ਨਸ਼ੇ ਖਿਲਾਫ ਇੱਕਜੁਟ ਹੋਏ ਪਿੰਡ ਵਾਸੀ, ਨੌਜਵਾਨਾਂ ਨੇ ਮੀਡੀਆ ਸਾਹਮਣੇ ਦੱਸੀ ਆਪਣੀ ਕਹਾਣੀ; ਵੀਡੀਓ ‘ਚ ਚਿੱਟੇ ਦਾ ਸੌਦਾਗਰ ਦੇ ਰਿਹਾ ਧਮਕੀਆਂ
ਦੀਨਾਨਗਰ ਦੇ ਪਿੰਡ ਰਾਮ ਨਗਰ ਦੇ ਪਿੰਡ ਵਾਸੀਆਂ ਦਾ ਆਰੋਪ ਹੈ ਕਿ ਨਸ਼ੇ ਦੇ ਸੌਦਾਗਰਾਂ ਵੱਲੋਂ ਪਿੰਡ 'ਚ ਸ਼ਰੇਆਮ ਚਿੱਟਾ ਵੇਚਿਆ ਜਾ ਰਿਹਾ ਹੈ।
ਗੁਰਦਾਸਪੁਰ ਨਿਉਜ਼। ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਰੋਕਣ ਲਈ ਪ੍ਰਸਾਸ਼ਨਕ ਅਧਿਕਾਰੀਆਂ ਨੂੰ ਸੱਖਤ ਨਿਰਦੇਸ਼ ਦਿੱਤੇ ਗਏ ਹਨ ਪਰ ਪ੍ਰਸਾਸ਼ਨਕ ਅਧਿਕਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਅੱਜ ਵੀ ਕਈ ਪਿੰਡਾਂ ਵਿੱਚ ਨਸ਼ਾ (Drugs) ਧੜੱਲੇ ਨਾਲ ਵਿਕ ਰਿਹਾ ਹੈ। ਚਿੱਟੇ ਦੇ ਨਸ਼ੇ ਕਾਰਨ ਕਈਆਂ ਦੇ ਘਰ ਉਜੜ ਚੁੱਕੇ ਹਨ। ਇਸ ਦੇ ਬਾਵਜੂਦ ਵੀ ਇਸ ਨੂੰ ਰੋਕਣ ਲਈ ਪ੍ਰਸਾਸ਼ਨ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ।
ਇਸੇ ਤਰ੍ਹਾਂ ਇੱਕ ਮਾਮਲਾ ਦੀਨਾਨਗਰ ਦੇ ਪਿੰਡ ਰਾਮ ਨਗਰ ਤੋਂ ਸਾਹਮਣੇ ਆਇਆ ਹੈ ਜਿਥੇ ਪਿੰਡ ਵਾਸੀਆਂ ਦਾ ਆਰੋਪ ਹੈ ਕਿ ਨਸ਼ੇ ਦੇ ਸੌਦਾਗਰਾਂ ਵੱਲੋਂ ਪਿੰਡ ‘ਚ ਸ਼ਰੇਆਮ ਚਿੱਟਾ ਵੇਚਿਆ ਜਾ ਰਿਹਾ ਹੈ।
ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲ ਵੱਲ ਕੋਈ ਧਿਆਨ ਨਹੀਂ ਹੈ ਜਿਸ ਦੇ ਰੋਸ਼ ਵਜੋਂ ਅੱਜ ਸਮੂਹ ਪਿੰਡ ਦੀਆਂ ਔਰਤਾਂ ਅਤੇ ਪਿੰਡ ਵਾਸੀਆਂ ਵੱਲੋਂ ਚਿੱਟੇ ਦੇ ਗੋਰਖ ਧੰਦੇ ਨੂੰ ਬੰਦ ਕਰਵਾਉਣ ਲਈ ਪਿੰਡ ਵਿੱਚ ਭਾਰੀ ਇਕੱਠ ਕਰਕੇ ਜ਼ਿਲਾ ਪ੍ਰਸਾਸ਼ਨ ਨੂੰ ਜਗਾਉਣ ਦੇ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਕਿ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ (Punjab Government) ਇਸ ਵੱਲ ਧਿਆਨ ਦੇਵੇ ਤਾਂ ਜੋ ਨੌਜਵਾਨ ਪੀੜੀ ਨੂੰ ਬਚਾਇਆ ਜਾ ਸਕੇ।
ਨਸ਼ੇ ਦੇ ਸੌਦਾਗਰ ਦਾ ਵੀਡੀਓ ਹੋ ਰਿਹਾ ਵਾਇਰਲ
ਇਸ ਮੌਕੇ ਚਿੱਟੇ ਦੇ ਨਸ਼ੇ ਦੀ ਦਲਦਲ ਤੋਂ ਬਾਹਰ ਆਏ ਨੌਜਵਾਨਾ ਨੇ ਮੀਡੀਆ ਸਾਹਮਣੇ ਆਪਣੇ ਬਿਆਨ ਦਰਦ ਕਰਵਾਏ। ਉਥੇ ਹੀ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵੀ ਨਸ਼ੇ ਦੇ ਸੌਦਾਗਰ ਦਾ ਵਾਇਰਲ ਹੋ ਰਿਹਾ ਹੈ।
ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ‘ਚ ਸ਼ਰੇਆਮ ਚਿੱਟਾ ਅਤੇ ਨਸ਼ੇ ਦੀਆਂ ਗੋਲੀਆਂ ਵਿਕ ਰਹੀਆਂ ਹਨ। ਪਿੰਡ ਵਾਸੀਆਂ ਵੱਲੋਂ ਪੁਲਿਸ ਪ੍ਰਸ਼ਾਸ਼ਨ ਨੂੰ ਵੀਡੀਓ ਵੀ ਮੁਹਾਇਆ ਕਰਵਾਈ ਗਈ ਪਰ ਨਸ਼ੇ ਦੇ ਸੌਦਾਗਰਾਂ ‘ਤੇ ਕੋਈ ਕਾਰਵਾਈ ਨਹੀਂ ਹੁੰਦੀ ਉਲਟ ਜੋ ਫੜਦੇ ਨੇ ਉਹਨਾਂ ਤੇ ਨਸ਼ੇ ਦੇ ਸੌਦਾਗਰਾਂ (Drug Peddler) ਵੱਲੋਂ ਕਾਰਵਾਈ ਕਰਨ ਦੀ ਦਰਖ਼ਾਸਤਾਂ ਦਿੱਤੀਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ
ਪਿੰਡ ਨੂੰ ਨਸ਼ਾ ਮੁਕਤ ਕਰਵਾਉਣ ਦੀ ਅਪੀਲ
ਉਹਨਾਂ ਨੇ ਦੱਸਿਆ ਕਿ ਪਹਿਲਾਂ ਨੌਜਵਾਨਾਂ ਨੂੰ ਮੁਫ਼ਤ ‘ਚ ਚਿੱਟੇ ‘ਤੇ ਲਗਾ ਫਿਰ ਉਹਨਾਂ ਨੂੰ ਮੁੱਲ ਨਸ਼ਾ ਦਿੱਤਾ ਜਾਂਦਾ ਹੈ। ਫ਼ਿਰ ਉਹਨਾਂ ਤੇ ਚਿੱਟਾ ਉਧਾਰ ਪੈਸਾ ਬਣਾ ਕੇ ਜਲੀਲ ਕਰਦੇ ਅਤੇ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਪਿੰਡ ਨੂੰ ਨਸ਼ਾ ਮੁਕਤ ਕਰਵਾਇਆ ਜਾਵੇ।
ਪੂਰਾ ਪਿੰਡ ਨਸ਼ੇ ਦੇ ਖਿਲਾਫ਼ – ਸਰਪੰਚ
ਇਸ ਮੌਕੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਉਹ ਹਮੇਸ਼ਾਂ ਨਸ਼ੇ ਦੇ ਖ਼ਿਲਾਫ਼ ਹਨ ਤੇ ਉਹਨਾਂ ਵੱਲੋਂ ਕੱਲ ਮੋਹਤਵਾਰਾਂ ਵਿੱਚ ਬੈਠ ਕੇ ਇਸ ਖਿਲਾਫ਼ ਇੱਕ ਕਾਰਵਾਈ ਵੀ ਪਾਈ ਗਈ ਹੈ।