮੰਗਿਆ ਗਿਆ ਉਹ ਸਾਰਾ ਉਹਨਾਂ ਨੂੰ ਸੌਂਪ ਦਿੱਤਾਂ ਗਿਆ ਹੈ। ਉਨਾਂ ਨੇ ਦਸਿਆ ਕਿ ਇਹ ਜਾਂਚ ਪੜਤਾਲ ਕਰੀਬ ਦੋ ਘੰਟੇ ਤੱਕ ਚਲਦੀ ਰਹੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...